Share on Facebook Share on Twitter Share on Google+ Share on Pinterest Share on Linkedin ਸੱਤਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ: ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸੱਤਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਦੇ ਪੰਥਕ ਜੱਥੇ ਨੇ ਸੱਤਵੇਂ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ। ਭਾਈ ਸਵਿੰਦਰ ਸਿੰਘ ਮੁੰਬਈ ਵਾਲਿਆਂ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਜਤਿੰਦਰ ਸਿੰਘ ਦਿਲਗੀਰ, ਭਾਈ ਓਂਕਾਰ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਸੁਖਦੇਵ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਮਨਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥਿਆਂ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਦਰਬਾਰ ਸਾਹਿਬ ਜੀ ਨੂੰ ਬਾਹਰੋਂ ਬਹੁਤ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ