ਗਿਆਨ ਜਯੋਤੀ ਇੰਸਟੀਚਿਊਟ ਵਿੱਚ ਧੂਮਧਾਮ ਨਾਲ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ

ਇੰਸਟੀਚਿਊਟ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਵਾਂ ਨੇ ਪਤੰਗ ਉਡਾਏ, ਖੂਬ ਕੀਤੀ ਮਸਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਫਰਵਰੀ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ, ਫੇਜ਼-2 ਵਿੱਚ ਅੱਜ ਬਸੰਤ ਪੰਚਮੀ ਦਾ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵਿੱਚ ਪਤੰਗਬਾਜ਼ੀ ਦੇ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸੰਸਥਾਨ ਦੀਆਂ ਅਧਿਆਪਕਾਵਾਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ। ਇੰਸਟੀਚਿਊਟ ਦੇ ਵਿਦਿਆਰਥੀ ਅਤੇ ਅਧਿਆਪਕਾਵਾਂ ਪੀਲੇ ਰੰਗ ਦੇ ਕੱਪੜੇ ਪਹਿਨ ਕੇ ਇੰਸਟੀਚਿਊਟ ਵਿੱਚ ਆਏ ਅਤੇ ਉਨ੍ਹਾਂ ਸਾਰਿਆਂ ਨੇ ਬਸੰਤ ਰੱੁਤ ਨੂੰ ਜੀ ਆਇਆ ਨੂੰ ਆਖਿਆ।
ਇਸ ਮੌਕੇ ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇ.ਐਸ. ਬੇਦੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਬਸੰਤ ਪੰਚਮੀ ਨੂੰ ਕੁਦਰਤ ਦੀ ਦੇਵੀ ਮਾਂ ਸਰਸਵਤੀ ਦੇ ਜਨਮ ਦਿਨ ਵਜੋਂ ਵੀ ਯਾਦ ਕੀਤਾ ਜਾਂਦਾ ਹੈ ਅਤੇ ਇਹੀ ਕਾਰਨ ਹੈ ਕਿ ਮਾਂ ਸਰਸਵਤੀ ਨੂੰ ਪ੍ਰੇਰਣਾ ਅਤੇ ਜੀਵਨ ਦੀ ਤਰੱਕੀ ਦੇ ਸਰੋਤ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਤੰਗਬਾਜ਼ੀ ਸਾਡੇ ਸਭਿਆਚਾਰ ਦਾ ਇੱਕ ਅਹਿਮ ਹਿੱਸਾ ਹੈ ਅਤੇ ਪੁਰਾਣੇ ਸਮੇਂ ਵਿੱਚ ਪਤੰਗ ਉਡਾਉਣਾ ਲੋਕਾਂ ਲਈ ਮਨੋਰੰਜਨ ਦਾ ਹਿੱਸਾ ਮੰਨੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਬੇਸ਼ੱਕ ਸਮਾਂ ਬਦਲਣ ਨਾਲ ਸਾਡੇ ਮਨੋਰੰਜਨ ਦੇ ਢੰਗ ਤਰੀਕੇ ਵੀ ਬਦਲ ਗਏ ਹਨ ਪ੍ਰੰਤੂ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਰੱਖਣ ਲਈ ਅਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣਾ ਚਾਹੀਦਾ ਹੈ।
ਇਸ ਤੋਂ ਪਹਿਲਾਂ ਗਿਆਨ ਜਯੋਤੀ ਦੀ ਡਾਇਰੈਕਟਰ (ਅਕਾਦਮਿਕ) ਡਾ. ਅਨੀਤ ਬੇਦੀ ਨੇ ਵਿਦਿਆਰਥੀਆਂ ਨੂੰ ਸਰਦੀ ਦੇ ਜਾਣ ਅਤੇ ਬਸੰਤ ਰੁੱਤ ਆਉਣ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਜੀਵਨ ਦੀ ਕਾਮਨਾ ਕੀਤੀ। ਇਸ ਉਪਰੰਤ ਵਿਦਿਆਰਥੀਆਂ ਦਰਮਿਆਨ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਗਏ ਅਤੇ ਖੁੱਲ੍ਹੇ ਪੰਡਾਲ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਇੱਕ ਦੂਜੇ ਤੋਂ ਵੱਧ ਚੜ੍ਹ ਕੇ ਪਤੰਗ ਉਡਾਏ ਅਤੇ ਖੂਬ ਮਸਤੀ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…