Nabaz-e-punjab.com

ਆਸ਼ਮਾ ਇੰਟਰਨੈਸ਼ਨਲ ਸਕੂਲ ਵਿੱਚ ਬੱਚਿਆਂ ਨੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ:
ਇੱਥੋਂ ਦੇ ਆਸ਼ਮਾ ਇੰਟਰਨੈਸ਼ਨਲ ਸਕੂਲ ਸੈਕਟਰ-70 ਵਿੱਚ ਮੈਨੇਜਮੈਂਟ ਕਮੇਟੀ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਨਾਲ ਮਿਲ ਕੇ ਕ੍ਰਿਸਮਿਸ ਦਾ ਤਿਉਹਾਰ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਇਸ ਸਬੰਧੀ ਸਕੂਲ ਕੈਂਪਸ ਵਿੱਚ ਵਿਦਿਆਰਥੀਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਪਿਆਂ ਨੇ ਸ਼ਿਰਕਤ ਕਰਕੇ ਇਸ ਦਿਨ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ। ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਲਈ ਵੱਖ ਵੱਖ ਤਰ੍ਹਾਂ ਦੀਆਂ ਫਨ ਗੇਮਜ਼ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀ ਨੇ ਸਪੈਸ਼ਲ ਸ਼ਾਂਤਾ ਕਲਾਜ ਦੀ ਡਰੈੱਸ ਪਹਿਨ ਆਏ। ਵਿਦਿਆਰਥੀਆਂ ਨੇ ਜੰਗਲ ਬੈਲ ਅਤੇ ਵਿਸ਼ ਮੀ ਮੈਰੀ ਕ੍ਰਿਸਮਿਸ ਗੀਤਾਂ ਦੀ ਪੇਸ਼ਕਾਰੀ ਨਾਲ ਖੂਬ ਰੰਗ ਬੰਨ੍ਹਿਆ। ਇਸ ਦੇ ਨਾਲ ਹੀ ਪ੍ਰਭੂ ਯਿਸੂ ਦੇ ਦੇ ਜਨਮ ਨੂੰ ਦਰਸਾਉਣ ਲਈ ਇੱਕ ਪਿੰਡ ਦਾ ਸੈੱਟ ਵੀ ਬਣਾਇਆ ਗਿਆ।
ਇਸ ਮੌਕੇ ਸਕੂਲ ਦੇ ਡਾਇਰੈਕਟਰ ਆਈਏਐਸ (ਸੇਵਾਮੁਕਤ) ਜੇ.ਐਸ. ਕੇਸਰ ਨੇ ਵਿਦਿਆਰਥੀਆਂ ਨੂੰ ਜੀਸਸ ਕ੍ਰਾਈਸਟ ਦੇ ਜੀਵਨ ਅਤੇ ਉਨ੍ਹਾਂ ਦੀ ਸਿੱਖਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਹਮੇਸ਼ਾ ਸੱਚਾਈ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਆ। ਉਨ੍ਹਾਂ ਕ੍ਰਿਸਮਿਸ ਦੀ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਵੱਲੋਂ ਪੇਸ਼ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਅਖੀਰ ਵਿੱਚ ਸਕੂਲ ਦੀ ਪ੍ਰਿੰਸੀਪਲ ਸੂਚੀ ਗਰੋਵਰ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…