Nabaz-e-punjab.com

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜਨਵਰੀ:
ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮੁਹਾਲੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੰਤ ਬਾਬਾ ਮਹਿੰਦਰ ਸਿੰਘ ਜੀ ਲੰਬਿਆਂ ਵਾਲੇ ਦੀ ਦੇਖ-ਰੇਖ ਵਿੱਚ ਇੱਥੋਂ ਦੇ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ’ਚੋਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਸ਼ੁਰੂ ਹੋਏ ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦਾ ਸ਼ਹਿਰ ਵਿੱਚ ਥਾਂ ਥਾਂ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਸੰਗਤ ਵੱਲੋਂ ਲੰਗਰ ਲਗਾਏ ਗਏ।
ਇੱਥੋਂ ਦੇ ਫੇਜ਼-11 ਵਿੱਚ ਨਗਰ ਕੀਰਤਨ ਦਾ ਪਹੁੰਚਣ ’ਤੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਤ ਬਾਬਾ ਮਹਿੰਦਰ ਸਿੰਘ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਿੱਖ ਸਿਧਾਂਤਾਂ, ਸਿੱਖ ਪ੍ਰੰਪਰਾਵਾਂ ਅਤੇ ਸਿੱਖ ਸੋਚ ਦੇ ਧਾਰਨੀ ਬਣ ਕੇ ਸਿੱਖੀ ਨੂੰ ਪ੍ਰਫੁੱਲਤ ਕਰਨ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਸੇਵਾਦਾਰ ਬਾਬਾ ਉਮਰਾਓ ਸਿੰਘ, ਯੂਥ ਆਗੂ ਜਸਰਾਜ ਸਿੰਘ ਸੋਨੂੰ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਪਾਲ ਸਿੰਘ, ਹਰਚੇਤ ਸਿੰਘ, ਬਲਜੀਤ ਸਿੰਘ ਖੋਖਰ, ਸੁਖਵਿੰਦਰ ਕੌਰ, ਜਸਵੰਤ ਕੌਰ ਸਰਨਾ, ਕਸ਼ਮੀਰ ਕੌਰ, ਸੁਨੀਤਾ ਰਾਣੀ, ਬਾਲਾ ਠਾਕੁਰ, ਪਿੰਕੀ ਸੋਨੀ, ਅਮਨ ਲੂਥਰਾ, ਮਹਿੰਦਰ ਸਿੰਘ, ਦਲਜੀਤ ਸਿੰਘ, ਹਾਕਮ ਸਿੰਘ, ਪ੍ਰਤਾਪ ਸਿੰਘ, ਮਨਪ੍ਰੀਤ ਸਿੰਘ ਭਾਗੋਮਾਜਰਾ, ਸੁਖਪ੍ਰੀਤ ਸਿੰਘ, ਹਰਜੀਤ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਸਿੰਘ, ਪ੍ਰੀਤਮ ਸਿੰਘ, ਕੇਵਲ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …