Nabaz-e-punjab.com

ਅਕਾਲੀ ਕੌਂਸਲਰ ਬੀਬੀ ਰਮਨਪ੍ਰੀਤ ਕੌਰ ਨੇ ਕੀਤਾ ਪਿੰਡ ਕੁੰਭੜਾ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਹਾਲੀ ਨਿਗਮ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਵਚਨਬੱਧ: ਰਮਨਪ੍ਰੀਤ ਕੌਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਦਸੰਬਰ:
ਅਕਾਲੀ ਦਲ ਦੀ ਕੌਂਸਲਰ ਬੀਬੀ ਰਮਨਪ੍ਰੀਤ ਕੌਰ ਨੇ ਪਿੰਡ ਕੁੰਭੜਾ (ਵਾਰਡ ਨੰਬਰ-39) ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੁਹਾਲੀ ਨੂੰ ਵਿਕਾਸ ਪੱਖੋਂ ਨਮੂਨੇ ਦਾ ਸ਼ਹਿਰ ਬਣਾਉਣ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤੇ ਜਾ ਰਹੇ ਹਨ।
ਬੀਬੀ ਰਮਨਪ੍ਰੀਤ ਕੌਰ ਨੇ ਕਿਹਾ ਕਿ ਕੁੰਭੜਾ ਵਿੱਚ ਪੇਵਰ ਬਲਾਕ ਲਗਾਉਣ ਦੇ ਕੰਮ ’ਤੇ 15 ਲੱਖ ਰੁਪਏ ਖਰਚੇ ਜਾਣਗੇ। ਇਸ ਤੋਂ ਪਹਿਲਾਂ ਪਿੰਡ ਵਿੱਚ ਐਲਈਡੀ ਅਤੇ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਬਿਜਲੀ ਦੀਆਂ ਪੁਰਾਣਾ ਤਾਰਾਂ ਬਦਲ ਕੇ ਨਵੀਆਂ ਕੇਬਲ ਤਾਰਾਂ ਪਾਈਆਂ ਗਈਆਂ ਹਨ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਬਿਜਲੀ ਦੇ ਵੱਧ ਸਮਰੱਥਾ ਵਾਲੇ ਵੱਡੇ ਟਰਾਂਸਮਾਰਫਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਕੁੰਭੜਾ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਟਿਊਬਵੈੱਲ ਲਗਾਇਆ ਜਾਵੇਗਾ। ਇਸ ਮੌਕੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ, ਸਾਬਕਾ ਪੰਚ ਅਮਰੀਕ ਸਿੰਘ, ਸ਼ੇਰ ਸਿੰਘ, ਗਿਆਨੀ ਮੇਵਾ ਸਿੰਘ, ਸੰਤ ਸਿੰਘ, ਲਾਭ ਸਿੰਘ ਅਤੇ ਨਗਰ ਨਿਗਮ ਦੇ ਜੇਈ ਧਰਮਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…