ਜਿਨਸੀ ਸ਼ੋਸ਼ਣ ਦੀ ਰੋਕਥਾਮ ਐਕਟ ਦੀ ਦੁਰਵਰਤੋਂ ਬਰਦਾਸ਼ਤ ਨਹੀਂ ਹੋਵੇਗੀ: ਗੁਲਾਟੀ

ਚੇਅਰਪਰਸਨ ਨੇ ਅੰਤਰ ਵਿਭਾਗੀ ਕਮੇਟੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 30 ਜਨਵਰੀ:
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕੰਮ ਵਾਲੀਆਂ ਥਾਵਾਂ ਉਤੇ ਜਿਨਸੀ ਸ਼ੋਸ਼ਣ ਸਬੰਧੀ ਸ਼ਿਕਾਇਤਾਂ ਉਤੇ ਹੋਈ ਕਾਰਵਾਈ ਬਾਰੇ ਜਾਣਕਾਰੀ ਹਾਸਲ ਕਰਨ ਲਈ ਇਸ ਮੰਤਵ ਲਈ ਬਣੀਆਂ ਅੰਤਰ ਵਿਭਾਗੀ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਸਿਹਤ, ਸਿੱਖਿਆ ਤੇ ਸਥਾਨਕ ਸਰਕਾਰਾਂ ਬਾਰੇ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।
ਸ੍ਰੀਮਤੀ ਗੁਲਾਟੀ ਨੇ ਕਿਹਾ ਕਿ ‘ਕੰਮ ਵਾਲੀ ਥਾਂ ਉਤੇ ਜਿਨਸੀ ਸ਼ੋਸ਼ਣ (ਰੋਕਥਾਮ ਤੇ ਸ਼ਿਕਾਇਤ ਨਿਬੇੜਾ) ਐਕਟ 2013’ ਦਾ ਮੰਤਵ ਔਰਤਾਂ ਨੂੰ ਉਨ੍ਹਾਂ ਦੇ ਕੰਮ ਵਾਲੀ ਥਾਂ ਉਤੇ ਜਿਨਸੀ ਸ਼ੋਸ਼ਣ ਤੋਂ ਬਚਾਉਣਾ ਹੈ। ਇਹ ਐਕਟ ਲਿੰਗਕ ਬਰਾਬਰੀ ਦੇ ਨਾਲ ਨਾਲ ਹਰੇਕ ਕੰਮ ਵਾਲੀ ਥਾਂ ਉਤੇ ਬਰਾਬਰੀ ਦਾ ਅਧਿਕਾਰ ਯਕੀਨੀ ਬਣਾਉਂਦਾ ਹੈ।
ਚੇਅਰਪਰਸਨ ਨੇ ਕਿਹਾ ਕਿ ਇਸ ਕਾਨੂੰਨ ਦਾ ਮੰਤਵ ਇਸ ਬਦੀ ਦੇ ਖ਼ਾਤਮੇ ਲਈ ਸੰਸਥਾਵਾਂ ਤੇ ਅਦਾਰਿਆਂ ਨੂੰ ਕੋਈ ਢੁਕਵਾਂ ਮੰਚ ਦੇਣਾ ਹੈ, ਨਾ ਕਿ ਮਰਦਾਂ ਨੂੰ ਡਰਾਉਣ ਲਈ ਔਰਤਾਂ ਨੂੰ ਨਾਜਾਇਜ਼ ਤਾਕਤਾਂ ਦੇਣਾ। ਪਿਛਲੇ ਕੁੱਝ ਸਮੇਂ ਵਿੱਚ ਕੁੱਝ ਮਾਮਲਿਆਂ ਵਿੱਚ ਔਰਤ ਪੱਖੀ ਕਾਨੂੰਨਾਂ ਦੀ ਉਲੰਘਣਾ ਵੀ ਹੋਈ ਹੈ ਪਰ ਇਸ ਰੁਝਾਨ ਨੂੰ ਠੱਲ੍ਹ ਪਾਉਣ ਦੀ ਲੋੜ ਹੈ। ਕਮੇਟੀ ਮੈਂਬਰਾਂ ਨੂੰ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਜਿਨਸੀ ਸ਼ੋਸ਼ਣ ਦੀਆਂ ਸ਼ਿਕਾਇਤਾਂ ਦੀ ਸੱਚਾਈ ਜਾਣਨ ਲਈ ਜ਼ਿਆਦਾ ਸੰਵੇਦਨਸ਼ੀਲ ਹੋਣ ਦੀ ਲੋੜ ਹੈ ਕਿਉਂਕਿ ਕਿਸੇ ਦਾ ਕਰੀਅਰ ਦਾਅ ਉਤੇ ਹੁੰਦਾ ਹੈ।
ਇਸ ਮੀਟਿੰਗ ਵਿੱਚ ਸਿਹਤ, ਡੀ.ਪੀ.ਆਈ. (ਸੈਕੰਡਰੀ), ਡੀ.ਪੀ.ਆਈ. (ਐਲੀਮੈਂਟਰੀ), ਤਕਨੀਕੀ ਸਿੱਖਿਆ ਅਤੇ ਸਥਾਨਕ ਸਰਕਾਰਾਂ ਬਾਰੇ ਡਾਇਰੈਕਟੋਰੇਟ ਦੇ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…