nabaz-e-punjab.com

ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਖੇ ਹੋਵੇਗਾ

ਰਾਜਪਾਲ ਹੁਣ ਹੁਸ਼ਿਆਰਪੁਰ ‘ਚ ਲਹਿਰਾਉਣਗੇ ਰਾਸ਼ਟਰੀ ਝੰਡਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 3 ਜਨਵਰੀ:
ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਹੁਣ ਜਿਲ੍ਹਾ ਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਝੰਡਾ ਲਹਿਰਾਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਲਗਾਈਆਂ ਡਿਊਟੀਆਂ ਵਿਚ ਸੋਧ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ ‘ਤੇ ਹੁਣ ਜਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੀ ਜਗਹ ‘ਤੇ ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਉਣਗੇ ਜਦਕਿ ਸਪੀਕਰ, ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ.ਪੀ. ਸਿੰਘ ਹੁਸ਼ਿਆਰਪੁਰ ਦੀ ਜਗਹ ‘ਤੇ ਐਸ.ਏ.ਐਸ ਨਗਰ ਵਿਖੇ ਝੰਡਾ ਲਹਿਰਾਉਣਗੇ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …