Share on Facebook Share on Twitter Share on Google+ Share on Pinterest Share on Linkedin ਐਨਜੀਓ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਪੀਸੀਏ ਸਟੇਡੀਅਮ ਵਿੱਚ ਤੰਬਾਕੂਨੋਸ਼ੀ ਦੇ ਦੋਸ਼ ਵਿੱਚ 10 ਜਣਿਆਂ ਦੇ ਚਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਪਰੈਲ: ਇੱਥੋਂ ਦੇ ਫੇਜ਼-9 ਸਥਿਤ ਅੰਤਰਰਾਸ਼ਟਰੀ ਪੀਸੀਏ ਸਟੇਡੀਅਮ ਵਿੱਚ ਨਿਯਮਾਂ ਦੀ ਉਲੰਘਣਾ ਕਰ ਕੇ ਵਾਰ ਵਾਰ ਸਿਗਰਟ ਦਾ ਧੂੰਆਂ ਉੱਠਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਆਈਪੀਐਲ ਦੇ ਮੈਚਾਂ ਦੌਰਾਨ ਹੁਣ ਤੱਕ ਕਾਫੀ ਲੋਕਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ। ਇਸ ਦੇ ਬਾਵਜੂਦ ਸਟੇਡੀਅਮ ਵਿੱਚ ਤੰਬਾਕੂ ਦਾ ਧੂੰਆਂ ਫੈਲ ਰਿਹਾ ਹੈ। ਤੰਬਾਕੂ ਵਿਰੁੱਧ ਸੰਘਰਸ਼ਸ਼ੀਲ ਸੰਸਥਾ ਕਲਗੀਧਰ ਸੇਵਕ ਜਥਾ, ਸਿਹਤ ਵਿਭਾਗ ਅਤੇ ਜ਼ਿਲ੍ਹਾ ਤੰਬਾਕੂ ਰੋਕਥਾਮ ਸੈੱਲ ਦੀ ਸਾਂਝੀ ਟੀਮ ਨੇ ਆਈਪੀਐਲ ਦੇ ਕ੍ਰਿਕਟ ਮੈਚ ਦੌਰਾਨ ਪੀਸੀਏ ਸਟੇਡੀਅਮ ਤੰਬਾਕੂਨੋਸ਼ੀ ਦੇ ਦੋਸ਼ ਵਿੱਚ 10 ਵਿਅਕਤੀਆਂ ਦੇ ਚਲਾਨ ਕੀਤੇ ਗਏ ਅਤੇ ਸਬੰਧਤ ਵਿਅਕਤੀਆਂ ਤੋਂ ਮੌਕੇ ’ਤੇ ਹੀ 1400 ਰੁਪਏ ਜੁਰਮਾਨਾ ਵਸੂਲਿਆ ਗਿਆ। ਇਸ ਟੀਮ ਵਿੱਚ ਜ਼ਿਲ੍ਹਾ ਤੰਬਾਕੂ ਕੰਟਰੋਲ ਸੈੱਲ ਦੇ ਸਹਾਇਕ ਨੋਡਲ ਅਫ਼ਸਰ ਭੁਪਿੰਦਰ ਸਿੰਘ, ਗ਼ੈਰ-ਸਰਕਾਰੀ ਸੰਸਥਾ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਸਿੰਘ ਵੀ ਸ਼ਾਮਲ ਸਨ। ਜ਼ਿਲ੍ਹਾ ਤੰਬਾਕੂ ਰੋਕਥਾਮ ਟੀਮ ਦੀ ਅਗਵਾਈ ਕਰ ਰਹੇ ਨੋਡਲ ਅਫ਼ਸਰ ਡਾ. ਐਚਐਸ ਚੀਮਾ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ’ਚੋਂ ਇੱਕ ਵਿਅਕਤੀ ਪੀਸੀਏ ਸਟੇਡੀਅਮ ਦਾ ਇਲੈਕਟ੍ਰਿਸ਼ਨ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਵਿਅਕਤੀ ਕ੍ਰਿਕਟ ਸਟੇਡੀਅਮ ਵਿੱਚ ਮੈਚ ਦੌਰਾਨ ਸਿਗਰਟ ਪੀ ਰਹੇ ਸਨ। ਇਨ੍ਹਾਂ ਸਾਰਿਆਂ ਕੋਲੋਂ ਮੌਕੇ ’ਤੇ ਹੀ ਜੁਰਮਾਨਾ ਵਸੂਲਿਆ ਗਿਆ ਅਤੇ ਉਨ੍ਹਾਂ ਨੂੰ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨਾ ਅਪਰਾਧ ਹੈ ਅਤੇ ਤੰਬਾਕੂ ਰੋਕਥਾਮ ਕਾਨੂੰਨ ਬਾਰੇ ਦੱਸਿਆ ਗਿਆ। ਡਾ. ਚੀਮਾ ਨੇ ਦੱਸਿਆ ਕਿ ਅਜੋਕੇ ਸਮੇਂ ਵਿੱਚ ਦੇਸ਼ ਭਰ ਵਿੱਚ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ’ਤੇ 2 ਅਕਤੂਬਰ 2008 ਨੂੰ ਮੁਕੰਮਲ ਪਾਬੰਦੀ ਲਗਾਈ ਗਈ ਸੀ। ਜਿਸ ਤਹਿਤ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਅਪਰਾਧ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ, ਉਨ੍ਹਾਂ ’ਚੋਂ 8 ਵਿਅਕਤੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਕਾਨੂੰਨ ਬਾਰੇ ਜਾਣਕਾਰੀ ਹੈ ਪ੍ਰੰਤੂ ਇਸ ਦੇ ਬਾਵਜੂਦ ਉਹ ਸਟੇਡੀਅਮ ਵਿੱਚ ਤੰਬਾਕੂਨੋਸ਼ੀ ਕਰ ਰਹੇ ਸਨ। ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਦੱਸਿਆ ਕਿ ਚੰਡੀਗੜ੍ਹ ਦੀ ਤਰਜ਼ ’ਤੇ ਸਾਹਿਬਜ਼ਾਦਾ ਅਜੀਤ ਸਿੰਘ (ਮੁਹਾਲੀ) ਦੇ ਨਾਂ ’ਤੇ ਵਸਾਏ ਗਏ ਸ਼ਹਿਰ ਮੁਹਾਲੀ ਨੂੰ ਵੀ ਤੰਬਾਕੂ ਰਹਿਤ ਜ਼ੋਨ ਐਲਾਨਿਆ ਗਿਆ ਸੀ, ਪ੍ਰੰਤੂ ਇਸ ਦੇ ਬਾਵਜੂਦ ਪ੍ਰਸ਼ਾਸਨ ਦੀ ਕਥਿਤ ਲਾਪਰਵਾਹੀ ਦੇ ਚੱਲਦਿਆਂ ਸ਼ਰ੍ਹੇਆਮ ਜਨਤਕ ਥਾਵਾਂ ’ਤੇ ਤੰਬਾਕੂਨੋਸੀ ਜਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਬੰਧੀ ਪੀਸੀਏ ਸਟੇਡੀਅਮ ਦੇ ਪ੍ਰਬੰਧਕਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬੀ ਕੀਤੀ ਜਾਵੇ ਅਤੇ ਵਾਰ ਵਾਰ ਉਲੰਘਣਾ ਕਰਨ ਦੇ ਦੋਸ਼ ਵਿੱਚ ਸਖ਼ਤ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ