Nabaz-e-punjab.com

ਜ਼ਿਲ੍ਹਾ ਮੁਹਾਲੀ ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰੇਗੀ ਜਾਗਰੂਕਤਾ ਵੈਨ: ਡੀਸੀ ਸ੍ਰੀਮਤੀ ਸਪਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਪੰਜਾਬ ਵਿੱਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਆਮ Ñਲੋਕਾਂ ਨੂੰ ਆਪਣੀ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਬਾਰੇ ਜਾਗਰੂਕ ਕਰਨ ਲਈ ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸ਼ੁਰੂ ਕੀਤੀ ਮੁਹਿੰਮ ‘ਮੇਰੀ ਵੋਟ ਮੇਰੀ ਤਾਕਤ’ ਤਹਿਤ ਅੱਜ ਇੱਥੇ ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜਾਗਰੂਕਤਾ ਵੈਨ ਨੂੰ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ-ਕਮ ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਸਾਕਸ਼ੀ ਸਾਹਨੀ ਵੀ ਹਾਜ਼ਰ ਸਨ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਵੱਖ-ਵੱਖ ਜਨਤਕ ਥਾਵਾਂ ’ਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰੇਗੀ। ਅੱਜ ਪਹਿਲੇ ਪੜਾਅ ਵਿੱਚ ਇਸ ਜਾਗਰੂਕਤਾ ਵੈਨ ਨੇ ਇੱਥੋਂ ਦੇ ਫੇਜ਼-3ਬੀ2 ਦੀ ਮਾਰਕੀਟ ਵਿੱਚ ਆਮ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਗਿਆ। ਭਲਕੇ ਸਵੇਰੇ ਇਹ ਵੈਨ ਸਰਕਾਰੀ ਕਾਲਜ ਫੇਜ਼-6 ਨੇੜੇ, ਦੁਪਹਿਰ ਨੂੰ ਆਈਟੀਆਈ ਫੇਜ਼-5 ਅਤੇ ਸ਼ਾਮ ਨੂੰ ਫਿਰ ਤੋਂ ਫੇਜ਼-3ਬੀ2 ਦੀ ਮਾਰਕੀਟ ਵਿੱਚ ਕਿ ਆਮ ਲੋਕਾਂ ਨੂੰ ਜਾਗਰੂਕ ਕਰੇਗੀ। ਜ਼ਿਕਰਯੋਗ ਹੈ ਕਿ ਇਸ ਵੈਨ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਵੱਖ-ਵੱਖ ਇਲਾਕਿਆਂ ਵਿੱਚ ਭੇਜਣ ਦਾ ਮੰਤਵ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਅਤੇ ਚੋਣਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …