nabaz-e-punjab.com

ਪੰਜਾਬ ਸਰਕਾਰ ਨੇ ਫੈਕਟਰੀਆਂ ਤੇ ਦੁਕਾਨਾਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਐਲਾਨੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਦਸੰਬਰ-
ਪੰਜਾਬ ਸਰਕਾਰ ਨੇ ਰਾਜ ਵਿੱਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਵਿੱਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਹ ਖੁਲਾਸਾ ਕਰਦਿਆਂ ਰਾਜ ਸਰਕਾਰ ਦੇ ਇਕ ਅਧਿਕਾਰਕ ਬੁਲਾਰੇ ਨੇ ਇੱਥੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨ੍ਹਾਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…