Nabaz-e-punjab.com

ਨਵੇਂ ਸਾਲ ਦੀਆਂ ਜਸ਼ਨ ਪਾਰਟੀਆਂ ਵਿੱਚ ਬੰਦੂਕਾਂ ਲੈ ਕੇ ਜਾਣ ’ਤੇ ਪਾਬੰਦੀ ਲਗਾਏ ਪ੍ਰਸ਼ਾਸਨ: ਪੰਡਿਤ ਰਾਓ ਧਰੇਨਵਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਸਹਾਇਕ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਨੇ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੁਹਾਲੀ ਵਿੱਚ ਨਵੇਂ ਸਾਲ ਦੀ ਜਸ਼ਨ ਪਾਰਟੀ ਦਾ ਸਮਾਂ ਰਾਤ ਇੱਕ ਵਜੇ ਤੱਕ ਸੀਮਤ ਰੱਖਿਆ ਜਾਵੇ ਅਤੇ ਅਜਿਹੀਆਂ ਜਸ਼ਨ ਪਾਰਟੀਆਂ ਵਿੱਚ ਬੰਦੂਕਾਂ ਅਤੇ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਜਾਵੇ ਅਤੇ ਹਥਿਆਰਾਂ ਵਾਲੇ ਗਾਣੇ ਵਜਾਉਣ ’ਤੇ ਰੋੋਕ ਲਗਾਈ ਜਾਵੇ।
ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਪੰਡਿਤ ਰਾਓ ਧਰੇਨਵਰ ਨੇ ਕਿਹਾ ਹੈ ਕਿ ਮੁਹਾਲੀ ਜਿਲੇ ਵਿੱਚ ਵੀ ਚੰਡੀਗੜ੍ਹ ਤੇ ਪੰਚਕੂਲਾ ਵਾਂਗ ਨਵੇੱ ਸਾਲ ਦੀਆਂ ਪਾਰਟੀਆਂ ਰਾਤ ਇਕ ਵਜੇ ਤਕ ਸੀਮਿਤ ਕਰ ਦੇਣੀਆਂ ਚਾਹੀਦੀਆਂ ਹਨ। ਇਸਦੇ ਨਾਲ ਹੀ ਇਹਨਾਂ ਪਾਰਟੀਆਂ ਵਿੱਚ ਬੰਦੂਕਾਂ ਲੈ ਕੇ ਜਾਣ ਅਤੇ ਬੰਦੂਕਾਂ ਵਾਲੇ ਗਾਣੇ ਵਜਾਉਣ ਉਪਰ ਵੀ ਪਾਬੰਦੀ ਲਗਾ ਦੇਣੀ ਚਾਹੀਦੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜ਼ੀਰਕਪੁਰ ਵਿੱਚ 31 ਦਸੰਬਰ ਦੀ ਰਾਤ ਨੂੰ ਸਿੱਧੂ ਮੂਸੇਵਾਲਾ ਦਾ ਪ੍ਰੋਗਰਾਮ ਹੋ ਰਿਹਾ ਹੈ। ਇਸ ਲਈ ਕਿਸੇ ਅਣਸੁਖਾਂਵੀ ਘਟਨਾ ਨੂੰ ਰੋਕਣ ਲਈ ਜ਼ਰੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…