Share on Facebook Share on Twitter Share on Google+ Share on Pinterest Share on Linkedin ਏਪੀਜੇ ਸਕੂਲ ਮੁੰਡੀ ਖਰੜ ਦੇ ਸਾਲਾਨਾ ਸਮਾਰੋਹ ਵਿੱਚ ਵਿਦਿਆਰਥੀਆਂ ਨੇ ਖੂਬ ਰੰਗ ਬੰਨ੍ਹਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ: ਇੱਥੋਂ ਦੇ ਏਪੀਜੇ ਸਕੂਲ ਮੁੰਡੀ ਖਰੜ ਵਿੱਚ ਸਕੂਲ ਦਾ ਸਾਲਾਨਾ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਰੋਹ ਵਿੱਚ ਸਵੇਰ ਵੇਲੇ ਕੁੜੀਆਂ ਨੇ ਭਾਗ ਲਿਆ। ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਸਕੂਲੀ ਬੱਚਿਆਂ ਨੇ ਗਰੁੱਪ ਗੀਤ, ਸਕਿੱਟ, ਭੰਗੜਾ, ਕੋਰੀਓਗ੍ਰਾਫੀ ਅਤੇ ਪੰਜਾਬੀ ਸੱਭਿਆਚਾਰ ਨੂੰ ਪੇਸ਼ ਕਰਦਾ ਗਿੱਧਾ ਪਾਇਆ ਗਿਆ। ਇਸ ਸਮਾਰੋਹ ਵਿੱਚ ਸ਼ਾਮ ਨੂੰ ਮੁੰਡਿਆਂ ਨੇ ਵੱਖ-ਵੱਖ ਆਈਟਮਾਂ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਕੋਰੀਓਗ੍ਰਾਫੀ ਭੰਗੜਾ, ਨਸ਼ੇ ਤੇ ਸਕਿੱਟ ਅਤੇ ਭਰੂਣ ਹੱਤਿਆ ’ਤੇ ਨਾਟਕ ਦਾ ਮੰਚਨ ਕੀਤਾ। ਇਸ ਸਮਾਰੋਹ ਵਿੱਚ ਨਗਰ ਕੌਂਸਲ ਖਰੜ ਦੀ ਪ੍ਰਧਾਨ ਬੀਬੀ ਅੰਜ਼ੂ ਚੰਦਰ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਨੇ ਸਕੂਲ ਦੇ ਹੋਣਹਾਰ ਬੱਚਿਆਂ ਨੂੰ ਇਨਾਮ ਵੰਡੇ। ਅਖੀਰ ਵਿੱਚ ਸਕੂਲ ਦੇ ਪ੍ਰਿੰਸੀਪਲ ਜਸਵੀਰ ਚੰਦਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੋਆਰਡੀਨੇਟਰ ਇੰਦਰਜੀਤ ਸੈਣੀ ਅਤੇ ਸੀਮਾ ਸ਼ਰਮਾ ਨੇ ਬੱਚਿਆਂ ਦੇ ਮਾਪਿਆਂ ਅਤੇ ਬਾਹਰੋਂ ਹੋਏ ਮਹਿਮਾਨ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ