Nabaz-e-punjsb.com

ਲਖਨੌਰ-ਲਾਂਡਰਾਂ ਮੁੱਖ ਸੜਕ ਦੀ ਮੁਰੰਮਤ ਦਾ ਕੈਬਨਿਟ ਮੰਤਰੀ ਸਿੱਧੂ ਨੇ ਮੁੜ ਸ਼ੁਰੂ ਕਰਵਾਇਆ ਕੰਮ

ਕਿਸਾਨ ਸੁਖਵੰਤ ਸਿੰਘ ਗਿੱਲ ਨੇ ਜ਼ਮੀਨ ਐਕੁਆਇਰ ਕਰਨ ਦੀ ਦਿੱਤੀ ਸਹਿਮਤੀ

ਮੁਰੰਮਤ ਦਾ ਕੰਮ ਸ਼ੁਰੂ ਕਰਨ ਵੇਲੇ ਕਿਸਾਨ ਸੁਖਵੰਤ ਸਿੰਘ ਗਿੱਲ ਅਤੇ ਲਾਂਡਰਾਂ ਦੇ ਪਤਵੰਤੇ ਸਨ ਮੌਜੂਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਦਸੰਬਰ:
ਮੁਹਾਲੀ ਤੋਂ ਲਖਨੌਰ-ਲਾਂਡਰਾਂ ਸੜਕ ਦੀ ਮੁਰੰਮਤ ਦਾ ਕੰਮ ਪਿਛਲੇ ਦਿਨ ਸਾਬਕਾ ਐਮਪੀ ਰਘਬੀਰ ਸਿੰਘ ਦੇ ਪੋਤਰੇ ਸੁਖਵੰਤ ਸਿੰਘ ਗਿੱਲ ਵੱਲੋਂ ਜ਼ਮੀਨ ਤੇ ਆਪਣੀ ਮਲਕੀਅਤ ਦਾ ਦਾਅਵਾ ਕਰਦੇ ਹੋਏ ਰੁਕਵਾ ਦਿੱਤਾ ਗਿਆ ਸੀ। ਲੋਕਾਂ ਦੀ ਸਹੂਲਤ ਨੂੰ ਮੱਦੇਨਜ਼ਰ ਰੱਖਦੇ ਹੋਏ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੜਕ ਦੇ ਰੁਕੇ ਹੋਏ ਕੰਮ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਇਤਰਾਜ਼ ਕਰਤਾ ਪਰਿਵਾਰ ਨਾਲ ਸੰਪਰਕ ਕਰਕੇ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਲੈਕੇ ਸੜਕ ਦੀ ਮੁਰੰਮਤ ਦਾ ਕੰਮ ਮੁੜ ਚਾਲੂ ਕਰਵਾ ਦਿੱਤਾ ਹੈ। ਸੁਖਵੰਤ ਸਿੰਘ ਗਿੱਲ ਨੇ ਲਾਂਡਰਾਂ ਦੇ ਪਤਵੰਤੇ ਵਿਅਕਤੀਆਂ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਨੂੰ ਆਪਣੀ ਜ਼ਮੀਨ ਐਕਵਾਇਰ ਕਰਨ ਦੀ ਸਹਿਮਤੀ ਦਿੱਤੀ। ਜਿਸ ਉਪਰੰਤ ਸੜਕ ਦੀ ਮੁਰੰਮਤ ਦਾ ਰੁਕਿਆ ਹੋਇਆ ਕੰਮ ਮੁੜ ਸ਼ੁਰੂ ਹੋ ਗਿਆ।
ਇਸ ਮੌਕੇ ਸ੍ਰੀ ਸਿੱਧੂ ਨੇ ਦੱਸਿਆ ਕਿ ਕਿਸਾਨ ਦੀ ਜ਼ਮੀਨ ਸਰਕਾਰ ਵੱਲੋਂ ਤੁਰੰਤ ਐਕਵਾਇਰ ਕੀਤੀ ਜਾਵੇਗੀ ਅਤੇ ਬਣਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ ਤਾਂ ਜੋ ਸੜਕ ਦੀ ਮੁਰੰਮਤ ਦਾ ਕੰਮ ਛੇਤੀ ਹੋ ਸਕੇ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚਲ ਸਕੇ। ਇਥੇ ਇਹ ਵੀ ਵਰਨਣਯੋਗ ਹੈ ਕਿ ਪਿਛਲੇ ਦਿਨਾਂ ਤੋਂ ਇਸ ਸੜਕ ਦੀ ਮੁਰੰਮਤ ਕਾਰਨ ਆਵਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਹੋਏ ਹਨ। ਇਸ ਸੜਕ ਨੂੰ ਬੰਦ ਕਰਨ ਅਤੇ ਡਾਇਵਰਜਨ ਸਬੰਧੀ ਸਾਰੀਆਂ ਢੁਕਵੀਆਂ ਥਾਵਾਂ ’ਤੇ ਸਾਈਨ ਬੋਰਡ ਲਾਏ ਹੋਏ ਹਨ ਤਾਂ ਜੋ ਡਾਇਵਰਜਨ ਸਮੇਂ ਕਿਸੇ ਨੂੰ ਕੋਈ ਦਿੱਕਤ ਨਾ ਆਵੇ। ਡਾਇਵਰਜਨ ਵਾਲੀਆਂ ਸੜਕਾਂ ’ਤੇ ਟਰੈਫਿਕ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ ਜਿਸ ਨਾਲ ਟਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਮੌਕੇ ਐਡਵੋਕੇਟ ਮਨਦੀਪ ਸਿੰਘ ਗਿੱਲ, ਸੀਨੀਅਰ ਕਾਂਗਰਸ ਆਗੂ ਜੀ.ਐਸ. ਰਿਆੜ, ਹਰਚਰਨ ਸਿੰਘ ਗਿੱਲ, ਬਿੱਟੂ ਵਰਮਾ ਸਰਕਲ ਪ੍ਰਧਾਨ ਕਾਂਗਰਸ ਕਮੇਟੀ ਲਾਂਡਰਾਂ, ਨਿਰਪਾਲ ਸਿੰਘ ਮਜਾਤ, ਰਜਿੰਦਰ ਸਿੰਘ ਲਾਂਡਰਾਂ, ਮੋਹਨ ਸਿੰਘ ਗਿੱਲ, ਜਗਦੀਸ਼ ਲਾਂਡਰਾਂ, ਸਤਪਾਲ ਸਿੰਘ, ਸੁਰਿੰਦਰ ਸਿੰਘ ਲਾਂਡਰਾਂ, ਦਿਲਬਾਗ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…