Share on Facebook Share on Twitter Share on Google+ Share on Pinterest Share on Linkedin ਪਿੰਡ ਪੋਪਨਿਆਂ ਦੀ ਨਵੀਂ ਪੰਚਾਇਤ ਵੱਲੋਂ ਸ਼ੁਕਰਾਨੇ ਵਜੋਂ ਸੁਖਮਣੀ ਸਾਹਿਬ ਦੇ ਪਾਠ ਦਾ ਭੋਗ ਪਾਇਆ, ਲੰਗਰ ਲਾਇਆ ਵਾਹਿਗੁਰੂ ਦੇ ਸ਼ੁਕਰਾਨੇ ਮੌਕੇ ਨਵੀਂ ਚੁਣੀ ਗਈ ਸਰਪੰਚ ਤੇ ਪੰਚਾਇਤ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜਨਵਰੀ: ਪਿੰਡ ਪੋਪਨਿਆਂ ਦੀ ਨਵੀਂ ਚੁਣੀ ਗਈ ਸਰਪੰਚ ਬੀਬੀ ਹਰਵਿੰਦਰ ਕੌਰ ਸਮੇਤ ਬਾਕੀ ਪੰਚਾਇਤ ਮੈਂਬਰਾਂ ਸ੍ਰੀਮਤੀ ਰਾਜ ਬਾਲਾ, ਨਛੱਤਰ ਕੌਰ, ਮੇਜਰ ਸਿੰਘ ਅਤੇ ਗੁਰਿੰਦਰ ਸਿੰਘ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸਾਹਿਬ ਵਿੱਚ ਸੁਖਮਣੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਵਿਸ਼ਾਲ ਲੰਗਰ ਲਗਾਇਆ ਗਿਆ। ਇਸ ਮੌਕੇ ਆਪਣੇ ਹੱਥੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਲਿਖਣ ਵਾਲੇ ਸਾਬਕਾ ਫੌਜੀ ਗਿਆਨੀ ਬਲਦੇਵ ਸਿੰਘ ਅਤੇ ਪਰਮਜੀਤ ਸਿੰਘ ਸਮੇਤ ਹੋਰ ਪਤਵੰਤਿਆਂ ਨੇ ਨਵੀਂ ਚੁਣੀ ਗਈ ਸਰਪੰਚ ਅਤੇ ਬਾਕੀ ਪੰਚਾਇਤ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਰਪੰਚ ਬੀਬੀ ਹਰਵਿੰਦਰ ਕੌਰ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਸਮੂਹ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਪਿੰਡ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦੇਣਗੇ ਅਤੇ ਪਿੰਡ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਅਖੀਰ ਵਿੱਚ ਸਾਬਕਾ ਸਰਪੰਚ ਸਰਬਜੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ