Nabaz-e-punjab.com

ਪਿੰਡ ਕੈਲੋਂ ਤੋਂ ਪੀੜਤ ਉਮੀਦਵਾਰ ਤੇ ਹੋਰਨਾਂ ਨੇ ਪੰਚਾਇਤ ਚੋਣਾਂ ’ਚ ਧਾਂਦਲੀ ਬਾਰੇ ਡੀਸੀ ਮੁਹਾਲੀ ਨੂੰ ਦਿੱਤੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਇੱਥੋਂ ਦੇ ਨੇੜਲੇ ਪਿੰਡ ਕੈਲੋਂ ਤੋਂ ਸਰਪੰਚੀ ਦੀ ਚੋਣ ਲੜਨ ਵਾਲੇ ਉਮੀਦਵਾਰ ਜਸਮੇਰ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਅੱਜ ਆਪਣੇ ਸਮਰਥਕਾਂ ਨਾਲ ਮੁਹਾਲੀ ਵਿੱਚ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਸ਼ਿਕਾਇਤ ਦੇ ਕੇ ਪੰਚਾਇਤ ਚੋਣਾਂ ਵਿੱਚ ਸਰਕਾਰੀ ਧੱਕੇਸ਼ਾਹੀ ਦਾ ਦੋਸ਼ ਲਾਇਆ। ਉਨ੍ਹਾਂ ਮੰਗ ਕੀਤੀ ਕਿ ਪਿੰਡ ਕੈਲੋਂ ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦੁਬਾਰਾ ਪਾਰਦਰਸ਼ੀ ਤਰੀਕੇ ਨਾਲ ਚੋਣ ਕਰਵਾਈ ਜਾਵੇ। ਉਨ੍ਹਾਂ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਐਤਵਾਰ ਨੂੰ ਜਦੋਂ ਵੋਟਾਂ ਦੀ ਗਿਣਤੀ ਹੋ ਰਹੀ ਸੀ ਤਾਂ ਉਹ 93 ਵੋਟਾਂ ਨਾਲ ਅੱਗੇ ਚੱਲ ਰਹੇ ਸਨ ਅਤੇ ਫਿਰ ਵਿਰੋਧੀ ਧਿਰ ਵੱਲੋਂ ਦੁਬਾਰਾ ਗਿਣਤੀ ਕਰਵਾਉਣ ’ਤੇ ਉਹ 9 ਵੋਟਾਂ ਨਾਲ ਅੱਗੇ ਸਨ ਪ੍ਰੰਤੂ ਜਦੋਂ ਵਿਰੋਧੀ ਧਿਰ ਨੇ ਤੀਜੀ ਵਾਰ ਵੋਟਾਂ ਦੀ ਗਿਣਤੀ ਕਰਵਾਈ ਤਾਂ ਪੋਲਿੰਗ ਸਟਾਫ਼ ਨੇ ਗਲਤ ਤਰੀਕੇ ਨਾਲ ਉਨ੍ਹਾਂ ਦੀਆਂ 93 ਵੋਟਾਂ ਕੈਂਸਲ ਕਰਵਾ ਕੇ ਹਰੇ ਹੋਏ ਉਮੀਦਵਾਰ ਨੂੰ ਜੇਤੂ ਕਰਾਰ ਦੇ ਦਿੱਤਾ ਗਿਆ ਪਰ ਜਦੋਂ ਉਨ੍ਹਾਂ ਚੋਣ ਅਮਲੇ ਨੂੰ ਰੱਦ ਹੋਈਆਂ ਵੋਟਾਂ ਦਿਖਾਉਣ ਲਈ ਆਖਿਆ ਤਾਂ ਚੋਣ ਅਮਲੇ ਨੇ ਉਨ੍ਹਾਂ ਨੂੰ ਵੋਟਾਂ ਦਿਖਾਉਣ ਦੀ ਬਜਾਏ ਕਿਹਾ ਕਿ ਉਹ ਕੈਂਸਲ ਹੋਈਆਂ ਵੋਟਾਂ ਉਨ੍ਹਾਂ ਨੂੰ ਦਿਖਾਉਣ ਦਾ ਅਧਿਕਾਰ ਨਹੀਂ ਰੱਖਦੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਨਾਇਬ ਤਹਿਸਲੀਦਾਰ ਖਰੜ ਅਤੇ ਐੱਸ. ਐੱਸ. ਪੀ. ਮੁਹਾਲੀ ਨੂੰ ਵੀ ਸੂਚਿਤ ਕੀਤਾ ਗਿਆ ਸੀ। ਜਿਨ੍ਹਾਂ ਨੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਪੂਰਾ ਭਰੋਸਾ ਦਿੱਤਾ ਹੈ। ਉਨ੍ਹਾਂ ਡੀਸੀ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪਿੰਡ ਕੈਲੋਂ ਦੀ ਗਰਾਮ ਪੰਚਾਇਤੀ ਚੋਣ ਦੁਬਾਰਾ ਕਰਵਾਈ ਜਾਵੇ। ਇਸ ਮੌਕੇ ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …