Share on Facebook Share on Twitter Share on Google+ Share on Pinterest Share on Linkedin ਚਾਰ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਮੁਫ਼ਤ ਮੈਗਾ ਮੈਡੀਕਲ ਤੇ ਅੱਖਾਂ ਦਾ ਅਪਰੇਸ਼ਨ ਕੈਂਪ ਚੈਰੀਟੇਬਲ ਟਰੱਸਟ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਯਤਨਸ਼ੀਲ: ਭਾਈ ਦਵਿੰਦਰ ਸਿੰਘ ਖਾਲਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਾਰਚ: ਇੱਥੋਂ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿੱਚ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਨੂੰ ਸਮਰਪਿਤ ਚਾਰ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਮੌਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਵੱਲੋਂ ਮਲਟੀ ਸਪੈਸ਼ਲਿਟੀ ਹਸਪਤਾਲ ਸੋਹਾਣਾ ਵਿੱਚ ਮੁਫ਼ਤ ਮੈਗਾ ਮੈਡੀਕਲ ਅਤੇ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਟਰੱਸਟ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖਾਲਸਾ ਅਤੇ ਸਕੱਤਰ ਭਾਈ ਗੁਰਮੀਤ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਸ਼ਰਧਾਲੂਆਂ ਦੀ ਅੱਖਾਂ ਦੀ ਜਾਂਚ ਸਮੇਤ ਹੱਡੀਆਂ-ਜੋੜਾਂ, ਦਿਲ ਦੇ ਰੋਗਾਂ, ਜਨਰਲ ਸਰਜਰੀ ਅਤੇ ਗਲਾ, ਕੰਨ ਅਤੇ ਨੱਕ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਟਰੱਸਟ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਿਸ਼ਾ ਵਿੱਚ ਹੋਰ ਵੀ ਠੋਸ ਕਦਮ ਚੁੱਕੇ ਜਾਣਗੇ। ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਸਕੱਤਰ ਭਾਈ ਗੁਰਮੀਤ ਸਿੰਘ, ਭਾਈ ਅਮਰਦੀਪ ਸਿੰਘ ਅਤੇ ਆਦਰਸ਼ ਕੁਮਾਰ ਸੂਰੀ ਨੇ ਦੱਸਿਆ ਕਿ ਭਲਕੇ 30 ਮਾਰਚ ਨੂੰ ਤੀਜੇ ਦਿਨ ਸਵੇਰੇ 10 ਵਜੇ ਮਹਾਨ ਅੰਮ੍ਰਿਤ ਸੰਚਾਰ ਹੋਵੇਗਾ। ਜਿਸ ਵਿੱਚ ਸੈਂਕੜੇ ਪ੍ਰਾਣੀਆਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 31 ਮਾਰਚ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਦੇਸ਼ ਵਿਦੇਸ਼ ਤੋਂ ਪਹੁੰਚ ਰਹੀਆਂ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਦੇ ਠਹਿਰਨ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਸਮਾਗਮਾਂ ਵਿੱਚ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗਿਆਨੀ ਅਤਰ ਸਿੰਘ ਹੈੱਡ ਗ੍ਰੰਥੀ ਜੋਤੀ ਸਰੂਪ, ਭਾਈ ਬੂਟਾ ਸਿੰਘ ਹੈੱਡ ਗ੍ਰੰਥੀ ਪੰਜੋਖਰਾ ਸਾਹਿਬ ਤੋਂ ਇਲਾਵਾ ਪੰਥ ਦੇ ਕਈ ਮਹਾਨ ਕੀਰਤਨੀ ਜਥੇ ਕਥਾ ਤੇ ਕੀਰਤਨ ਸਮਾਗਮ ਵਿੱਚ ਸੰਗਤਾਂ ਨੂੰ ਨਿਹਾਲ ਕਰਨਗੇ, ਜਦੋਂਕਿ ਰਾਤ ਨੂੰ ਗਿਆਨੀ ਬਲਵਿੰਦਰ ਸਿੰਘ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਪਿੰਦਰਪਾਲ ਸਿੰਘ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ ਅਤੇ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਨਿਹਾਲ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ