Share on Facebook Share on Twitter Share on Google+ Share on Pinterest Share on Linkedin ਪੈਰਾਗਾਨ ਸਕੂਲ ਸੈਕਟਰ-71 ਵਿੱਚ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕਤਾ ਸਮਾਗਮ ਕਰਵਾਇਆ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਟਰੈਫ਼ਿਕ ਨਿਯਮਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਲੋੜ: ਆਰਟੀਏ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਬਣੀਆਂ ਟਰਾਂਸਪੋਰਟ ਕਮੇਟੀਆਂ ਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਆਮ ਲੋਕਾਂ ਅਤੇ ਖਾਸ ਕਰਕੇ ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਥਾਵਾਂ ਤੇ ਸਾਲ ਭਰ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰੀਜ਼ਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਸਕੱਤਰ ਸੁਖਵਿੰਦਰ ਕੁਮਾਰ ਨੇ ਦੇਸ ਭਰ ਵਿੱਚ ਮਨਾਏ ਜਾ ਰਹੇ 30ਵੇਂ ਸੜਕ ਸੁਰੱਖਿਆ ਸਪਤਾਹ ਦੇ ਮੱਦੇਨਜ਼ਰ ਇੱਥੋਂ ਦੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71 ਵਿੱਚ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਟਰਾਂਸਪੋਰਟ, ਸਿੱਖਿਆ ਵਿਭਾਗ, ਟਰੈਫ਼ਿਕ ਐਜੂਕੇਸ਼ਨ ਸੈਲ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਗਏ ਟਰੈਫ਼ਿਕ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰੀ ਸੁਖਵਿੰਦਰ ਕੁਮਾਰ ਨੇ ਕਿਹਾ ਕਿ ਵਾਹਨਾਂ ਦੀ ਗਿਣਤੀ ਵਿੱਚ ਲਗਾਤਾਰ ਅਥਾਹ ਵਾਧਾ ਹੋ ਰਿਹਾ ਹੈ ਅਤੇ ਸੜਕ ਦੁਰਘਟਨਾਵਾਂ ਵੀ ਰੋਜ਼ਾਨਾ ਵਧਦੀਆਂ ਜਾ ਰਹੀਆਂ ਹਨ। ਜਿਸ ਨਾਲ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ। ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਸਾਨੂੰ ਟਰੈਫ਼ਿਕ ਨਿਯਮਾਂ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਲੋੜ ਹੈ। ਉਨ੍ਹਾਂ ਸੇਫ਼ ਸਕੂਲ ਵਾਹਨ ਸਕੀਮ ਤਹਿਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾ ਮੁਤਾਬਕ ਸਕੂਲਾਂ ਵਿੱਚ ਬਣੀਆ ਟਰਾਂਸਪੋਰਟ ਕਮੇਟੀਆਂ ਨੂੰ ਆਪਣਾ ਕੰਮ ਕਾਜ ਹੋਰ ਸੁਚਾਰੂ ਤੇ ਕਾਰਗਰ ਢੰਗ ਨਾਲ ਚਲਾਉਣ ਦੀ ਅਪੀਲ ਕੀਤੀ ਅਤੇ ਸੇਫ਼ ਸਕੂਲ ਵਾਹਨ ਨੂੰ ਮੁਕੰਮਲ ਤੌਰ ’ਤੇ ਲਾਗੂ ਕਰਨ ਲਈ ਆਖਿਆ। ਉਨ੍ਹਾਂ ਸਕੂਲੀ ਬੱਚਿਆਂ ਨੂੰ ਦੋ ਪਹੀਆ ਵਾਹਨਾਂ ਤੇ ਟ੍ਰੀਪਲ ਰਾਈਡਿੰਗ ਨਾ ਕਰਨ ਲਈ ਵੀ ਕਿਹਾ ਅਤੇ ਜਿਸ ਬੱਚੇ ਕੋਲ ਲਾਇਸੈਂਸ ਹੋਵੇ ਉਹੀ ਹੀ ਦੋ ਪਹੀਆ ਵਾਹਨ ਚਲਾਏ ਅਤੇ ਹੈਲਮਟ ਪਹਿਨਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਪਹਿਲਾਂ ਐਮਵੀਆਈ ਰਣਪ੍ਰੀਤ ਸਿੰਘ ਭਿਉਰਾ, ਜ਼ਿਲ੍ਹਾ ਪੁਲੀਸ ਟਰੈਫ਼ਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏਐਸਆਈ ਜਨਕ ਰਾਜ, ਮਿਸ਼ਨ ਸਲਾਮਤੀ ਸਮਾਜ ਸੇਵੀ ਸੰਸਥਾ ਦੀ ਕੋਆਰਡੀਨੇਟਰ ਸ੍ਰੀਮਤੀ ਅਮੋਲ ਕੌਰ ਅਤੇ ਐਵਾਇਡ ਐਕਸੀਡੈਂਟ ਸੰਸਥਾ ਤੋਂ ਹਰਪ੍ਰੀਤ ਸਿੰਘ ਨੇ ਵੀ ਟਰੈਫ਼ਿਕ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ