Nabaz-e-punjab.com

ਲੋਕ ਸਭਾ ਚੋਣਾਂ: ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਵਾਹਨਾਂ ਤੇ ਪੀਜੀ ਵਿੱਚ ਰਹਿੰਦੇ ਨੌਜਵਾਨਾਂ ਦੀ ਚੈਕਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਾਰਚ:
ਪੰਜਾਬ ਵਿੱਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਤਹਿਤ ਮੁਹਾਲੀ ਪੁਲੀਸ ਵੱਲੋਂ ਬੁੱਧਵਾਰ ਨੂੰ ਵੱਖ ਵੱਖ ਸ਼ਹਿਰੀ ਅਤੇ ਨੇੜਲੇ ਪਿੰਡਾਂ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸੇ ਦੌਰਾਨ ਡੀਐਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਨੇੜਲੇ ਮੌਲੀ ਬੈਦਵਾਨ ਤੇ ਹੋਰ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਇਆ ਗਿਆ ਅਤੇ ਪੀਜੀ ਦੀ ਚੈਕਿੰਗ ਦੌਰਾਨ ਪੀਜੀ ਅਤੇ ਕਿਰਾਏ ਦੇ ਮਕਾਨਾਂ ਵਿੱਚ ਰਹਿੰਦੇ ਬਾਹਰੇ ਸੂਬਿਆਂ ਅਤੇ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਤੋਂ ਪੁੱਛਗਿੱਛ ਕੀਤੀ ਗਈ। ਚੈਕਿੰਗ ਦੌਰਾਨ ਵਿਦਿਆਰਥੀਆਂ ਦੇ ਪਛਾਣ ਪੱਤਰਾਂ ਅਤੇ ਹੋਰ ਦਸਤਾਵੇਜ਼ਾਂ ਅਤੇ ਫੋਟੋ ਸ਼ਨਾਖ਼ਤੀ ਕਾਰਡ, ਵਾਹਨਾਂ ਦੇ ਕਾਗਜਾਤ ਆਦਿ ਚੈੱਕ ਕੀਤੇ ਗਏ।
ਇਸੇ ਤਰ੍ਹਾਂ ਡੀਐਸਪੀ ਨਵਰੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਥਾਣਾ ਫੇਜ਼-1 ਅਤੇ ਥਾਣਾ ਮਟੌਰ ਦੀ ਸਾਂਝੀ ਟੀਮ ਵੱਲੋਂ ਸਥਾਨਕ ਫੇਜ਼-7 ਸਮੇਤ ਸ਼ਹਿਰ ਦੀਆਂ ਵੱਖ ਵੱਖ ਮਾਰਕੀਟਾਂ ਵਿੱਚ ਆਉਣ ਵਾਲੇ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਰਿਹਾਇਸ਼ੀ ਖੇਤਰਾਂ ਵਿੱਚ ਸਥਿਤ ਪੀਜੀ ਕੇਂਦਰਾਂ ਦੀ ਜਾਂਚ ਕੀਤੀ ਗਈ। ਥਾਣਾ ਮਟੌਰ ਦੇ ਐਸਐਚਓ ਜਗਦੇਵ ਸਿੰਘ ਨੇ ਦੱਸਿਆ ਕਿ ਪੀਜੀ, ਵੱਖ ਵੱਖ ਮਾਰਕੀਟਾਂ ਤੇ ਪਾਰਕਿੰਗਾਂ ਵਿੱਚ ਹਰ ਤਰ੍ਹਾਂ ਦੇ ਵਾਹਨਾਂ ਦੀ ਚੈਕਿੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਉੱਚ ਅਧਿਕਾਰੀਆਂ ਦੇ ਹੁਕਮਾਂ ’ਤੇ ਕੀਤੀ ਗਈ ਹੈ। ਇਸ ਚੈਕਿੰਗ ਦੌਰਾਨ ਕੋਈ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਲੋਕ ਸਭਾ ਚੋਣਾਂ ਤੱਕ ਨਿਰੰਤਰ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …