Nabaz-e-punjab.com

‘ਹਰੇਕ ਯੋਗ ਵਿਅਕਤੀ ਵੋਟਰ ਬਣੇ’ ਪ੍ਰੋਗਰਾਮ ਤਹਿਤ ਮੁੱਖ ਚੋਣ ਅਧਿਕਾਰੀ ਵੱਲੋਂ ਕਿੰਨਰ ਸਮਾਜ ਦੇ ਆਗੂਆਂ ਨਾਲ ਮੀਟਿੰਗ

ਵੋਟਰ ਬਣਨ ਲਈ ਕਿੰਨਰ ਸਮਾਜ ਦੇ ਮੈਂਬਰਾਂ ਕੋਲੋਂ ਸਵੈ ਘੋਸ਼ਣਾ ਪੱਤਰ ਲੈਣ ਦੀ ਮੰਗ ਮੰਨੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 5 ਜਨਵਰੀ
‘ਹਰੇਕ ਯੋਗ ਵਿਅਕਤੀ ਵੋਟਰ ਬਣੇ’ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਨਾ ਰਾਜੂ ਨੇ ਅੱਜ ਇੱਥੇ ਰਾਜ ਦੇ ਕਿੰਨਰ ਸਮਾਜ ਦੇ ਆਗੂਆਂ ਨਾਲ ਮੀਟਿੰਗ ਕੀਤੀ।
ਡਾ. ਰਾਜੂ ਨੇ ਉਨ•ਾਂ ਨੂੰ ਅਪੀਲ ਕੀਤੀ ਕਿ ਉਹ ਕਿੰਨਰ ਸਮਾਜ ਦੇ ਹਰੇਕ 18 ਸਾਲ ਜਾਂ ਉਸ ਤੋਂ ਉਪਰ ਉਮਰ ਦੇ ਵਿਅਕਤੀ ਨੂੰ ਵੋਟ ਬਣਾਉਣ ਅਤੇ ਪਾਉਣ ਲਈ ਉਤਸ਼ਾਹਤ ਕਰਨ। ਇਸ ਕੰਮ ਲਈ ਚੋਣ ਕਮਿਸ਼ਨ ਵੱਲੋਂ ਜੋ ਵੀ ਮਦਦ ਦੀ ਲੋੜ ਹੈ, ਉਹ ਦਿੱਤੀ ਜਾਵੇਗੀ। ਉਨ•ਾਂ ਮੀਟਿੰਗ ਵਿੱਚ ਹਾਜ਼ਰ ਮਨਸਾ ਫਾਊਂਡੇਸ਼ਨ ਵੈਲਫੇਅਰ ਸੁਸਾਇਟੀ ਦੇ ਆਗੂ ਅਤੇ ਕੌਮੀ ਲੋਕ ਅਦਾਲਤ ਦੀ ਪਹਿਲੀ ਕਿੰਨਰ ਮੈਂਬਰ ਮੋਹਿਨੀ ਮਹੰਤ ਨੂੰ ਅਪੀਲ ਕੀਤੀ ਕਿ ਉਹ ਆਪਣੀ ਸੰਸਥਾ ਨਾਲ ਜੁੜੇ ਸਾਰੇ ਮੈਂਬਰਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਪ੍ਰੇਰਿਤ ਕਰਨ।
ਮਹੰਤ ਮੋਹਿਨੀ ਵੱਲੋਂ ਮੰਗ ਕੀਤੀ ਗਈ ਕਿ ਕਿੰਨਰ ਸਮਾਜ ਦੇ ਮੈਂਬਰਾਂ ਦਾ ਕੋਈ ਸਥਾਈ ਪਤਾ ਨਹੀਂ ਹੁੰਦਾ ਅਤੇ ਨਾ ਹੀ ਉਨ•ਾਂ ਕੋਲ ਰਿਹਾਇਸ਼ ਦਾ ਕੋਈ ਸਬੂਤ ਹੁੰਦਾ ਹੈ। ਇਸ ਲਈ ਉਹ ਵੋਟਰ ਸੂਚੀ ਵਿੱਚ ਆਪਣੀ ਰਜਿਸਟਰੇਸ਼ਨ ਨਹੀਂ ਕਰਵਾ ਸਕਦੇ। ਇਸ ਮੰਗ ਨੂੰ ਜਾਇਜ਼ ਮੰਨਦਿਆਂ ਸੀ.ਈ.ਓ. ਡਾ. ਰਾਜੂ ਨੇ ਕਿਹਾ ਕਿ ਇਸ ਵਾਸਤੇ ਸਬੰਧਤ ਡੇਰਾ ਦਾ ਸਰਟੀਫਿਕੇਟ ਜਾਂ ਸਬੰਧਤ ਵਿਅਕਤੀ ਦਾ ਸਵੈ ਘੋਸ਼ਣਾ ਪੱਤਰ ਚੱਲ ਸਕਦਾ ਹੈ। ਉਨ•ਾਂ ਕਿਹਾ ਕਿ ਇਸ ਬਾਰੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਕਿ 2019 ਦੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਮੀਖਿਆ ਦੀ ‘ਕੰਟੀਨਿਊਸ਼ੇਨ ਅਪਡੇਸ਼ਨ’ ਪ੍ਰਕਿਰਿਆ ਵਿੱਚ ਵੋਟ ਬਣਾਉਣ ਤੋਂ ਰਹਿ ਗਏ ਕਿੰਨਰ ਸਮਾਜ ਦੇ ਮੈਂਬਰਾਂ ਦੀ ਵੀ ਵੋਟ ਬਣ ਸਕੇ।
ਮੀਟਿੰਗ ਵਿੱਚ ਜਨਰਲ ਸਕੱਤਰ ਮੰਗਲ ਮੁਖੀ ਟਰਾਂਸਜੈਂਡਰ ਵੈਲਫੇਅਰ ਸੁਸਾਇਟੀ, ਚੰਡੀਗੜ• ਧਨੰਜੈ ਚੌਹਾਨ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …