Nabaz-e-punjab.com

ਬੀਬੀ ਰਾਮੂਵਾਲੀਆ ਦੇ ਉਦਮ ਸਦਕਾ ਦੋ ਪੰਜਾਬੀ ਨੌਜਵਾਨ 2 ਸਾਲ ਬਾਅਦ ਅਮਾਨ ਤੋਂ ਵਾਪਸ ਆਪਣੇ ਘਰ ਪਰਤੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਮਾਰਚ:
ਸਮਾਜ ਸੇਵੀ ਸੰਸਥਾ ਹੈਲਪਿੰਗ ਹੈਪਲੈਸ ਦੀ ਸੰਚਾਲਕ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਸੰਸਥਾ ਦੀ ਮਦਦ ਨਾਲ ਦੋ ਪੰਜਾਬੀ ਨੌਜਵਾਨ 2 ਸਾਲ ਬਾਅਦ ਅਮਾਨ ਤੋਂ ਸਹੀ ਸਲਾਮਤ ਆਪਣੇ ਘਰ ਪਰਤ ਆਏ ਹਨ। ਮੀਡੀਆ ਗੱਲਬਾਤ ਕਰਦਿਆਂ ਬੀਬੀ ਰਾਮੂਵਾਲੀਆ ਨੇ ਕਿਹਾ ਕਿ ਦੋ ਨੌਜਵਾਨ ਬਿਕਰਮਜੀਤ ਸਿੰਘ ਅਤੇ ਅਜੈ ਕੁਮਾਰ 2 ਸਾਲ ਪਹਿਲਾਂ ਜੌਰਡਨ ਦੇ ਅਮਾਨ ਸ਼ਹਿਰ ਵਿੱਚ ਕੰਮ ਕਰਨ ਲਈ ਗਏ ਸਨ। ਜਿੱਥੇ ਉਨ੍ਹਾਂ ਕੋਲੋਂ ਸਖ਼ਤ ਮਿਹਨਤ ਕਰਵਾਇਆ ਗਿਆ ਅਤੇ ਸੇਠ ਨੇ ਕੁਝ ਮਹੀਨਿਆਂ ਬਾਅਦ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਨੂੰ ਤਨਖ਼ਾਹ ਵੀ ਨਹੀਂ ਦਿੱਤੀ ਜਾਂਦੀ ਸੀ। ਇਹੀ ਨਹੀਂ ਦੋ ਵਕਤ ਦੀ ਰੋਟੀ ਵੀ ਬੜੀ ਮੁਸ਼ਕਲ ਨਾਲ ਨਸੀਬ ਹੁੰਦੀ ਸੀ।
ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਸੇਠ ਨੇ ਪੀੜਤ ਨੌਜਵਾਨਾਂ ਦੇ ਪਾਸਪੋਰਟ ਵੀ ਆਪਣੇ ਕਬਜ਼ੇ ਵਿੱਚ ਲੈ ਲਏ ਸਨ। ਜਿਸ ਕਰਕੇ ਉਹ ਵਾਪਸ ਵੀ ਨਹੀਂ ਆ ਸਕਦੇ ਸਨ। ਉਨ੍ਹਾਂ ਦੱਸਿਆ ਕਿ ਟਰੈਵਲ ਏਜੰਟ ਨੇ ਇਨ੍ਹਾਂ ਨੌਜਵਾਨਾਂ ਨੂੰ ਵਿਜ਼ਟਰ ਵੀਜ਼ੇ ’ਤੇ ਵਿਦੇਸ਼ ਭੇਜਿਆ ਸੀ ਅਤੇ 50 ਹਜ਼ਾਰ ਲੈ ਕੇ ਵਰਕ ਵੀਜ਼ਾ ਦੇਣ ਦੀ ਗੱਲ ਆਖੀ ਸੀ।
ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਪੀੜਤ ਨੌਜਵਾਨਾਂ ਦੇ ਮਾਪਿਆਂ ਨੇ ਕੁਝ ਦਿਨਾਂ ਪਹਿਲਾਂ ਉਨ੍ਹਾਂ ਦੀ ਸੰਸਥਾ ਨਾਲ ਸੰਪਰਕ ਕਰਕੇ ਇਨਸਾਫ਼ ਦੀ ਗੁਹਾਰ ਲਗਾਈ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਭਾਰਤੀ ਦੂਤਾਵਾਸ ਨਾਲ ਤਾਲਮੇਲ ਕਰਕੇ ਉਕਤ ਨੌਜਵਾਨਾਂ ਨੂੰ ਤੁਰੰਤ ਵਾਪਸ ਭੇਜਣ ਲਈ ਪੈਰਵੀ ਕੀਤੀ ਗਈ। ਇਸ ਦੌਰਾਨ 20 ਦਿਨਾਂ ਦੇ ਅੰਦਰ ਅੰਦਰ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਵਾਪਸ ਲਿਆਂਦਾ ਗਿਆ। ਇਸ ਮੌਕੇ ਸਮਾਜ ਸੇਵੀ ਅਰਵਿੰਦਰ ਸਿੰਘ ਭੁੱਲਰ ਅਤੇ ਸਲਾਹਕਾਰ ਸ਼ਿਵ ਕੁਮਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…