Share on Facebook Share on Twitter Share on Google+ Share on Pinterest Share on Linkedin ਮਨਜੀਤ ਸਿੰਘ ਝਲਬੂਟੀ ਨੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਅਰਜ਼ੀ ਦਿੱਤੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਨੇ ਨਾਲ ਜਾ ਕੇ ਦਾਖ਼ਲ ਕਰਵਾਏ ਦਸਤਾਵੇਜ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ: ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੀ ਦਾਅਵੇਦਾਰੀ ਪੇਸ਼ ਕਰਨ ਵਾਲੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਮਨਜੀਤ ਸਿੰਘ ਝਲਬੂਟੀ ਵਲੋੱ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਪਇੰਦਰ ਸਿੰਘ ਢਿੱਲੋੱ ਦੇ ਨਾਲ ਪੰਜਾਬ ਕਾਂਗਰਸ ਭਵਨ ਸੈਕਟਰ-15, ਚੰਡੀਗੜ੍ਹ ਪਹੁੰਚ ਕੇ ਕਾਂਗਰਸ ਪਾਰਟੀ ਦੇ ਦਫ਼ਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਕੋਲ ਪਾਰਟੀ ਟਿਕਟ ਲਈ ਆਪਣੀ ਅਰਜ਼ੀ ਦਿੱਤੀ। ਇੱਥੇ ਇਹ ਜ਼ਿਕਰਯੋਗ ਹੈ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਟਿਕਟ ਲਈ ਭਾਵੇਂ ਕਈ ਉਮੀਦਵਾਰਾਂ ਵੱਲੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਗਈ ਹੈ ਪ੍ਰੰਤੂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਢਿੱਲੋਂ ਪਹਿਲੀ ਵਾਰ ਕਿਸੇ ਆਗੂ ਦੇ ਨਾਲ ਅਰਜ਼ੀ ਦੇਣ ਗਏ ਹਨ। ਜਿਸ ਨਾਲ ਉਨ੍ਹਾਂ ਦੀ ਸ੍ਰੀ ਝਲਬੂਟੀ ਨਾਲ ਨਿੱਜੀ ਨੇੜਤਾ ਦਾ ਪਤਾ ਲੱਗਦਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਮਨਜੀਤ ਸਿੰਘ ਝਲਬੂਟੀ ਨੇ ਕਿਹਾ ਕਿ ਉਹ ਪਿਛਲੇ 30 ਸਾਲਾਂ ਤੋਂ ਪਾਰਟੀ ਵਿੱਚ ਵੱਖ ਵੱਖ ਅਹੁਦਿਆਂ ਤੇ ਸੇਵਾ ਨਿਭਾ ਰਹੇ ਹਨ ਅਤੇ ਪਾਰਟੀ ਵੱਲੋਂ ਉਨ੍ਹਾਂ ਦੀ ਜਿਹੜੀ ਵੀ ਜ਼ਿੰਮੇਵਾਰੀ ਲਗਾਈ ਜਾਂਦੀ ਰਹੀ ਹੈ। ਉਸ ਨੂੰ ਉਨ੍ਹਾਂ ਨੇ ਪੂਰੀ ਤਨਦੇਹੀ ਨਾਲ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਤੋਂ ਟਿਕਟ ਮੰਗਣਾ ਉਨ੍ਹਾਂ ਦਾ ਸੰਵਿਧਾਨਿਕ ਹੱਕ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਪਾਰਟੀ ਦਫ਼ਤਰ ਵਿੱਚ ਦਾਖ਼ਲ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਸਾਰੀਆਂ ਸੀਟਾਂ ਜਿੱਤਣ ਦੀ ਹੀ ਹਾਲਤ ਵਿੱਚ ਹੈ ਅਤੇ ਪੂਰੀ ਤਰ੍ਹਾਂ ਇੱਕਜੁਟ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਆਗੂ ਪਾਰਟੀ ਟਿਕਟ ਮੰਗਦੇ ਹਨ ਅਤੇ ਇਸ ਸਬੰਧੀ ਜਦੋਂ ਪਾਰਟੀ ਵੱਲੋਂ ਆਪਣੇ ਅਧਿਕਾਰਤ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਂਦਾ ਹੈ ਤਾਂ ਸਾਰੇ ਹੀ ਆਗੂ ਆਪਣੇ ਉਮੀਦਵਾਰ ਦੀ ਜਿੱਤ ਲਈ ਦਿਨ ਰਾਤ ਇੱਕ ਕਰਕੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਪਾਰਟੀ ਵੱਲੋਂ ਇਸ ਵਾਰ ਨਵੇਂ ਚਿਹਰਿਆਂ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ ਅਤੇ ਨੌਜਵਾਨਾਂ ਨੂੰ ਅੱਗੇ ਲਿਆਂਦਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ