Share on Facebook Share on Twitter Share on Google+ Share on Pinterest Share on Linkedin ਸੀਨੀਅਰ ਆਗੂ ਦਵਿੰਦਰ ਸਿੰਘ ਬਰਮੀ ਨੂੰ ਭਾਜਪਾ ਮੰਡਲ ਖਰੜ ਦਾ ਕਾਰਜਕਾਰੀ ਪ੍ਰਧਾਨ ਥਾਪਿਆ ਮੋਦੀ ਸਰਕਾਰ ਅੰਤ੍ਰਿਮ ਬਜ਼ਟ ਤੋਂ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਵਪਾਰੀ ਬਾਗੋ ਬਾਗ: ਰਾਣਾ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਖਰੜ, 3 ਫਰਵਰੀ: ਭਾਰਤੀ ਜਨਤਾ ਪਾਰਟੀ (ਭਾਜਪਾ) ਮੁਹਾਲੀ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਪ੍ਰਧਾਨਗੀ ਹੇਠ ਖਰੜ ਵਿੱਚ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਣ ਤੱਕ ਇਤਿਹਾਸਕ ਫੇਸਲੇ ਲਏ ਗਏ ਹਨ। ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਪੇਸ਼ ਕੀਤੇ ਅੰਤ੍ਰਿਮ ਬਜ਼ਟ ਵਿੱਚ ਸਾਰੇ ਵਰਗਾ ਨੂੰ ਭਾਰੀ ਰਾਹਤ ਦਿੱਤੀ ਹੈ। ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਪਾਰੀ ਇਸ ਬਜਟ ਤੋਂ ਬਾਗੋ ਬਾਗ ਹਨ। ਇਸ ਮੌਕੇ ਪਾਰਟੀ ਲਈ ਵਧ ਚੜ੍ਹ ਕੇ ਕੰਮ ਕਰਦੇ ਆ ਰਹੇ ਜੁਝਾਰੂ ਵਰਕਰ ਦਵਿੰਦਰ ਸਿੰਘ ਬਰਮੀ ਨੂੰ ਭਾਜਪਾ ਮੰਡਲ ਖਰੜ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ।ਇਸ ਮੌਕੇ ਦਵਿੰਦਰ ਸਿੰਘ ਬਰਮੀ ਨੇ ਭਾਜਪਾ ਪਾਰਟੀ ਅਤੇ ਹਾਈ ਕਮਾਂਡ ਦਾ ਧੰਨਵਾਦ ਕਰਦਿਆ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ। ਉਹ ਉਸ ਉੱਤੇ ਪੂਰਾ ਤੇ ਖ਼ਰਾ ਉਤਰਨ ਲਈ ਕੋਈ ਕਸਰ ਨਹੀਂ ਛੱਡਣਗੇ। ਖਰੜ ਵਿੱਚ ਪਾਰਟੀ ਦਾ ਅਧਾਰ ਹੋਰ ਵਧੇਰੇ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਸ਼ਰਮਾ, ਸੰਜੀਵ ਗੋਇਲ, ਜ਼ਿਲ੍ਹਾ ਮੀਤ ਪ੍ਰਧਾਨ ਨਰਿੰਦਰ ਸਿੰਘ ਰਾਣਾ, ਜ਼ਿਲ੍ਹਾ ਪ੍ਰਧਾਨ ਮਹਿਲਾ ਮੋਰਚਾ ਮਾਨਸੀ ਚੌਧਰੀ, ਮੰਡਲ ਪ੍ਰਧਾਨ ਮੁਹਾਲੀ ਤਿੰਨ ਪਵਨ ਕੁਮਾਰ ਮੋਰਚਾ, ਸੀਨੀਅਰ ਆਗੂ ਸ਼ਾਮਵੇਦ ਪੁਰੀ, ਜਨਰਲ ਸਕੱਤਰ ਮੰਡਲ ਖਰੜ ਰਜਿੰਦਰ ਅਰੋੜਾ, ਪ੍ਰਧਾਨ ਮਹਿਲਾ ਮੋਰਚਾ ਮੰਡਲ ਖਰੜ ਅਮਰਜੀਤ ਕੌਰ, ਪਰਮਜੀਤ ਕੌਰ, ਰਜਿੰਦਰ ਸਿੰਘ ਰੋਡਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ