Nabaz-e-punjab.com

ਅਕਾਲੀ ਸੰਸਦ ਮੈਂਬਰ ਚੰਦੂਮਾਜਰਾ ਵੱਲੋਂ ਸੈਕਟਰ-79 ਦੀ ਪਾਰਕ ਵਿੱਚ ਓਪਨ ਜਿੰਮ ਦਾ ਉਦਘਾਟਨ

ਸੋਸ਼ਲ ਵੈਲਫੇਅਰ ਕਮੇਟੀ ਅਤੇ ਪਲਾਟ ਅਲਾਟਮੈਂਟ ਕਮੇਟੀ ਦੇ ਮੈਂਬਰਾਂ ਵੱਲੋਂ ਪੁਲਵਾਮਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਫਰਵਰੀ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਇੱਥੋਂ ਦੇ ਸੈਕਟਰ-79 ਦੀ ਪਾਰਕ ਨੰਬਰ-6 ਵਿੱਚ ਓਪਨ ਜਿੰਮ ਦਾ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਸੋਸ਼ਲ ਵੈਲਫੇਅਰ ਕਮੇਟੀ ਅਤੇ ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਸੰਘਰਸ਼ ਕਮੇਟੀ ਦੇ ਮੈਂਬਰਾਂ ਅਤੇ ਸੈਕਟਰ-79 ਦੇ ਵਸਨੀਕਾਂ ਨੇ ਪੁਲਵਾਮਾ ਅਤਿਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਬੋਲਦਿਆਂ ਸ੍ਰੀ ਚੰਦੂਮਾਜਰਾ ਨੇ ਹੁਣ ਤੱਕ ਉਨ੍ਹਾਂ ਨੇ ਆਪਣੇ ਕੋਟੇ ’ਚੋਂ ਮੁਹਾਲੀ ਦੀਆਂ 28 ਪਾਰਕਾਂ ਵਿੱਚ ਓਪਨ ਜਿੰਮ ਲਗਾਏ ਜਾ ਚੁੱਕੇ ਹਨ ਅਤੇ ਕਈ ਪਾਰਕਾਂ ਵਿੱਚ ਲਾਇਬਰੇਰੀਆਂ ਵੀ ਬਣਾਈਆਂ ਗਈਆਂ ਹਨ। ਲੋਕਾਂ ਦੀ ਮੰਗ ’ਤੇ ਉਕਤ ਪਾਰਕ ਵਿੱਚ 10 ਨਵੇਂ ਬੈਂਚ ਲਾਉਣ ਦਾ ਭਰੋਸਾ ਵੀ ਦਿੱਤਾ ਅਤੇ ਪਾਰਕ ਨੰਬਰ-7 ਅਤੇ ਬਾਕੀ ਰਹਿੰਦੇ ਹੋਰ ਪਾਰਕਾਂ ਵਿੱਚ ਵੀ ਓਪਨ ਜਿੰਮ ਲਗਾਉਣ ਦਾ ਐਲਾਨ ਕੀਤਾ। ਪੁਲਵਾਮਾ ਅਤਿਵਾਦੀ ਹਮਲੇ ਬਾਰੇ ਬੋਲਦਿਆਂ ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਾਸੀ ਪੂਰੀ ਸੁਰੱਖਿਅਤ ਹਨ ਅਤੇ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਕਮੇਟੀ ਦੇ ਪ੍ਰਧਾਨ ਹਰਦਿਆਲ ਸਿੰਘ ਬਡਬਰ ਨੇ ਸ੍ਰੀ ਚੰਦੂਮਾਜਰਾ ਦੇ ਵਿਦਿਆਰਥੀ ਜੀਵਨ ਅਤੇ ਸਿਆਸਤ ਵਿੱਚ ਆਉਣ ਤੋਂ ਬਾਅਦ ਕੀਤੇ ਗਏ ਲੋਕ ਭਲਾਈ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸੈਕਟਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਸੈਕਟਰ ਵਾਸੀਆਂ ਨੇ ਸ੍ਰੀ ਚੰਦੂਮਾਜਰਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ ਤੇ ਪਰਵਿੰਦਰ ਸਿੰਘ ਤਸਿੰਬਲੀ, ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਸੰਘਰਸ਼ ਕਮੇਟੀ ਦੇ ਪ੍ਰਧਾਨ ਸੁੱਚਾ ਸਿੰਘ ਕਲੌੜ, ਪ੍ਰੈਸ ਸਕੱਤਰ ਸਰਦੂਲ ਸਿੰਘ ਪੁਨੀਆਂ, ਸੰਜੀਵ ਕੁਮਾਰ, ਪਰਮਜੀਤ ਸਿੰਘ, ਮਦਨ ਰਾਣਾ, ਮਧੂ ਸੂਦਨ, ਮਾ. ਮਹਿੰਦਰ ਸਿੰਘ, ਬਲਵੰਤ ਰਾਏ ਅਤੇ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…