ਗਮਾਡਾ ਨੇ ਪਿੰਡ ਬਹਿਲੋਲਪੁਰ ਵਿੱਚ ਵੱਡੀ ਮਾਤਰਾ ਵਿੱਚ ਨਾਜਾਇਜ਼ ਉਸਾਰੀਆਂ ਢਾਹੀਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਫਰਵਰੀ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਦੇ ਰੈਗੂਲੇਟਰੀ ਵਿੰਗ ਦੀ ਟੀਮ ਵੱਲੋਂ ਸੋਮਵਾਰ ਨੂੰ ਗਮਾਡਾ ਦੀ ਮਿਲਖ ਅਫ਼ਸਰ (ਰੈਗੂਲੇਟਰੀ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਇੱਥੋਂ ਦੇ ਨੇੜਲੇ ਬਹਿਲੋਲਪੁਰ ਖੇਤਰ ਵਿੱਚ ਗੈਰ ਕਾਨੂੰਨੀ ਢੰਗ ਨਾਲ ਕੀਤੀਆਂ ਨਾਜਾਇਜ਼ ਉਸਾਰੀਆਂ (ਲਗਭਗ 60-70 ਢਾਂਚਿਆਂ) ਨੂੰ ਤਹਿਸ ਨਹਿਸ ਕੀਤਾ ਗਿਆ। ਹਾਲਾਂਕਿ ਨਾਜਾਇਜ਼ ਉਸਾਰੀਆਂ ਢਾਹਣ ਸਮੇਂ ਸ਼ੁਰੂਆਤ ਵਿੱਚ ਕੁਝ ਲੋਕਾਂ ਨੇ ਗਮਾਡਾ ਦੀ ਇਸ ਕਾਰਵਾਈ ਦਾ ਵਿਰੋਧ ਵੀ ਕੀਤਾ ਪ੍ਰੰਤੂ ਸਖ਼ਤ ਸੁਰੱਖਿਆ ਪ੍ਰਬੰਧ ਹੋਣ ਕਰਕੇ ਉਨ੍ਹਾਂ ਦੀ ਕੋਈ ਵਾਹ ਨਹੀਂ ਚੱਲੀ। ਬਾਅਦ ਵਿੱਚ ਗਮਾਡਾ ਦੀ ਟੀਮ ਨੇ ਵਿਰੋਧ ਕਰਨ ਵਾਲੇ ਵਿਅਕਤੀਆਂ ਨੂੰ ਨਿਯਮਾਂ ਅਤੇ ਕਾਨੂੰਨ ਦਾ ਪਾਠ ਪੜ੍ਹਾਉਂਦਿਆਂ ਸ਼ਾਂਤ ਕਰਕੇ ਨਾਜਾਇਜ਼ ਉਸਾਰੀਆਂ ਨੂੰ ਢਾਹੁਣ ਵਿੱਚ ਸਫਲਤਾ ਹਾਸਲ ਕੀਤੀ।
ਇਹ ਸਾਰੀਆਂ ਉਸਾਰੀਆਂ ਰਿਹਾਇਸ਼ੀ ਵਰਤੋਂ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਸਨ। ਅੱਜ ਦੇਰ ਸ਼ਾਮ ਗਮਾਡਾ ਦੇ ਬੁਲਾਰੇ ਨੇ ਦੱਸਿਆ ਕਿ ਇਹ ਉਸਾਰੀਆਂ ਪੰਜਾਬ ਨਿਊ ਕੈਪੀਟਲ ਪੈਰੀਫੇਰੀ ਕੰਟਰੋਲ ਐਕਟ ਅਤੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਅਤੇ ਮੁਹਾਲੀ ਦੇ ਮਾਸਟਰ ਪਲਾਨ ਦੇ ਉਪਬੰਧਾਂ ਦੀ ਘੋਰ ਉਲੰਘਣਾ ਕਰਕੇ ਕੀਤੀਆਂ ਜਾ ਰਹੀਆਂ ਸਨ।
ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਲਗਾਤਾਰ ਪੰਜ ਘੰਟੇ ਜਾਰੀ। ਇਸ ਦੌਰਾਨ ਥਾਣਾ ਬਲੌਂਗੀ ਦੇ ਐਸਐਚਓ ਮਨਫੂਲ ਸਿੰਘ ਦੀ ਅਗਵਾਈ ਹੇਠ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸੀ। ਇਸ ਮੌਕੇ ਮਹਿਲਾ ਪੁਲੀਸ ਵੀ ਤਾਇਨਾਤ ਸੀ। ਜਦੋਂਕਿ ਗਮਾਡਾ ਦੀ ਰੈਗੂਲੇਟਰੀ ਬਰਾਂਚ ਦੇ ਦੋ ਦਰਜਨ ਕਰਮਚਾਰੀ ਅਤੇ ਗਮਾਡਾ ਦਾ ਆਪਣਾ ਸੁਰੱਖਿਆ ਦਸਤਾ ਵੀ ਤਾਇਨਾਤ ਸੀ। ਇਸ ਦੌਰਾਨ ਜੁਝਾਰ ਨਗਰ ਵਿੱਚ ਵੀ ਨਾਜਾਇਜ਼ ਉਸਾਰੀਆਂ ਢਾਹੁਣ ਬਾਰੇ ਪਤਾ ਲੱਗਾ ਹੈ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…