nabaz-e-punjab.com

ਕਿਸਾਨਾਂ ਦੀ ਮੌਤ ‘ਤੇ ਜਨਤਾ ਦੇ ਪੈਸਿਆਂ ਨਾਲ ਸਰਕਾਰ ਮਨਾ ਰਹੀ ਹੈ ਜਸ਼ਨ: ਭਗਵੰਤ ਮਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਫਰਵਰੀ:
ਆਮ ਆਦਮੀ ਪਾਰਟੀ ਨੇ ਕਰਜ਼-ਮੁਆਫੀ ਪ੍ਰਮਾਣ- ਪੱਤਰ ਵੰਡ ਸਮਾਗਮ ਵਿਚ ਕੈਪਟਨ ਸਰਕਾਰ ਵੱਲੋਂ ਕੀਤੇ ਜਾ ਰਹੇ ਫ਼ਾਲਤੂ ਖ਼ਰਚਿਆਂ ਨੂੰ ਕਿਸਾਨਾਂ ਦੀ ਮੌਤ ‘ਤੇ ਜਨਤਾ ਦੇ ਪੈਸਿਆਂ ਨਾਲ ਮਨਾ ਰਹੀ ਜਸ਼ਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਕਿਸਾਨ ਕਰਜ਼-ਮੁਆਫੀ ਯੋਜਨਾ ਸੰਪੂਰਨ ਤੌਰ ‘ਤੇ ਅਸਫਲ ਸਾਬਤ ਹੋਈ ਹੈ। ਸਰਕਾਰ ਆਪਣੀ ਇਸ ਅਸਫਲਤਾ ਨੂੰ ਛੁਪਾਉਣ ਲਈ ਝੂਠੇ ਪ੍ਰਚਾਰ ਦਾ ਸਹਾਰਾ ਲੈ ਰਹੀ ਹੈ ਅਤੇ ਉਹ ਜਨਤਾ ਦੇ ਖ਼ੂਨ-ਪਸੀਨੇ ਦੀ ਕਮਾਈ ਨੂੰ ਆਪਣੇ ਜਸ਼ਨਾਂ ਉੱਤੇ ਖ਼ਰਚ ਕਰ ਰਹੀ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ।
ਉਨ੍ਹਾਂ ਨੇ ਕਿਹਾ ਕਿ ਕਰਜ਼-ਮੁਆਫੀ ਪ੍ਰਮਾਣ ਪੱਤਰ ਵੰਡ ਸਮਾਗਮ ਵਿੱਚ ਲੱਖਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਬਠਿੰਡਾ ਵਿੱਚ ਆਯੋਜਨ ਕੀਤੇ ਸਮਾਗਮ ਵਿਚ 11 ਲੱਖ ਰੁਪਏ ਖ਼ਰਚ ਕਰਨ ਦੇ ਗੱਲ ਸਾਹਮਣੇ ਆਈ ਹੈ। ਜਿੱਥੇ 11 ਹਜ਼ਾਰ ਲੋਕਾਂ ਲਈ ਨਾਸ਼ਤਾ ਅਤੇ ਮਿਨਰਲ ਵਾਟਰ ਅਤੇ ਵਾਟਰ ਅਤੇ ਬੁਲਟ ਪਰੂਫ਼ ਟੈਂਟ ਦਾ ਪ੍ਰਬੰਧ ਜਨਤਾ ਦੇ ਪੈਸਿਆਂ ਨਾਲ ਕੀਤਾ ਗਿਆ ਸੀ। ਹਜ਼ਾਰਾਂ ਪੁਲਸ ਕਰਮਚਾਰੀਆਂ ਦੀ ਡਿਊਟੀ ਦਾ ਪ੍ਰਬੰਧ ਵੱਖ-ਵੱਖ ਥਾਵਾਂ ‘ਤੇ ਕੀਤਾ ਗਿਆ। ਇਸੇ ਤਰ੍ਹਾਂ ਪੈਸਿਆਂ ਦੀ ਬਰਬਾਦੀ ਹੋਰ ਥਾਵਾਂ ‘ਤੇ ਆਯੋਜਨ ਕੀਤੇ ਸਮਾਗਮਾਂ ਵਿਚ ਕੀਤਾ ਗਿਆ ਹੈ।
ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹੀ ਕੈਪਟਨ ਸਰਕਾਰ ਨੇ ਕਰਜ਼-ਮੁਆਫ਼ੀ ਦੇ ਸੰਬੰਧ ਵਿੱਚ ਆਯੋਜਿਤ ਕੀਤੇ ਇੱਕ ਸਮਾਗਮ ਵਿੱਚ ਪੰਜਾਬ ਦੇ ਇੱਕ ਪ੍ਰਸਿੱਧ ਕਲਾਕਾਰ ਨੂੰ ਸੱਦ ਕੇ ਪੰਜਾਬ ਦੀ ਜਨਤਾ ਦੇ ਖ਼ੂਨ-ਪਸੀਨੇ ਦੀ ਕਮਾਈ ਨੂੰ ਬਰਬਾਦ ਕੀਤਾ ਹੈ, ਜਦੋਂ ਕਿ ਚਾਹੀਦਾ ਇਹ ਸੀ ਕਿ ਕੈਪਟਨ ਨੂੰ ਇੱਕ ਕਲਾਕਾਰ ਉੱਤੇ ਲੱਖਾਂ ਰੁਪਏ ਖ਼ਰਚ ਕਰਨ ਦੀ ਬਜਾਏ ਕਿਸਾਨਾਂ ਦੇ ਸਰ ਚੜ੍ਹੇ ਭਾਰੀ ਕਰਜ਼ੇ ਨੂੰ ਮੁਆਫ਼ ਕਰਨ ਵਿੱਚ ਖ਼ਰਚਣਾ ਚਾਹੀਦਾ ਸੀ ਨਾ ਕਿ ਇੱਕ ਕਲਾਕਾਰ ਨੂੰ ਸੱਦ ਕੇ ਲੱਖਾਂ ਰੁਪਏ ਬਰਬਾਦੀ ਅਤੇ ਡਰਾਮੇਬਾਜ਼ੀ ਕਰਦੇ।
ਮਾਨ ਨੇ ਕਿਹਾ ਕਿ ਇਸ ਰਾਸ਼ੀ ਨੂੰ ਕਾਂਗਰਸ ਸਰਕਾਰ ਇਮਾਨਦਾਰੀ ਨਾਲ ਕਿਸਾਨਾਂ ਵਿੱਚ ਕਰਜ਼-ਮੁਆਫ਼ੀ ਦੇ ਰੂਪ ਵਿੱਚ ਵੰਡਦੀ ਤਾਂ ਪੰਜਾਬ ਵਿੱਚ ਕਿਸਾਨਾਂ ਨੂੰ ਆਤਮ ਹੱਤਿਆ ਕਰਨ ਦੇ ਰਾਹ ਨਾ ਪੈਂਦੇ। ਕੈਪਟਨ ਸਰਕਾਰ ਦੇ ਕਾਰਜਕਾਲ ਵਿੱਚ ਹੁਣ ਤੱਕ ਕਰੀਬ 430 ਕਿਸਾਨ ਕਰਜ਼ ਦੇ ਕਾਰਨ ਆਤਮ ਹੱਤਿਆ ਕਰ ਚੁੱਕੇ ਹਨ। ਦੂਜੇ ਪਾਸੇ ਸਰਕਾਰ ਜਸ਼ਨ ਮਨਾ ਰਹੀ ਹੈ। ਇਹ ਹਾਲਤ ਸਰਕਾਰ ਲਈ ਸ਼ਰਮਨਾਕ ਹੈ ਅਤੇ ਇਸ ਦੀ ਜਿੰਨੀ ਨਿੰਦੀ ਕੀਤੀ ਜਾਵੇ ਉਹ ਘੱਟ ਹੈ। ਸਮਾਗਮਾਂ ਵਿਚ ਪੈਸੇ ਦੀ ਕੀਤੀ ਬਰਬਾਦੀ ਨੂੰ ਲੈ ਕੇ ਮੁੱਖ ਮੰਤਰੀ ਨੂੰ ਜਨਤਾ ਦੇ ਦਰਬਾਰ ਵਿਚ ਮੁਆਫ਼ੀ ਮੰਗਣੀ ਚਾਹੀਦੀ ਹੈ। ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਇਮਾਨਦਾਰੀ ਦੇ ਨਾਲ ਕਿਸਾਨਾਂ ਦੇ ਨਾਲ ਖੜੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕਰਜ਼-ਮੁਆਫ਼ੀ ਯੋਜਨਾ ਵਿੱਚ ਖ਼ਾਮੀਆਂ ਨੂੰ ਆਮ ਆਦਮੀ ਪਾਰਟੀ ਜਨਤਾ ਦੇ ਦਰਬਾਰ ਵਿਚ ਲੈ ਕੇ ਜਾਵੇਗੀ ਅਤੇ ਸਰਕਾਰ ਨੂੰ ਸਮੇਂ-ਸਮੇਂ ਬੇਨਕਾਬ ਕਰਦੀ ਰਹੇਗੀ।
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਪੰਜਾਬ ਦੇ ਕਿਸਾਨਾਂ ਅਤੇ ਹੋਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ‘ਤੇ ਚੜ੍ਹਿਆ ਕਰਜ਼ ਬੇਸ਼ੱਕ ਉਹ ਆੜ੍ਹਤੀਆ ਦਾ ਹੋਵੇ, ਬੈਂਕ ਦਾ ਹੋਵੇ ਉਹ ਸੰਪੂਰਨ ਤੌਰ ਉੱਤੇ ਮੁਆਫ਼ ਕੀਤਾ ਜਾਵੇਗਾ, ਪਰੰਤੂ ਅਫ਼ਸੋਸ ਕਿ ਕੈਪਟਨ ਸਰਕਾਰ ਨੂੰ ਪੰਜਾਬ ਦੀ ਸੱਤਾ ਸੰਭਾਲੇ ਕਰੀਬ 2 ਸਾਲ ਹੋ ਚੁੱਕੇ ਹਨ ਅਤੇ ਹੁਣ ਤੱਕ ਪੰਜਾਬ ਦੇ ਕਿਸਾਨਾਂ ਅਤੇ ਹੋਰਾਂ ਦੇ ਸਿਰ ਕਰੀਬ 1 ਲੱਖ ਕਰੋੜ ਰੁਪਏ ਦਾ ਕਰਜ਼ ਸੰਪੂਰਨ ਤੌਰ ਉੱਤੇ ਮਾਫ਼ ਨਹੀਂ ਕੀਤਾ ਗਿਆ। ਹਾਂ ਕੈਪਟਨ ਸਰਕਾਰ ਇੰਨਾ ਜ਼ਰੂਰ ਕਰ ਰਹੀ ਹੈ ਕਿ ਕਰਜ਼-ਮੁਆਫ਼ੀ ਦੇ ਸਮਾਗਮਾਂ ਵਿੱਚ ਫ਼ਜ਼ੂਲ ਖ਼ਰਚੀ ਕਰ ਕੇ ਅਤੇ ਕਿਸਾਨਾਂ ਨੂੰ ਸਮਾਗਮਾਂ ਵਿੱਚ ਸੱਦ ਕੇ ਉਨ੍ਹਾਂ ਨੂੰ ਜ਼ਲੀਲ ਕਰ ਰਹੀ ਹੈ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…