Nabaz-e-punjab.com

ਮੇਅਰ ਕੁਲਵੰਤ ਸਿੰਘ ਨੇ ਸਿਲਾਈ ਸੈਂਟਰ ਵਿੱਚ ਲੋੜਵੰਦ ਲੜਕੀਆਂ ਲਈ ਮਸ਼ੀਨਾਂ ਵੰਡੀਆਂ

ਅਜੋਕੇ ਸਮੇਂ ਵਿੱਚ ਲੜਕੀਆਂ ਨੂੰ ਆਤਮ ਨਿਰਭਰ ਬਣਨ ਦੀ ਸਖ਼ਤ ਲੋੜ: ਮੇਅਰ ਕੁਲਵੰਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਭਾਈ ਘਨੱਈਆ ਜੀ ਕੇਅਰ ਸਰਵਿਸ ਤੇ ਵੈਲਫੇਅਰ ਸੁਸਾਇਟੀ ਵੱਲੋਂ ਇੱਥੋਂ ਦੇ ਸੈਕਟਰ-70 (ਪਿੰਡ ਮਟੌਰ) ਵਿੱਚ ਚਲਾਏ ਜਾ ਰਹੇ ਸਿਲਾਈ ਸੈਂਟਰ ਵਿੱਚ ਸਿਖਿਆਰਥਣਾਂ ਨੂੰ 6 ਮਹੀਨੇ ਦਾ ਕੋਰਸ ਪੂਰਾ ਹੋਣ ’ਤੇ ਅੱਜ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਵੱਲੋਂ ਦੋ ਦਰਜਨ ਤੋਂ ਵੱਧ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਲੜਕੀਆਂ ਨੂੰ ਸਿਲਾਈ ਕਢਾਈ ਦਾ ਕੰਮ ਸਿੱਖ ਕੇ ਆਪਣੇ ਪੈਰਾਂ ’ਤੇ ਖੜਾ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਆਤਮ ਨਿਰਭਰ ਬਣ ਸਕਣ। ਉਨ੍ਹਾਂ ਕਿਹਾ ਕਿ ਲੜਕੀਆਂ ਦੇ ਸਿਲਾਈ ਕਢਾਈ ਬਹੁਤ ਕੰਮ ਆਉਂਦੀ ਹੈ ਅਤੇ ਸਿਲਾਈ ਦਾ ਕੰਮ ਕਰਕੇ ਲੜਕੀਆਂ ਆਪਣਾ ਰੁਜ਼ਗਾਰ ਖ਼ੁਦ ਚਲਾ ਸਕਦੀਆਂ ਹਨ ਅਤੇ ਆਪਣੇ ਪਰਿਵਾਰ ਦੀ ਆਰਥਿਕ ਸਹਾਇਤਾ ਕਰ ਸਕਦੀਆਂ ਹਨ।
ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਕੇ.ਕੇ. ਸੈਣੀ ਨੇ ਦੱਸਿਆ ਕਿ 25 ਮਸ਼ੀਨਾਂ ਬੌਬੀ ਬੁੱਟਰ ਵੱਲੋਂ ਪਿੰਡ ਦੀਆਂ ਲੋੜਵੰਦ ਲੜਕੀਆਂ ਲਈ ਦਾਨ ਕੀਤੀਆਂ ਗਈਆਂ, 25 ਮਸ਼ੀਨਾਂ ਪੰਜਾਬ ਸਰਕਾਰ ਦੀ ਮਦਦ ਨਾਲ ਐਨਜੀਓ ਸੋਸਵਾ ਨੇ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਦਸਮੇਸ਼ ਸੇਵਕ ਜਥਾ ਮਟੌਰ ਅਤੇ ਪੁੱਡਾ ਦੇ ਕਰਮਚਾਰੀਆਂ ਵੱਲੋਂ ਵੀ 15 ਕੰਪਿਊਟਰ ਦਾਨ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਸਿਲਾਈ ਸਕੂਲ ਦੇ ਪ੍ਰਿੰਸੀਪਲ ਮਹਿੰਗਾ ਸਿੰਘ ਕਲਸੀ ਨੇ ਸੁਸਾਇਟੀ ਦੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕੌਂਸਲਰ ਹਰਪਾਲ ਸਿੰਘ ਚੰਨਾ, ਸ੍ਰੀਮਤੀ ਗੀਤਾ ਆਨੰਦ, ਰਤਨ ਸਿੰਘ, ਭੁਪਿੰਦਰ ਸਿੰਘ ਮਟੌਰੀਆ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮੇਅਰ ਧੜੇ ਦੇ ਕੌਂਸਲਰ ਬੀਬੀ ਕਮਲਜੀਤ ਕੌਰ, ਆਰਪੀ ਸ਼ਰਮਾ ਸਮੇਤ ਡਾ. ਓਮ ਪ੍ਰਕਾਸ਼, ਸੰਜੀਵ ਕੁਮਾਰ, ਡਾ. ਐਸ ਪੀ ਵਾਤਸ, ਸ੍ਰੀਮਤੀ ਸੁਰਿੰਦਰ ਕੌਰ, ਹਰਦੀਪ ਸਿੰਘ ਬਠਲਾਣਾ, ਬਲਵੀਰ ਸਿੰਘ, ਯਾਦਵਿੰਦਰ ਸਿੰਘ, ਡਾ. ਐਲ.ਕੇ. ਜ਼ਿੰਦਲ, ਰਾਜ ਕੁਮਾਰ, ਰਾਜ ਕੁਮਾਰ ਆਨੰਦ, ਸਤੀਸ਼ ਸੈਣੀ, ਸਿਲਾਈ ਟੀਚਰ ਜਸਵਿੰਦਰ ਕੌਰ, ਕੰਪਿਊਟਰ ਟੀਚਰ ਸ੍ਰੀਮਤੀ ਅੰਜਨਾ, ਅਜੈ ਕੁਮਾਰ, ਸ੍ਰੀਮਤੀ ਰੀਟਾ ਅਰੋੜਾ ਪ੍ਰਿੰਸੀਪਲ ਏਕਜੋਤ ਸਕੂਲ, ਤਰਸੇਮ ਲਾਲ ਵੀ ਮੌਜੂਦ ਸਨ। ਇਸ ਮੌਕੇ ਸਿੱਖਿਆਰਥਣਾਂ ਨੇ ਦੇਸ਼ ਭਗਤੀ ਦੇ ਗੀਤ ਵੀ ਗਾਏ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…