Share on Facebook Share on Twitter Share on Google+ Share on Pinterest Share on Linkedin ਲੁਧਿਆਣਾ ਤੋਂ ਰਾਏ ਕੋਟ ਸੜਕ ’ਤੇ ਦਰਜਨ ਬਦਮਾਸ਼ਾਂ ਵੱਲੋਂ ਨੌਜਵਾਨ ਮੁਟਿਆਰ ਨਾਲ ਗੈਂਗਰੇਪ ਨਬਜ਼-ਏ-ਪੰਜਾਬ ਬਿਊਰੋ, ਲੁਧਿਆਣਾ, 11 ਫਰਵਰੀ: ਲੁਧਿਆਣਾ ਵਿੱਚ ਇੱਕ ਨੌਜਵਾਨ ਮੁਟਿਆਰ ਨਾਲ ਦਰਜਨ ਭਰ ਬਦਮਾਸ਼ਾਂ ਵੱਲੋਂ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬਦਮਾਸ਼ਾਂ ਦੀ ਹਵਸ਼ ਦਾ ਸ਼ਿਕਾਰ ਹੋਈ ਪੀੜਤ ਲੜਕੀ ਆਪਣੇ ਇੱਕ ਦੋਸਤ ਨਾਲ ਘੁੰਮਣ ਫਿਰਨ ਨਿਕਲੀ ਸੀ ਅਤੇ ਜਿਵੇਂ ਹੀ ਉਹ ਲੁਧਿਆਣਾ ਤੋਂ ਰਾਏ ਕੋਟ ਸੜਕ ਰੋਡ ’ਤੇ ਜਾ ਰਹੇ ਸੀ ਤਾਂ ਇਸ ਦੌਰਾਨ ਕੁਝ ਅਣਪਛਾਤੇ ਬਦਮਾਸ਼ਾਂ ਨੇ ਇਸ ਨੌਜਵਾਨ ਜੋੜੇ ਦਾ ਪਿੱਛਾ ਕਰਦਿਆਂ ਸੁੰਨਸਾਨ ਥਾਂ ਦੇਖ ਕੇ ਹਮਲਾ ਕਰ ਦਿੱਤਾ। ਜਿਵੇਂ ਹੀ ਨੌਜਵਾਨ ਨੇ ਕਾਰ ਰੋਕੀ ਤਾਂ ਬਦਮਾਸ਼ਾਂ ਨੇ ਉਨ੍ਹਾਂ ਨੂੰ ਅਗਵਾ ਕਰ ਲਿਆ ਅਤੇ ਇੱਕ ਫਾਰਮ ਹਾਊਸ ’ਤੇ ਲੈ ਗਏ। ਜਿੱਥੇ ਉਨ੍ਹਾਂ ਨੇ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ। ਪੀੜਤ ਲੜਕੀ ਤੇ ਨੌਜਵਾਨ ਰਾਤ ਕਰੀਬ 8 ਵਜੇ ਆਪਣੀ ਕਾਰ ਵਿੱਚ ਘੁੰਮਣ ਨਿਕਲੇ। ਇਸ ਤੋਂ ਬਾਅਦ ਉਹ ਕਿਸੇ ਸੁੰਨਸਾਨ ਥਾਂ ’ਤੇ ਚਲੇ ਗਏ। ਅਣਪਛਾਤੇ ਨੌਜਵਾਨਾਂ ਨੇ ਪਹਿਲਾਂ ਲੜਕੀ ਨੂੰ ਆਪਣਾ ਸ਼ਿਕਾਰ ਬਣਾਇਆ ਅਤੇ ਇਸ ਤੋਂ ਬਾਅਦ ਪੀੜਤ ਲੜਕੀ ਦੇ ਦੋਸਤ ਦੇ ਮਾਪਿਆਂ ਤੋਂ 2 ਲੱਖ ਦੀ ਫਿਰੌਤੀ ਵੀ ਮੰਗੀ। ਪੀੜਤ ਲੜਕੀ ਦੇ ਦੋਸਤ ਨੇ ਉਸੇ ਸਮੇਂ ਆਪਣੇ ਇੱਕ ਹੋਰ ਦੋਸਤ ਨੂੰ ਫੋਨ ਕਰ ਸਾਰੀ ਘਟਨਾ ਬਾਰੇ ਦੱਸਿਆ ਤੇ ਉਸ ਤੋਂ ਮਦਦ ਮੰਗੀ। ਇਸ ਮਗਰੋਂ ਲੜਕੀ ਦੇ ਦੋਸਤ ਨੌਜਵਾਨ ਨੇ ਪੁਲੀਸ ਨਾਲ ਤਾਲਮੇਲ ਕਰਕੇ ਘਟਨਾ ਬਾਰੇ ਦੱਸਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ