Nabaz-e-punjab.com

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਦਸੰਬਰ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਅਧਿਆਪਕਾਂ ਦੀ ਪ੍ਰੇਰਣਾ ਨਾਲ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ, ਧਾਰਮਿਕ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਦੱਸਿਆ ਕਿ ਕਿਸ ਤਰ੍ਹਾਂ ਛੋਟੀ ਉਮਰ ਵਿੱਚ ਸਾਹਿਬਜ਼ਾਦਿਆਂ ਨੇ ਬਹਾਦਰੀ ਅਤੇ ਹੌਸਲੇ ਨਾਲ ਸਿੱਖ ਧਰਮ ਦੀ ਰੱਖਿਆ ਲਈ ਆਪਣੀ ਕੁਰਬਾਨੀ ਦਿੱਤੀ ਸੀ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਮਨੁੱਖਤਾ ਦੀ ਰਾਖੀ ਲਈ ਸਾਹਿਬਜ਼ਾਦਿਆਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਤੋਂ ਪ੍ਰੇਰਿਤ ਹੋਣਾ ਚਾਹੀਦਾ ਹੈ। ਜਿਵੇਂ ਉਨ੍ਹਾਂ ਨੇ ਮੁਗ਼ਲਾਂ ਦੇ ਜ਼ੁਲਮਾਂ ਦਾ ਡਟ ਕੇ ਸਾਹਮਣਾ ਕੀਤਾ ਅਤੇ ਸਮੁੱਚੀ ਮਨੁੱਖਤਾ ਦੀ ਰਾਖੀ ਕੀਤੀ। ਉਸੇ ਤਰ੍ਹਾਂ ਸਾਨੂੰ ਵੀ ਸਾਹਿਬਜ਼ਾਦਿਆਂ ਦੇ ਦਰਸਾਏ ਰਾਹ ’ਤੇ ਚੱਲਣਾ ਚਾਹੀਦਾ ਹੈ। ਸਕੂਲ ਦੀ ਡਾਇਰੈਕਟਰ ਪਵਨਦੀਪ ਕੌਰ ਨੇ ਆਪਣੇ ਅਮੀਰ ਸਭਿਆਚਾਰ ਅਤੇ ਇਤਿਹਾਸ ਨੂੰ ਹਮੇਸ਼ਾ ਯਾਦ ਰੱਖਣ ’ਤੇ ਜ਼ੋਰ ਦਿੰਦਿਆਂ ਨੌਜਵਾਨਾਂ ਨੂੰ ਮਾਨਵਤਾ ਦੀ ਸੇਵਾ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…