Share on Facebook Share on Twitter Share on Google+ Share on Pinterest Share on Linkedin ਅਨੁਸੂਚਿਤ ਜਾਤੀ ਦੇ ਦੁੱਧ ਉਤਪਾਦਕਾਂ ਨੂੰ ਮੁਫ਼ਤ ਦਿੱਤੀ ਜਾਵੇਗੀ ਡੇਅਰੀ ਸਿਖਲਾਈ: ਜੱਸੋਵਾਲ ਦੋ ਹਫ਼ਤਿਆਂ ਦੇ ਡੇਅਰੀ ਕੋਰਸ ਲਈ ਕੌਂਸਲਿੰਗ 11 ਫਰਵਰੀ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ: ਪੰਜਾਬ ਸਰਕਾਰ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਤੇ ਘਰ-ਘਰ ਰੁਜ਼ਗਾਰ ਸਕੀਮ ਦੇ ਤਹਿਤ ਬੇਰੁਜ਼ਗਾਰਾਂ ਨੂੰ ਕਿੱਤਾ ਮੁਖੀ ਸਿਖਲਾਈ ਦੇਣ ਅਤੇ ਆਪਣਾ ਕਾਰੋਬਾਰ ਚਲਾਉਣ ਸਬੰਧੀ ਡੇਅਰੀ ਵਿਕਾਸ ਵਿਭਾਗ ਵੱਲੋਂ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਲਈ ਦੋ ਹਫ਼ਤਿਆਂ ਦੇ ਡੇਅਰੀ ਕੋਰਸ ਲਈ ਕੌਂਸਲਿੰਗ 11 ਫਰਵਰੀ ਨੂੰ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਸਥਿਤ ਡੇਅਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਦਫ਼ਤਰ ਕਮਰਾ ਨੰਬਰ-434, ਤੀਜੀ ਮੰਜ਼ਲ ’ਤੇ ਸਵੇਰੇ 11 ਵਜੇ ਰੱਖੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ ਦੱਸਿਆ ਕਿ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਅਨੁਸੂਚਿਤ ਜਾਤੀ ਨਾਲ ਸਬੰਧਤ ਡੇਅਰੀ ਫਾਰਮ ਸਥਾਪਤ ਕਰਨ ਦੇ ਚਾਹਵਾਨ ਲਾਭਪਾਤਰੀ 11 ਫਰਵਰੀ ਨੂੰ ਇੰਟਰਵਿਊ ਵਾਲੇ ਦਿਨ 10 ਵਜੇ ਪੜਾਈ ਦਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਬੰਧੀ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ ਅਸਲ ਅਤੇ ਪਾਸਪੋਰਟ ਸਾਈਜ਼ ਫੋਟੋ ਨਾਲ ਲੈ ਕੇ ਆਉਣ। ਸ੍ਰੀ ਜੱਸੋਵਾਲ ਨੇ ਦੱਸਿਆ ਇਹ ਕੇ ਸਿਖਲਾਈ 18 ਫਰਵਰੀ ਤੋਂ 1 ਮਾਰਚ ਤੱਕ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ ਚਤਾਮਲੀ (ਮੋਰਿੰਡਾ) ਵਿੱਚ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਪੰਜਾਬ ਦਾ ਵਸਨੀਕ ਹੋਵੇ ਅਤੇ ਦਿਹਾਤੀ ਪਿਛੋਕੜ ਨਾਲ ਸਬੰਧਤ ਅਤੇ ਘੱਟੋ ਘੱਟ 5ਵੀ ਪਾਸ ਹੋਵੇ। ਉਮਰ 18 ਤੋਂ 50 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਇਸ ਸਕੀਮ ਅਧੀਨ ਟਰੇਨਿੰਗ ਕਰਨ ਵਾਲੇ ਸਿੱਖਿਆਰਥੀਆਂ ਨੂੰ ਵਜ਼ੀਫ਼ਾ ਵੀ ਦਿੱਤਾ ਜਾਵੇਗਾ।ਲਾਭਪਾਤਰੀ ਨੂੰ 2 ਤੋਂ 10 ਪਸ਼ੂਆਂ ਦਾ ਡੇਅਰੀ ਫਾਰਮ ਸਥਾਪਿਤ ਕਰਨ ਉਪਰੰਤ ਨਬਾਰਡ ਦੇ ਡੇਅਰੀ ਉੱਦਮ ਵਿਕਾਸ ਸਕੀਮ ਤਹਿਤ ਅਨੁਸੂਚਿਤ ਜਾਤੀ ਲਈ ਕਰਜ਼ਾ ਸਕੀਮ ਵਿੱਚ 33.33 ਫੀਸਦੀ ਸਬਸਿਡੀ ਦਿੱਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ