Share on Facebook Share on Twitter Share on Google+ Share on Pinterest Share on Linkedin ਬਸਪਾ ਉਮੀਦਵਾਰ ਦੇ ਹੱਕ ਵਿੱਚ ਮੁਹਾਲੀ ਵਿੱਚ ਹੋਈ ਭਰਵੀਂ ਚੋਣ ਮੀਟਿੰਗ, ਜਮਹੂਰੀ ਗੱਠਜੋੜ ਦੇ ਮੈਂਬਰਾਂ ਨੇ ਕੀਤੀ ਸ਼ਿਰਕਤ ਕਾਂਗਰਸ ਅਤੇ ਅਕਾਲੀ ਦਲ ਇੱਕ ਹੀ ਸਿੱਕੇ ਦੇ ਦੋ ਪਹਿਲੂ: ਵਿਕਰਮ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ: ਬਹੁਜਨ ਸਮਾਜ ਪਾਰਟੀ (ਬਸਪਾ) ਜ਼ਿਲ੍ਹਾ ਮੁਹਾਲੀ ਦੇ ਹਰਨੇਕ ਸਿੰਘ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਸੈਕਟਰ-70 ਵਿੱਚ ਜਮਹੂਰੀ ਗੱਠਜੋੜ ਦੀ ਤਰਫੋਂ ਬਸਪਾ ਦੇ ਉਮੀਦਵਾਰ ਵਿਕਰਮ ਸਿੰਘ ਸੋਢੀ ਦੇ ਹੱਕ ਵਿੱਚ ਭਰਵੀਂ ਚੋਣ ਮੀਟਿੰਗ ਕੀਤੀ। ਜਿਸ ਵਿੱਚ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ, ਜਨਰਲ ਸਕੱਤਰ ਠੇਕੇਦਾਰ ਨਿਰਮਲ ਸਿੰਘ ਸੁਮਨ, ਬਸਪਾ ਦੇ ਜ਼ੋਨਲ ਇੰਚਾਰਜ ਪਾਲ ਸਿੰਘ ਰੱਤੂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਸ੍ਰੀ ਵਿਕਰਮ ਸਿੰਘ ਸੋਢੀ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਇੱਕ ਹੀ ਸਿੱਕੇ ਦੇ ਦੋ ਪਹਿਲੂ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਦੋਵੇਂ ਪਾਰਟੀਆਂ ਤੋਂ ਇਨਸਾਫ਼ ਦੀ ਉਮੀਦ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਸਮੁੱਚੇ ਹਲਕੇ ਵਿੱਚ ਬਸਪਾ ਅਤੇ ਜਮਹੂਰੀ ਗੱਠਜੋੜ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਰਾਜ ਦੇ ਲੋਕ ਸਮਾਜਿਕ ਅਤੇ ਸੱਤਾ ਪਰਿਵਰਤਨ ਚਾਹੁੰਦੇ ਹਨ। ਇਸ ਮੌਕੇ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਪਿੰਦਰ ਸਿੰਘ ਸੰਨ੍ਹੀ ਬਰਾੜ, ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਧਾਲੀਵਾਲ, ਯੂਥ ਵਿੰਗ ਦੇ ਪ੍ਰਧਾਨ ਜਰਨੈਲ ਸਿੰਘ ਬੈਂਸ, ਕਰਨਲ ਅਵਤਾਰ ਸਿੰਘ, ਅਮਰਦੀਪ ਕੌਰ, ਸੀਪੀਆਈ ਮਹਿੰਦਰਪਾਲ ਸਿੰਘ, ਨਵਾਂ ਪੰਜਾਬ ਪਾਰਟੀ ਦੇ ਆਗੂ ਸਤਨਾਮ ਸਿੰਘ ਦਾਊਂ, ਕਰਮਜੀਤ ਕੌਰ ਖਰੜ, ਅੰਮ੍ਰਿਤ ਕੌਰ ਗਰੇਵਾਲ, ਸੱਜਣ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ