Nabaz-e-punjab.com

ਪਿੰਡ ਸ਼ਾਮਪੁਰ ਵਿੱਚ ਅਕਾਲੀ ਵਰਕਰਾਂ ਵੱਲੋਂ ਜ਼ਬਰਦਸਤ ਹੰਗਾਮਾ, ਸਥਿਤੀ ਤਣਾਅ ਪੂਰਨ ਬਣੀ

ਚੰਦੂਮਾਜਰਾ ਤੇ ਹੋਰ ਅਕਾਲੀ ਮੌਕੇ ’ਤੇ ਪਹੁੰਚੇ, ਚੰਦੂਮਾਜਰਾ ਨੇ ਚੋਣ ਕਮਿਸ਼ਨ, ਡੀਸੀ ਅਤੇ ਐਸਐਸਪੀ ਨੂੰ ਫੋਨ ’ਤੇ ਦਿੱਤੀ ਧੱਕੇਸ਼ਾਹੀ ਦੀ ਸੂਚਨਾ

ਪੁਲੀਸ ਨੇ ਮੌਕਾ ਸੰਭਾਲਿਆ, ਦੋਵਾਂ ਧਿਰਾਂ ਨੂੰ ਗੱਲੀਬਾਤੀਂ ਸ਼ਾਂਤ ਕਰਕੇ ਦੇਰ ਰਾਤ ਮੁੜ ਸ਼ੁਰੂ ਹੋਈ ਵੋਟਾਂ ਦੀ ਗਿਣਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਜ਼ਿਲ੍ਹਾ ਮੁਹਾਲੀ ਦੇ ਪਿੰਡ ਸ਼ਾਮਪੁਰ ਵਿੱਚ ਵੋਟਾਂ ਦੀ ਗਿਣਤੀ ਨੂੰ ਲੈ ਕੇ ਅਕਾਲੀ ਵਰਕਰਾਂ ਨੇ ਧੱਕੇਸ਼ਾਹੀ ਦਾ ਦੋਸ਼ ਲਗਾਉਂਦਿਆਂ ਨਾਅਰੇਬਾਜ਼ੀ ਕੀਤੀ ਗਈ। ਇਹ ਸਿਲਸਿਲਾ ਐਤਵਾਰ ਨੂੰ ਦੇਰ ਰਾਤ ਤੱਕ ਜਾਰੀ ਰਿਹਾ। ਸ਼ਾਮਪੁਰ ਤੋਂ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਥੇਦਾਰ ਗੁਰਮੀਤ ਸਿੰਘ ਸ਼ਾਮਪੁਰ ਦੀ ਪਤਨੀ ਸਰਪੰਚੀ ਦੀ ਚੋਣ ਲੜ ਰਹੇ ਹਨ। ਸੂਚਨਾ ਮਿਲਦੇ ਹੀ ਸ਼੍ਰੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਸੀਨੀਅਰ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਤੇ ਕੌਂਸਲਰ ਸੁਰਿੰਦਰ ਸਿੰਘ ਰੋਡਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਯੂਥ ਵਿੰਗ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਤਰਸੇਮ ਸਿੰਘ ਚੁੰਨੀ ਸਮੇਤ ਹੋਰ ਆਗੂ ਵੀ ਉੱਥੇ ਪਹੁੰਚ ਗਏ ਅਤੇ ਪੰਜਾਬ ਸਰਕਾਰ ’ਤੇ ਪੁਲੀਸ ਨਾਲ ਮਿਲ ਕੇ ਧੱਕੇਸ਼ਾਹੀ ਕਰਨ ਦਾ ਦੋਸ਼ ਲਾਇਆ।
ਇਸ ਮੌਕੇ ਸ੍ਰੀ ਚੰਦੂਮਾਜਰਾ ਨੇ ਮੌਕੇ ਦਾ ਜਾਇਜ਼ਾ ਲਿਆ ਅਤੇ ਤੁਰੰਤ ਮੁੱਖ ਚੋਣ ਕਮਿਸ਼ਨ, ਮੁਹਾਲੀ ਦੀ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਨਾਲ ਫੋਨ ’ਤੇ ਗੱਲ ਕਰਕੇ ਪਿੰਡ ਸ਼ਾਮਪੁਰ ਵਿੱਚ ਸਰਕਾਰੀ ਧੱਕੇਸ਼ਾਹੀ ਖ਼ਿਲਾਫ਼ ਸ਼ਿਕਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਲੋਕਤੰਤਰ ਦੀ ਨੀਂਹ ਹੁੰਦੀਆਂ ਹਨ ਪ੍ਰੰਤੂ ਕਾਂਗਰਸ ਨੇ ਸਾਰੀਆਂ ਹੱਦਾਂ ਪਾਰ ਦਿੱਤੀਆਂ ਹਨ।
ਪੋਲਿੰਗ ਬੂਥ ਦੇ ਬਾਹਰ ਵੱਡੀ ਗਿਣਤੀ ਵਿੱਚ ਜਮ੍ਹਾ ਹੋਏ ਅਕਾਲੀ ਵਰਕਰਾਂ ਅਤੇ ਸਮਰਥਕਾਂ ਨੇ ਦੋਸ਼ ਲਾਇਆ ਕਿ ਹੁਕਮਰਾਨਾਂ ਨੇ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਹੀ ਆਪਣੀ ਹਾਰ ਦੇ ਡਰੋਂ ਮਤਦਾਨ ਵਾਲਾ ਬਕਸਾ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਦੱਸਿਆ ਕਿ ਸ਼ਾਮ ਨੂੰ ਹਾਲੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਹੀ ਸੀ ਕਿ ਕਾਂਗਰਸੀ ਵਰਕਰਾਂ ਨੇ ਬਕਸਾ ਚੁੱਕ ਲਿਆ ਅਤੇ ਰੌਲਾ ਪੈਣ ’ਤੇ ਚੋਣ ਅਮਲੇ ਵੱਲੋਂ ਕਿਹਾ ਗਿਆ ਕਿ ਐਸਡੀਐਮ ਦੇ ਦਫ਼ਤਰ ਵਿੱਚ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਜਿਸ ਦਾ ਅਕਾਲੀਆਂ ਨੇ ਵਿਰੋਧ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਮਗਰੋਂ ਬੂਥ ’ਤੇ ਹੀ ਗਿਣਤੀ ਸ਼ੁਰੂ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…