ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਦੁਰਾਲੀ ਵਿੱਚ ਸਕੂਲ ਦਾ ਸਾਲਾਨਾ ਸਮਾਰੋਹ ਆਯੋਜਿਤ

ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇੱਥੋਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਦੁਰਾਲੀ ਵਿੱਚ ਸਕੂਲ ਦਾ ਸਾਲਾਨਾ ਸਮਾਰੋਹ ਕਰਵਾਇਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਦੀ ਪ੍ਰਿੰਸੀਪਲ ਸ੍ਰੀਮਤੀ ਨਵਕਿਰਨ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਨ ਦੇ ਮੁੱਖ ਅਧਿਆਪਕ ਸੰਜੀਵ ਕੁਮਾਰ, ਰਜਿਦਰ ਸਿੰਘ, ਸੁਭਾਸ਼ ਕੁਮਾਰ, ਸ੍ਰੀਮਤੀ ਰਮਿੰਦਰ ਕੌਰ ਸੈਂਟਰ ਹੈੱਡ ਟੀਚਰ ਮਨੌਲੀ, ਡਾ. ਨਰਿੰਦਰ ਨਿੰਦੀ, ਸਾਬਕਾ ਸਰਪੰਚ, ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਇਸ ਮੌਕੇ ਸਕੂਲੀ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ ਅਤੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਮੰਚ ਸੰਚਾਲਕ ਸ੍ਰੀਮਤੀ ਪੂਜਾ ਰਾਣੀ ਨੇ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਮਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਿੱਖਿਆ ਵਿਭਾਗ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਦਾਖ਼ਲ ਕਰਵਾਉਣ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…