Nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਪੰਚਾਇਤੀ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ: ਬੈਂਸ

ਪੋਲਿੰਗ ਬੂਥਾਂ ’ਤੇ ਸਵੇਰ ਤੋਂ ਹੀ ਵੋਟਰਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਦੇਖਣ ਨੂੰ ਮਿਲੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ 269 ਗਰਾਮ ਪੰਚਾਇਤ ਚੋਣਾਂ ਦਾ ਕੰਮ ਅੱਜ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਅਤੇ ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਤੋਂ ਕੀਤਾ, ਸਵੇਰ ਤੋਂ ਹੀ ਵੋਟਾਂ ਪਾਉਣ ਲਈ ਵੋਟਰਾਂ ਦੀਆਂ ਬੂਥਾਂ ਤੇ ਲੰਮੀਆਂ-ਲੰਮੀਆਂ ਕਤਾਰਾਂ ਲੱਗ ਗਈਆਂ ਸਨ ਅਤੇ ਪੰਚਾਇਤੀ ਚੋਣਾਂ ਲਈ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਵੱਖ-ਵੱਖ ਪੋਲਿੰਗ ਬੂਥਾਂ ਤੇ ਜਾ ਕੇ ਵੋਟਾਂ ਪੈਣ ਦੇ ਕੰਮ ਦਾ ਜਾਇਜ਼ਾ ਲਿਆ ਗਿਆ ਜਿੱਥੇ ਵੋਟਰਾਂ ਨਾਲ ਕੀਤੀ। ਗੱਲਬਾਤ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦੀ ਆ ਰਹੀ ਸਮੱਸਿਆ ਬਾਰੇ ਵੀ ਪੁੱਛਿਆ ਗਿਆ ਜਿਸ ਤੇ ਵੋਟਾਂ ਪਾਉਣ ਆਏ ਵੋਟਰਾਂ ਨੇ ਵੋਟਾਂ ਪੈਣ ਦੇ ਕੰਮ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਸ੍ਰੀ ਬੈਂਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਤਕਰੀਬਨ 84 ਫੀਸਦੀ ਪੋਲਿੰਗ ਹੋਈ। ਉਨ੍ਹਾਂ ਦੱਸਿਆ ਕਿ ਡੇਰਾਬੱਸੀ ਬਲਾਕ ਵਿੱਚ 86 ਫੀਸਦੀ, ਖਰੜ ਬਲਾਕ ਵਿੱਚ 83 ਫੀਸਦੀ ਅਤੇ ਮਾਜਰੀ ਬਲਾਕ ਵਿੱਚ 83.5 ਫੀਸਦੀ ਵੋਟਾਂ ਪਈਆਂ। ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਦੇ ਨਤੀਜੇ ਵੀ ਵੋਟਾਂ ਦੀ ਗਿਣਤੀ ਉਪਰੰਤ ਪੋਲਿੰਗ ਬੂਥਾਂ ਤੇ ਹੀ ਐਲਾਨੇ ਗਏ। ਉਨ੍ਹਾਂ ਦੱਸਿਆ ਕਿ 63 ਪਿੰਡਾਂ ਚ ਮੁਕੰਮਲ ਪੰਚਾਇਤਾਂ ਦੀ ਚੋਣ ਪਹਿਲਾਂ ਹੀ ਸਰਬ ਸੰਮਤੀ ਨਾਲ ਹੋ ਚੁੱਕੀ ਹੈ ਜਦਕਿ 81 ਸਰਪੰਚ ਤੇ 1215 ਪੰਚ ਬਿਨ੍ਹਾਂ ਮੁਕਾਬਲੇ ਚੁਣੇ ਗਏ। ਉਨ੍ਹਾਂ ਦੱਸਿਆ ਕਿ ਪੰਚਾਇਤੀ ਚੋਣਾਂ ਲਈ ਜ਼ਿਲ੍ਹੇ ’ਚ 417 ਪੋਲਿੰਗ ਬੂਥ ਬਣਾਏ ਗਏ ਸਨ। ਜਿਨ੍ਹਾਂ ਵਿਚੋ 40 ਬੂਥ ਅਤਿ ਸੰਵੇਦਨਸ਼ੀਲ ਅਤੇ 75 ਬੂਥ ਸੰਵੇਦਨਸ਼ੀਲ ਸ਼ਨਾਖਤ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਤੇ ਚੋਣ ਅਮਲੇ ਦੇ 2085 ਅਧਿਕਾਰੀ/ਕਰਮਚਾਰੀ ਅਤੇ ਸੁਪਰਵਾਈਜਰ ਵੀ ਤਾਇਨਾਤ ਕੀਤੇ ਗਏ ਸਨ।
ਸ੍ਰੀ ਬੈਂਸ ਨੇ ਚੋਣ ਅਮਲੇ ਵੱਲੋਂ ਪੰਚਾਇਤੀ ਚੋਣਾਂ ਵਿੱਚ ਨਿਭਾਈ ਗਈ ਡਿਊਟੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੋਣ ਅਮਲਾ ਵਧਾਈ ਦਾ ਪਾਤਰ ਹੈ ਜਿਨ੍ਹਾਂ ਨੇ ਚੋਣਾਂ ਦੌਰਾਨ ਨਿਰਪੱਖ ਹੋ ਕੇ ਆਪਣੀ ਡਿਊਟੀ ਪੁਰੀ ਤਨਦੇਹਂੀ ਨਾਲ ਨਿਭਾਈ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਦਾ ਵੀ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਨੇ ਪੰਚਾਇਤੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਨੂੰ ਆਪਣਾ ਪੁਰਾ ਪੁਰਾ ਸਹਿਯੋਗ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਣਾਂ ਦੇ ਸੁਰੱਖਿਆ ਪ੍ਰਬੰਧਾਂ ਲਈ 1600 ਵੱਧ ਪੁਲੀਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਆਪਣੀ ਡਿਊਟੀ ਨਿਭਾਈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…