Share on Facebook Share on Twitter Share on Google+ Share on Pinterest Share on Linkedin ਭਾਜਪਾ ਕੌਂਸਲਰ ਤੇ ਸ਼ਹਿਰ ਵਾਸੀਆਂ ਨੇ ਪਾਣੀ ਦੇ ਬਿੱਲਾਂ ਵਿੱਚ 5:5 ਗੁਣਾ ਵਾਧੇ ਖ਼ਿਲਾਫ਼ ਰੋਸ ਮੁਜ਼ਾਹਰਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਮਾਰਚ: ਗਮਾਡਾ ਵੱਲੋਂ ਆਪਣੇ ਅਧੀਨ ਆਉਂਦੇ ਸੈਕਟਰਾਂ ਵਿੱਚ ਪੀਣ ਵਾਲੇ ਪਾਣੀ ਦੇ ਬਿੱਲਾਂ ਵਿੱਚ ਕੀਤੇ 5:5 ਗੁਣਾ ਵਾਧੇ ਦੇ ਖ਼ਿਲਾਫ਼ ਮੰਗਲਵਾਰ ਨੂੰ ਸੈਕਟਰ-68 ਦੇ ਵਸਨੀਕਾਂ ਵੱਲੋਂ ਬਣਾਈ ਸੰਯੁਕਤ ਐਕਸ਼ਨ ਕਮੇਟੀ ਦੇ ਚੇਅਰਮੈਨ ਤੇ ਭਾਜਪਾ ਕੌਂਸਲਰ ਬੌਬੀ ਕੰਬੋਜ ਦੀ ਅਗਵਾਈ ਹੇਠ ਰੋਸ ਮਾਰਚ ਕਰਦਿਆਂ ਗਮਾਡਾ ਵਿਰੁੱਧ ਵਿਖਾਵਾ ਕੀਤਾ। ਇਸ ਮੌਕੇ ਭਾਜਪਾ ਆਗੂ ਬੌਬੀ ਕੰਬੋਜ ਨੇ ਕਿਹਾ ਕਿ ਗਮਾਡਾ ਅਧੀਨ ਆਉਂਦੇ ਸੈਕਟਰਾਂ ਵਿੱਚ ਪਾਣੀ ਦੇ ਭਾਅ ਬਹੁਤ ਜ਼ਿਆਦਾ ਵਧਾ ਦਿੱਤੇ ਗਏ ਹਨ, ਜਦੋਂਕਿ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਸੈਕਟਰਾਂ ਵਿੱਚ ਪਾਣੀ ਦੇ ਰੇਟ ਬਹੁਤ ਘੱਟ ਹਨ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਾਣੀ ਦੇ ਬਿੱਲਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ ਪ੍ਰੰਤੂ ਗਮਾਡਾ ਵੱਲੋਂ ਉਨ੍ਹਾਂ ਦੀ ਇਸ ਜਾਇਜ਼ ਮੰਗ ’ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ਗਮਾਡਾ ਅਧੀਨ ਆਉਂਦੇ ਸੈਕਟਰਾਂ ਵਿੱਚ ਪਾਣੀ ਦੇ ਬਿੱਲਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਮਾਡਾ ਨੇ ਪਾਣੀ ਦੇ ਬਿੱਲਾਂ ਵਿੱਚ ਕੀਤਾ ਵਾਧਾ ਵਾਪਸ ਨਹੀਂ ਲਿਆ ਤਾਂ ਇਲਾਕਾ ਵਾਸੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ