Nabaz-e-punjab.com

ਅਕਾਲੀ ਦਲ ਤੇ ਨਵੀਂ ਪੰਚਾਇਤ ਨੇ ਨਵੇਂ ਸਾਲ ਦੇ ਪਹਿਲੇ ਦਿਨ ਮੌਲੀ ਬੈਦਵਾਨ ਦੀ ਸਫ਼ਾਈ ਦਾ ਬੀੜਾ ਚੁੱਕਿਆ

ਪਿੰਡ ਦੀ ਸਫ਼ਾਈ ਲਈ 10 ਮਜ਼ਦੂਰ ਰੱਖੇ, ਗਰੀਬ ਲੜਕੀਆਂ ਦੇ ਵਿਆਹ ਮੌਕੇ 5100 ਰੁਪਏ ਸ਼ਗਨ ਦੇਣ ਦਾ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਅਤੇ ਸਰਬਸੰਮਤੀ ਨਾਲ ਨਵੀਂ ਚੁਣੀ ਗਈ ਗਰਾਮ ਪੰਚਾਇਤ ਨੇ ਨਵੇਂ ਸਾਲ ਦੇ ਪਹਿਲੇ ਦਿਨ ਪਿੰਡ ਮੌਲੀ ਬੈਦਵਾਨ ਵਿੱਚ ਸਫ਼ਾਈ ਦਾ ਬੀੜਾ ਚੁੱਕਿਆ। ਇਸ ਮੌਕੇ ਅਕਾਲੀ ਦਲ ਦੇ ਬਲਾਕ ਸਮਿਤੀ ਦੇ ਮੈਂਬਰ ਅਮਰੀਕ ਸਿੰਘ ਮੌਲੀ, ਸਰਪੰਚ ਬਾਲ ਕ੍ਰਿਸ਼ਨ ਗੋਇਲ ਅਤੇ ਭਾਜਪਾ ਕੌਂਸਲਰ ਅਰੁਣ ਸ਼ਰਮਾ ਸਮੇਤ ਹੋਰ ਪਤਵੰਤਿਆਂ ਅਤੇ ਉੱਦਮੀ ਨੌਜਵਾਨਾਂ ਨੇ ਆਪਣੇ ਹੱਥਾਂ ਵਿੱਚ ਝਾੜੂ ਚੁੱਕ ਕੇ ਸਮੁੱਚੇ ਪਿੰਡ ਵਿੱਚ ਸਫ਼ਾਈ ਅਭਿਆਨ ਚਲਾਇਆ। ਇਸ ਮੁਹਿੰਮ ਵਿੱਚ ਕਾਂਗਰਸੀ ਵਰਕਰਾਂ ਨੇ ਵੀ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਯੋਗਦਾਨ ਪਾਇਆ।
ਇਸ ਮੌਕੇ ਅਕਾਲੀ ਆਗੂ ਅਵਤਾਰ ਸਿੰਘ ਮੌਲੀ ਨੇ ਦੱਸਿਆ ਕਿ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਪੰਚਾਇਤ ਵੱਲੋਂ ਕਈ ਅਹਿਮ ਫੈਸਲੇ ਲਏ ਗਏ ਹਨ। ਪਿੰਡ ਦੀ ਸਫ਼ਾਈ ਲਈ 10 ਮਜ਼ਦੂਰ ਰੱਖੇ ਗਏ ਹਨ ਅਤੇ ਮਹੀਨੇ ਵਿੱਚ ਇੱਕ ਦਿਨ ਪੰਚਾਇਤ ਖ਼ੁਦ ਵੀ ਸਫ਼ਾਈ ਮੁਹਿੰਮ ਦਾ ਹਿੱਸਾ ਬਣਿਆ ਕਰੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦਾ ਕੂੜਾ ਕਰਕਟ ਖਾਲੀ ਥਾਵਾਂ ਅਤੇ ਸੜਕਾਂ ਕਿਨਾਰੇ ਨਾ ਸੁੱਟਣ। ਇਸ ਨਾਲ ਗੰਦਗੀ ਫੈਲਦੀ ਹੈ ਅਤੇ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਨਵੀਂ ਪੰਚਾਇਤ ਵੱਲੋਂ ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਦੇ ਮੌਕੇ 5100 ਰੁਪਏ ਸ਼ਗਨ ਦੇਣ ਦਾ ਵੀ ਫੈਸਲਾ ਲਿਆ ਹੈ। ਸਰਪੰਚ ਬਾਲ ਕ੍ਰਿਸ਼ਨ ਗੋਇਲ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਪਿੰਡ ਦੀ ਸੱਥ ਵਿੱਚ ਬੈਠ ਕੇ ਲੋਕਾਂ ਦੀ ਰਾਇ ਨਾਲ ਵਿਕਾਸ ਯੋਜਨਾ ਉਲੀਕੀ ਜਾਵੇਗੀ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲੇ ਦੇ ਆਧਾਰ ’ਤੇ ਹੱਲ ਕਰਨ ਲਈ ਯਤਨਸ਼ੀਲ ਰਹਿਣਗੇ।
ਇਸ ਮੌਕੇ ਭਰਪੂਰ ਸਿੰਘ, ਗੁਰਬਾਜ ਸਿੰਘ, ਬਲਜਿੰਦਰ ਸਿੰਘ, ਜਸਵੰਤ ਸਿੰਘ, ਕਰਮਜੀਤ ਕੌਰ, ਹਮੀਰ ਸਿੰਘ, ਕਮਲਜੀਤ ਸਿੰਘ, ਇੰਦਰਜੀਤ ਸਿੰਘ, ਅੱਛਰ ਸਿੰਘ ਸਾਬਕਾ ਸਰਪੰਚ, ਨਾਮਧਾਰੀ ਭਗਤ ਸਿੰਘ, ਹਰਜੋਤ ਸਿੰਘ ਗੱਬਰ, ਸੁਪਿੰਦਰ ਸਿੰਘ ਲਾਡੀ, ਅਮਰਜੀਤ ਸਿੰਘ, ਹਰਿੰਦਰ ਸਿੰਘ ਟਿੱਕਾ, ਰਜਤ ਕੁਮਾਰ, ਹਰਜਸ ਸਿੰਘ, ਜਸਵੰਤ ਸਿੰਘ ਲਾਲਾ, ਗੁਰਦੀਪ ਸਿੰਘ ਰੋਡਾ, ਕਮਲੇਸ਼ ਕੁਮਾਰ ਗੋਇਲ, ਰਣਜੀਤ ਸਿੰਘ ਠੇਕੇਦਾਰ, ਕਰਮਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…