Nabaz-e-punjab.com

ਬੱਬੀ ਬਾਦਲ ਵੱਲੋਂ ਮੁਹਾਲੀ ਵਿੱਚ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਭਰਵੀਂ ਚੋਣ ਰੈਲੀ

ਵੱਡੇ ਬਾਦਲ ਨੇ ਪੁੱਤਰ ਵਿੱਚ ਪੰਜਾਬ ਅਤੇ ਅਕਾਲੀ ਦਲ ਦਾ ਬੇੜਾ ਗਰਕ ਕੀਤਾ: ਜਥੇਦਾਰ ਬ੍ਰਹਮਪੁਰਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਵੱਲੋਂ ਐਤਵਾਰ ਨੂੰ ਦੇਰ ਸ਼ਾਮ ਇੱਥੋਂ ਦੇ ਫੇਜ਼-11 ਸਥਿਤ ਪਬਲਿਕ ਪਾਰਕ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਵਾਰ ਬੀਰਦਵਿੰਦਰ ਸਿੰਘ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ ਕੀਤੀ। ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸ਼ਿਰਕਤ ਕਰਕੇ ਬੀਰਦਵਿੰਦਰ ਸਿੰਘ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਬੋਲਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਦੇਸ਼ ਦੀ ਪਾਰਲੀਮੈਂਟ ਵਿੱਚ ਸਿੱਖਾਂ ਅਤੇ ਪੰਜਾਬ ਦੇ ਭਲੇ ਲਈ ਉਸਾਰੂ ਬਹਿਸ ਕਰਨ ਲਈ ਬੀਰਦਵਿੰਦਰ ਸਿੰਘ ਨੂੰ ਚੋਣ ਜਿਤਾ ਕੇ ਸੰਸਦ ਵਿੱਚ ਭੇਜਣ ਦੀ ਅਪੀਲ ਕੀਤੀ। ਉਨ੍ਹਾਂ ਮਜ਼ਾਕੀਆਂ ਲਹਿਜੇ ਵਿੱਚ ਕਿਹਾ ਕਿ ਜ਼ਿਆਦਾਤਰ ਸੰਸਦ ਮੈਂਬਰਾਂ ਨੂੰ ਪਾਰਲੀਮੈਂਟ ਅੰਦਰ ਦਾਖ਼ਲ ਹੋਣ ਅਤੇ ਹਾਊਸ ਦੀ ਕਾਰਵਾਈ ਨੂੰ ਸਮਝਣ ਵਿੱਚ ਕਾਫੀ ਸਮਾਂ ਲੱਗ ਜਾਂਦਾ ਹੈ ਪ੍ਰੰਤੂ ਬੀਰਦਵਿੰਦਰ ਇੱਕੋ ਇੱਕ ਅਜਿਹੇ ਉਮੀਦਵਾਰ ਨੂੰ ਪੰਜਾਬੀ ਮਾਂ ਬੋਲੀ ਸਮੇਤ ਹੋਰਨਾਂ ਭਾਸ਼ਾਵਾਂ ਦਾ ਵੀ ਗਿਆਨ ਹੈ ਅਤੇ ਉਹ ਪਾਰਲੀਮੈਂਟ ਵਿੱਚ ਵਧੀਆਂ ਤਰੀਕੇ ਨਾਲ ਆਪਣੀ ਗੱਲ ਰੱਖਦੇ ਸਨ।
ਸ੍ਰੀ ਬ੍ਰਹਮਪੁਰਾ ਨੇ ਬਾਦਲਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਵੱਡੇ ਬਾਦਲ ਨੇ ਪੁੱਤਰ ਵਿੱਚ ਪੰਜਾਬ ਅਤੇ ਅਕਾਲੀ ਦਲ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਬੇਅਦਬੀ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਪੰਥ ਅਤੇ ਗੁਰੂ ਨੂੰ ਪਿੱਠ ਦਿਖਾਉਣ ਤੋਂ ਬਾਅਦ ਹੀ ਉਨ੍ਹਾਂ ਨੇ ਬਾਦਲ ਦਲ ਨੂੰ ਛੱਡਣ ਦਾ ਫੈਸਲਾ ਲਿਆ ਸੀ, ਇਸ ਤੋਂ ਇਲਾਵਾ ਉਨ੍ਹਾਂ ਦੀ ਹੋਰ ਕੋਈ ਮਜਬੂਰੀ ਸੀ। ਕਿਉਂਕਿ ਸੂਬੇ ਦੇ ਲੋਕ ਅਤੇ ਪੰਥ ਦਰਦੀਆਂ ਨੇ ਉਨ੍ਹਾਂ ਨੂੰ ਸਵਾਲ ਕਰਨੇ ਸ਼ੁਰੂ ਕਰ ਦਿੱਤੇ ਸੀ ਕਿ ਉਹ ਕਿਉ ਨਹੀਂ ਬੋਲ ਰਹੇ। ਉਨ੍ਹਾਂ ਕਿਹਾ ਕਿ ਕਾਂਗਰਸੀ ਅਤੇ ਬਾਦਲ ਦਲੀਏ ਆਪਸ ਵਿੱਚ ਰਲੇ ਹੋਏ ਹਨ। ਜਿਸ ਕਾਰਨ ਹੁਣ ਤੱਕ ਬੇਅਦਬੀ ਅਤੇ ਗੋਲੀਕਾਂਡ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਹਵਾਲਾਤ ਵਿੱਚ ਨਹੀਂ ਡੱਕਿਆ ਜਾ ਸਕਿਆ।
ਇਸ ਤੋਂ ਪਹਿਲਾਂ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਨਾਲ ਹੋ ਰਹੇ ਵਿਤਕਰੇ, ਸੂਬੇ ਮਸਲੇ ਹੱਲ ਕਰਵਾਉਣ, ਜਾਤਪਾਤ ਦਾ ਪਾੜਾ ਖਤਮ ਕਰਨ ਅਤੇ ਮਜਲੂਮਾਂ ਦੀ ਰੱਖਿਆ ਲਈ 1920 ਵਿੱਚ ਗਠਿਤ ਕੀਤੇ ਸ਼੍ਰੋਮਣੀ ਅਕਾਲੀ ਦਲ ਦੀ ਵਾਗਡੋਰ ਬਾਦਲ ਪਰਿਵਾਰ ਦੇ ਹੱਥ ਵਿੱਚ ਆਉਣ ਤੋਂ ਬਾਅਦ ਇਹ ਪਾਰਟੀ ਬਾਦਲ ਪਰਿਵਾਰ ਦੀ ਪ੍ਰਾਈਵੇਟ ਕੰਪਨੀ ਬਣ ਕੇ ਰਹਿ ਗਈ ਹੈ। ਇਸ ਮੌਕੇ ਬੀਰਦਵਿੰਦਰ ਸਿੰਘ ਨੇ ਸਾਫ਼ ਸੁਥਰੀ ਸਿਆਸਤ ਦੀ ਵਕਾਲਤ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟਕਸਾਲੀ ਦਲ ਨੂੰ ਵੋਟਾਂ ਪਾ ਕੇ ਪੰਜਾਬ ਅਤੇ ਪੰਥ ਦੀ ਚੜ੍ਹਦੀ ਲਈ ਆਪਣਾ ਯੋਗਦਾਨ ਪਾਉਣ। ਇਸ ਤੋਂ ਪਹਿਲਾਂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਖਡੂਰ ਸਾਹਿਬ ’ਚੋਂ ਜਨਰਲ ਜੇਜੇ ਸਿੰਘ ਨੂੰ ਚੋਣ ਮੈਦਾਨ ਤੋਂ ਹਟਾ ਕੇ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਸਮਰਥਨ ਦੇਣ ਲਈ ਜਥੇਦਾਰ ਬ੍ਰਹਮਪੁਰਾ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਸੁਖਪਾਲ ਖਹਿਰਾ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਭਰ ਵਿੱਚ ਟਕਸਾਲੀ ਦਲ ਦੇ ਮੁਕਾਬਲੇ ਆਪਣਾ ਕੋਈ ਉਮੀਦਵਾਰ ਖੜਾ ਨਾ ਕਰਨ।
ਇਸ ਮੌਕੇ ਜਥੇਦਾਰ ਉਜਾਗਰ ਸਿੰਘ ਬਡਾਲੀ, ਰਤਨ ਸਿੰਘ ਅਜਨਾਲਾ, ਗੁਰਸੇਵ ਸਿੰਘ ਹਰਪਾਲਪੁਰ, ਕਰਨੈਲ ਸਿੰਘ ਪੀਰ ਮੁਹੰਮਦ, ਜਗਰੂਪ ਸਿੰਘ ਸੇਖਵਾ, ਸਾਹਿਬ ਸਿੰਘ ਬਡਾਲੀ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਅਮਰੀਕ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਨੌਜਵਾਨ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…