Nabaz-e-punjab.com

ਪਿੰਡ ਮੱਛਲੀ ਕਲਾਂ ਵਿੱਚ ਕੈਬਨਿਟ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਦੇ ਤਾਏ ਦਾ ਲੜਕਾ ਸਰਪੰਚੀ ਦੀ ਚੋਣ ਜਿੱਤਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਦਸੰਬਰ:
ਇੱਥੋਂ ਦੇ ਨਜ਼ਦੀਕੀ ਪਿੰਡ ਮੱਛਲੀ ਕਲਾਂ ਵਿੱਚ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਰਾਜਸੀ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਸਕੱਤਰ ਹਰਕੇਸ਼ ਚੰਦ ਸ਼ਰਮਾ ਦੇ ਤਾਇਆਂ ਜੀ ਦੇ ਬੇਟੇ ਬਲਰਾਮ ਸ਼ਰਮਾ 242 ਵੋਟਾਂ ਨਾਲ ਸਰਪੰਚੀ ਦੀ ਚੋਣ ਜਿੱਤੇ ਗਏ ਹਨ। ਮੱਛਲੀ ਕਲਾਂ ਵਿੱਚ ਕੁੱਲ 1980 ਵੋਟਾਂ ’ਚੋਂ 1951 ਵੋਟਾਂ ਪੋਲ ਹੋਈਆਂ। ਜਿਨ੍ਹਾਂ ’ਚੋਂ ਬਲਰਾਮ ਸ਼ਰਮਾ ਨੂੰ 1098 ਵੋਟਾਂ ਪਈਆਂ ਜਦੋਂਕਿ ਵਿਰੋਧੀ ਉਮੀਦਵਾਰ ਬਿਕਰਮ ਸਿੰਘ ਨੂੰ 853 ਵੋਟਾਂ ਮਿਲੀਆਂ। ਇਸ ਤਰ੍ਹਾਂ ਸ੍ਰੀ ਸ਼ਰਮਾ 245 ਵੋਟਾਂ ਦੇ ਫਰਕ ਨਾਲ ਜੇਤੂ ਰਹੇ।
ਸ੍ਰੀ ਹਰਕੇਸ਼ ਚੰਦ ਸ਼ਰਮਾ ਨੇ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਜੇਤੂ ਪੰਚਾਇਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੇ ਕਾਂਗਰਸ ਦੇ ਹੱਕ ਵਿੱਚ ਫਤਵਾ ਦੇ ਕੇ ਕੈਪਟਨ ਸਰਕਾਰ ਦੀ ਉਸਾਰੂ ਸੋਚ ਅਤੇ ਲੋਕ ਪੱਖੀ ਨੀਤੀਆਂ ’ਤੇ ਮੋਹਰ ਲਗਾਈ ਹੈ। ਉਨ੍ਹਾਂ ਐਲਾਨ ਕੀਤਾ ਕਿ ਇਲਾਕੇ ਸਾਰੇ ਪਿੰਡਾਂ ਦਾ ਕੈਬਨਿਟ ਮੰਤਰੀ ਸ੍ਰੀ ਸਿੱਧੂ ਦੇ ਸਹਿਯੋਗ ਨਾਲ ਸਰਬਪੱਖੀ ਵਿਕਾਸ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਬਿਲਕੁਲ ਵਿਸਾਰ ਚੁੱਕੇ ਹਨ। ਜਿਸ ਕਾਰਨ ਵਿਰੋਧੀ ਧਿਰ ਬੁਖਲਾਹਟ ਵਿੱਚ ਆ ਕੇ ਦੂਸ਼ਣਬਾਜ਼ੀ ਕਰ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…