Nabaz-e-punjab.com

ਗਿਆਨ ਜਯੋਤੀ ਗਲੋਬਲ ਸਕੂਲ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਦਸੰਬਰ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿੱਚ ਬੁੱਧਵਾਰ ਨੂੰ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨਸ਼ਿਆਂ ਸਮੇਤ ਹੋਰਨਾਂ ਸਮਾਰਿਕ ਬੁਰਾਈਆਂ ਦੇ ਖ਼ਿਲਾਫ਼ ਡਟਣ ਦਾ ਪ੍ਰਣ ਲਿਆ। ਇਸ ਸਬੰਧੀ ਸਕੂਲ ਕੈਂਪਸ ਵਿੱਚ ਆਯੋਜਿਤ ਵਿਸ਼ੇਸ਼ ਅਸੈਂਬਲੀ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ, ਕਵਿਤਾ ਅਤੇ ਧਾਰਮਿਕ ਗੀਤਾਂ ਦਾ ਉਚਾਰਣ ਕਰਦਿਆਂ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ। ਇਸ ਦੌਰਾਨ ਅੱਠਵੀਂ, ਨੌਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਛੋਟੇ ਸਾਹਿਬਜ਼ਾਦਿਆਂ ਦੀ ਜੀਵਨੀ ਸੁਣਾਈ। ਸੱਤਵੀਂ, ਅੱਠਵੀਂ ਅਤੇ ਨੌਵੀਂ ਦੇ ਵਿਦਿਆਰਥੀਆਂ ਨੇ ਮੋਏ ਤੇਰੇ ਪੋਤਰੇ ਸ਼ਬਦ ਦਾ ਗਾਇਨ ਕੀਤਾ। ਨੌਵੀਂ ਕਲਾਸ ਦੀ ਚਹਿਕ ਪਾਠਕ ਨੇ ਛੋਟੇ ਸਾਹਿਬਜ਼ਾਦਿਆਂ ਬਾਰੇ ਇੱਕ ਖ਼ੂਬਸੂਰਤ ਕਵਿਤਾ ਪੜੀ। ਅਖੀਰ ਵਿੱਚ ਵਿਦਿਆਰਥੀਆਂ ਨੇ ਸਾਨੂੰ ਨਾ ਉਡੀਕੀ ਦਾਦੀਏ ਗੀਤ ਪੇਸ਼ ਕੀਤਾ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਰਣਜੀਤ ਬੇਦੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਵੱਲੋਂ ਧਰਮ ਲਈ ਦਿੱਤੀ ਇਸ ਕੁਰਬਾਨੀ ਦੀ ਦੁਨੀਆਂ ਵਿੱਚ ਹੋਰ ਕਿਤੇ ਅਜਿਹੀ ਮਿਸਾਲ ਨਹੀਂ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਗੁਰੂਆਂ, ਪੀਰਾਂ ਅਤੇ ਸਾਹਿਬਜ਼ਾਦਿਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਹਮੇਸ਼ਾ ਮਨੁੱਖਤਾ ਦੀ ਸੇਵਾ ਲਈ ਤਤਪਰ ਰਹਿਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…