Nabaz-e-punjab.com

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦੇ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਹਰਜਿੰਦਰ ਸਿੰਘ ਹੰਸ ਅਤੇ ਤਲਵੰਡੀ ਫੱਤੂ ਨਵਾਂ ਸ਼ਹਿਰ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਸੁਣਾਇਆ। ਭਾਈ ਦਲਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਸ੍ਰੀ ਫਤਹਿਗੜ੍ਹ ਸਾਹਿਬ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਨੌਜਵਾਨਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਦੇਸ਼ ਕੌਮ ਤੇ ਧਰਮ ਖ਼ਾਤਰ ਆਪਣਾ ਪੁਰਾ ਸਰਬੰਸ ਵਾਰਨ ਅਤੇ ਲਾਸਾਨੀ ਸ਼ਹਾਦਤ ਬਾਰੇ ਦੱਸਿਆ।
ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਮਹਿੰਦਰ ਪਾਲ ਸਿੰਘ, ਭਾਈ ਧਰਮ ਸਿੰਘ, ਭਾਈ ਬਹਾਦਰ ਸਿੰਘ ਸੇਵਕ, ਭਾਈ ਹਰਪ੍ਰੀਤ ਸਿੰਘ, ਭਾਈ ਅਮਨਦੀਪ ਸਿੰਘ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੈਂਕੜੇ ਪ੍ਰਾਣੀ ਨੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …