Share on Facebook Share on Twitter Share on Google+ Share on Pinterest Share on Linkedin ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਤਹਿਤ ਸਿੱਖਿਆਰਥੀਆਂ ਨੂੰ ਕਿਤਾਬਾਂ ਤੇ ਵੈਲਕਮ ਕਿੱਟਾਂ ਵੰਡੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਾਰਚ: ਸੋਲੀਟੇਅਰ ਇਨਫੋਸਿਸ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਸ਼ੁਰੂ ਹੋਏ ਨਵੇਂ ਜੂਨੀਅਰ ਸੋਫਟਵੇਅਰ ਡਿਵੈਲਪਰ ਬੈਚ ਦੇ ਸਿੱਖਿਆਰਥੀਆਂ ਨੂੰ ਕਿਤਾਬਾਂ ਅਤੇ ਵੈਲਕਮ ਕਿੱਟਾਂ ਵੰਡਣ ਲਈ ਅੱਜ ਇੱਥੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਪ੍ਰਧਾਨਗੀ ਡੀਡੀਪੀਓ ਸ੍ਰੀ ਡੀਕੇ ਸਾਲਦੀ ਨੇ ਕੀਤੀ। ਉਨ੍ਹਾਂ ਨੇ ਸਿੱਖਿਆਰਥੀਆਂ ਨੂੰ ਕਿਤਾਬਾਂ ਅਤੇ ਵੈਲਕਮ ਕਿੱਟਾਂ ਵੰਡੀਆਂ। ਸ੍ਰੀ ਬੈਂਸ ਨੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਦਿੱਤੀ ਜਾ ਰਹੀ ਸਿਖਲਾਈ ਦਾ ਨੌਜਵਾਨ ਵੱਧ ਤੋਂ ਵੱਧ ਲਾਭ ਲੈਣ ਅਤੇ ਹੋਰਾਂ ਨੂੰ ਵੀ ਇਹ ਟਰੇਨਿੰਗ ਲੈਣ ਲਈ ਪ੍ਰੇਰਿਤ ਕਰਨ। ਇਸ ਤੋਂ ਪਹਿਲਾਂ ਸੋਲੀਟੇਅਰ ਇਨਫੋਸਿਸ ਦੇ ਡਾਇਰੈਕਟਰ ਰਾਜੇਸ਼ ਕੁਮਾਰ ਸ਼ਰਮਾ ਨੇ ਸਿੱਖਿਆਰਥੀਆਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਜੂਨੀਅਰ ਸੋਫਟਵੇਅਰ ਡਿਵੈਲਪਰ ਦੇ ਕੋਰਸ ਵਿੱਚ ਹੁਨਰਮੰਦ ਕਰਨ ਉਪਰੰਤ ਆਈਟੀ ਸੈਕਟਰ ਦੀਆਂ ਵੱਖ-ਵੱਖ ਨਾਮੀ ਕੰਪਨੀਆਂ ਵਿੱਚ ਨੌਕਰੀ ਲਈ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਟਰੇਨਿੰਗ ਦਾ ਮੰਤਵ ਪੂਰਾ ਕੀਤਾ ਜਾ ਸਕੇ। ਇਸ ਮੌਕੇ ਬਲਾਕ ਮਿਸ਼ਨ ਮੈਨੇਜਰ ਗੁਰਪ੍ਰੀਤ ਸਿੰਘ, ਮੈਨੇਜਰ ਟਰੇਨਿੰਗ ਮਾਨਸੀ ਭਾਂਬਰੀ ਅਤੇ ਵੱਡੀ ਗਿਣਤੀ ਵਿੱਚ ਸਿੱਖਿਆਰਥੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ