Nabaz-e-punjab.com

ਲਾਈਵ ਸਟਾਕ ਕੰਪਲੈਕਸ ਵਿੱਚ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜਨਵਰੀ:
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ ’ਤੇ ਨਵੇਂ ਸਾਲ ਨੂੰ ਖੁਸ਼ਆਮਦੀਦ ਕਹਿਣ ਲਈ ਇੱਥੋਂ ਦੇ ਲਾਈਵ ਸਟਾਕ ਕੰਪਲੈਕਸ ਸੈਕਟਰ-68 ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਇੰਦਰਜੀਤ ਸਿੰਘ, ਪਸ਼ੂ ਪਾਲਣ ਮੰਤਰੀ ਵਿਭਾਗ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਅਤੇ ਮੱਛੀ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਮਦਨ ਮੋਹਨ ਅਤੇ ਬਲਜੀਤ ਸਿੰਘ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ। ਇਸ ਸਮਾਰੋਹ ਵਿੱਚ ਇਨ੍ਹਾਂ ਅਦਾਰਿਆਂ ਦੇ ਸੇਵਾਮੁਕਤ ਕਰਮਚਾਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਨਵੇਂ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੂੰ ਸਨਮਾਨਿਤ ਕੀਤਾ ਗਿਆ ਜਦੋਂਕਿ ਦੋ ਦਫ਼ਤਰੀ ਮੁਲਾਜ਼ਮਾਂ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ ਵੀ ਦਿੱਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸੇ ਤਰ੍ਹਾਂ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਨਵੇਂ ਸਾਲ ਦੀ ਖੁਸ਼ੀ ਵਿੱਚ ਸਵੇਰੇ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਭੋਗ ਉਪਰੰਤ ਪ੍ਰਸ਼ਾਦ ਵੰਡਿਆਂ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਿਵੇਕ ਪੁਰੀ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਮੋਨਿਕਾ ਲਾਂਬਾ ਸਮੇਤ ਹੋਰ ਵੱਖ ਵੱਖ ਅਦਾਲਤਾਂ ਦੇ ਜੱਜ ਅਤੇ ਨਾਇਬ ਕੋਰਟ ਜਸਪਾਲ ਸਿੰਘ ਅਤੇ ਅਦਾਲਤ ਦਾ ਸਟਾਫ਼ ਅਤੇ ਵਕੀਲ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …