Share on Facebook Share on Twitter Share on Google+ Share on Pinterest Share on Linkedin ਆਸ਼ਾ ਵਰਕਰਾਂ ਵੱਲੋਂ ਸਰਕਾਰੀ ਹਸਪਤਾਲ ਵਿੱਚ ਆਪਣੀਆਂ ਮੰਗਾਂ ਸਬੰਧੀ ਧਰਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ: ਆਸ਼ਾ ਵਰਕਰ ਅਤੇ ਫੈਸਲੀਟੇਟਰ ਯੂਨੀਅਨ ਦੇ ਬੈਨਰ ਬੁੱਧਵਾਰ ਨੂੰ ਜ਼ਿਲ੍ਹਾ ਮੁਹਾਲੀ ਦੀਆਂ ਆਸ਼ਾ ਵਰਕਰਾਂ ਵੱਲੋਂ ਇੱਥੋਂ ਦੇ ਸਰਕਾਰੀ ਹਸਪਤਾਲ ਫੇਜ਼-6 ਦੇ ਕੰਪਲੈਕਸ ਵਿੱਚ ਹੜਤਾਲ ਕਰਕੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਜਿੰਦਰ ਕੌਰ ਅਤੇ ਹੋਰ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਸ਼ਾਸ਼ਨ ਵਿੱਚ ਬੇਰੁਜ਼ਗਾਰੀ ਵੱਧ ਗਈ ਹੈ, ਪਬਲਿਕ ਸੈਕਟਰ ਦਾ ਨਿੱਜੀਕਰਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਕਿਰਤ ਕਾਨੂੰਨਾਂ ਨੂੰ ਬਦਲਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਦੇ ਮਸਲੇ ਹੱਲ ਕੀਤੇ ਜਾਣ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਰਮਾ ਦੇਵੀ, ਗੀਤਾ ਦੇਪੀ, ਰੀਤੂ ਰਾਣੀ, ਅਮਨ ਮਹਿਤਾ, ਸਰਬਜੀਤ ਕੌਰ, ਕੁਲਵਿੰਦਰ ਕੌਰ, ਕੁਲਦੀਪ ਸਿੰਘ, ਦਿਨੇਸ਼ ਪ੍ਰਸ਼ਾਦ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ