Nabaz-e-punjab.com

ਐਸਟੀਐਫ਼ ਮੁਹਾਲੀ ਵੱਲੋਂ ਕਰੂਜ ਕਾਰ ਦਾ ਚਾਲਕ 27 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਇਰਾਦਾ ਏ ਕਤਲ ਦੇ ਮਾਮਲੇ ਵਿੱਚ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆ ਕੇ ਮੁਲਜ਼ਮ ਨੇ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਐਸਟੀਐਫ਼ ਮੁਹਾਲੀ ਦੀ ਟੀਮ ਵੱਲੋਂ ਮਨਦਪੁਰਾ ਚੌਂਕ ਨੇੜਿਓਂ ਇੱਕ ਕਰੂਜ ਕਾਰ ਦੇ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 27 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਮੁਲਜ਼ਮ ਸੁਖਚੈਨ ਸਿੰਘ ਉਰਫ਼ ਕਾਲਾ ਵਾਸੀ ਮੁੱਲਾਂਪੁਰ ਗਰੀਬਦਾਸ (ਮੁਹਾਲੀ) ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਟੀਐਫ਼ ਨੇ ਮੁਲਜ਼ਮ ਦੀ ਕਰੂਜ਼ ਕਾਰ ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਸ੍ਰੀ ਸੋਹਲ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਚਿੱਟੇ ਰੰਗ ਦੀ ਕਰੂਜ ਕਾਰ ਵਿੱਚ ਸਵਾਰ ਹੋ ਕੇ ਚੰਡੀਗੜ੍ਹ ਤੋਂ ਮਦਨਪੁਰ ਚੌਂਕ ਮੁਹਾਲੀ ਵੱਲ ਨਸ਼ੇ ਦੀ ਸਪਲਾਈ ਦੇਣ ਲਈ ਆ ਰਿਹਾ ਹੈ। ਸੂਚਨਾ ਮਿਲਦੇ ਹੀ ਐਸਟੀਐਫ਼ ਥਾਣੇ ਦੇ ਏਅੇਸਆਈ ਸਰਵਣ ਸਿੰਘ ਦੀ ਅਗਵਾਈ ਹੇਠ ਮਦਨਪੁਰ ਚੌਂਕ ਨੇੜੇ ਨਾਕਾਬੰਦੀ ਕਰਕੇ ਚੰਡੀਗੜ੍ਹ ਵੱਲੋਂ ਆ ਰਹੀ ਕਰੂਜ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਤਾਂ ਕਾਰ ਚਾਲਕ ਸੁਖਚੈਨ ਸਿੰਘ ਉਰਫ਼ ਕਾਲਾ ਕੋਲੋਂ 27 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਐਸਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਪਤਾ ਚੱਲਿਆ ਕਿ ਮੁਲਜ਼ਮ ਸੁਖਚੈਨ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਦੋ ਅਪਰਾਧਿਕ ਕੇਸ ਦਰਜ ਹਨ। ਮੁੱਲਾਂਪੁਰ ਗਰੀਬਦਾਸ ਥਾਣੇ ਵਿੱਚ ਦਰਜ ਇਰਾਦਾ ਏ ਕਤਲ ਦੇ ਮਾਮਲੇ ਵਿੱਚ ਮੁਹਾਲੀ ਅਦਾਲਤ ਵੱਲੋਂ ਮੁਲਜ਼ਮ ਨੂੰ ਸੱਤ ਸਾਲ ਦੀ ਕੈਦ ਦੀ ਸਜਾ ਸੁਣਾਈ ਜਾ ਚੁੱਕੀ ਹੈ, ਪ੍ਰੰਤੂ ਬਾਅਦ ਵਿੱਚ ਮੁਲਜ਼ਮ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆ ਕੇ ਉਸ ਨੇ ਨਸ਼ਾ ਤਸਕਰੀ ਦਾ ਧੰਦਾ ਸ਼ੁਰੂ ਕਰ ਲਿਆ। ਉਂਜ ਉਹ ਪਿਛਲੇ ਕਰੀਬ ਛੇ ਸਾਲਾਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰਦਾ ਆ ਰਿਹਾ ਹੈ। ਜਦੋਂਕਿ ਥਾਣਾ ਮੁੱਲਾਂਪੁਰ ਗਰੀਬਦਾਸ ਵਿੱਚ ਹੀ ਉਸ ਦੇ ਖ਼ਿਲਾਫ਼ ਦੋ ਸਾਲ ਪਹਿਲਾਂ ਸਾਲ 2017 ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਗਿਆ ਸੀ, ਇਹ ਮਾਮਲਾ ਮੁਹਾਲੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਸੁਖਚੈਨ ਸਿੰਘ ਡੱਡੂਮਾਜਰਾ, ਚੰਡੀਗੜ੍ਹ ਤੋਂ ਹੈਰੋਇਨ ਖਰੀਦ ਕੇ ਜ਼ਿਲ੍ਹਾ ਮੁਹਾਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਨਸ਼ਾ ਵੇਚਦਾ ਸੀ।
ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਮੁਲਜ਼ਮ ਸੁਖਚੈਨ ਸਿੰਘ ਉਰਫ਼ ਕਾਲਾ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ 2 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਵੀ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…