Share on Facebook Share on Twitter Share on Google+ Share on Pinterest Share on Linkedin ਮੁਹਾਲੀ ਫਾਇਰ ਬ੍ਰਿਗੇਡ ਨੇ ਸੋਹਾਣਾ ਹਸਪਤਾਲ ਵਿੱਚ ਮੌਕ ਡਰਿੱਲ ਫਾਇਰ ਸੇਫਟੀ ਹਫ਼ਤੇ ਤਹਿਤ ਹਸਪਤਾਲ ਦੇ ਸਟਾਫ਼ ਨੂੰ ਅੱਗ ਲੱਗਣ ’ਤੇ ਬਚਾਅ ਦੇ ਪ੍ਰਬੰਧਾਂ ਬਾਰੇ ਕੀਤਾ ਜਾਗਰੂਕਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਅਪਰੈਲ: ਫਾਇਰ ਬ੍ਰਿਗੇਡ ਮੁਹਾਲੀ ਵੱਲੋਂ ਫਾਇਰ ਸੇਫ਼ਟੀ ਹਫ਼ਤੇ ਤਹਿਤ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਮਲਟੀ ਸਪੈਸ਼ਲਿਟੀ ਹਸਪਤਾਲ ਸੋਹਾਣਾ ਵਿੱਚ ਮੌਕ ਡਰਿੱਲ ਦੌਰਾਨ ਹਸਪਤਾਲ ਦੇ ਸਟਾਫ਼ ਨੂੰ ਐਮਰਜੈਂਸੀ ਵੇਲੇ ਅੱਗ ਤੋਂ ਬਚਾਅ ਲਈ ਲੋੜੀਂਦੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਫਾਇਰ ਅਫ਼ਸਰ ਅਰੁਣ ਕੁਮਾਰ ਦੀ ਅਗਵਾਈ ਵਿੱਚ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਵੱਲੋਂ ਹਸਪਤਾਲ ਦੇ ਸਟਾਫ਼ ਨੂੰ ਅੱਗ ਲੱਗਣ ਦੀ ਹਾਲਤ ਵਿੱਚ ਕੀਤੇ ਜਾਣ ਵਾਲੇ ਬਚਾਅ ਕਾਰਜਾਂ ਦੇ ਨਾਲ-ਨਾਲ ਅੱਗ ਤੋਂ ਬਚਾੳ ਲਈ ਚੁੱਕੇ ਜਾਣ ਵਾਲੇ ਕਦਮਾਂ ਅਤੇ ਅੱਗ ਲੱਗਣ ਦੇ ਕਾਰਨਾਂ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਅਚਾਨਕ ਅੱਗ ਦੀ ਘਟਨਾ ਘਟਨਾ ਦੌਰਾਨ ਹਸਪਤਾਲ ਦੀ ਇਮਾਰਤ ’ਚੋਂ ਬਾਹਰ ਆਉਣ ਵਾਲੇ ਰਸਤਿਆਂ ਦੀ ਵਰਤੋਂ ਅਤੇ ਭਗਦੜ ਤੋਂ ਬਚਾਅ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਹਸਪਤਾਲ ਦੇ ਮੁੱਖ ਪ੍ਰਸ਼ਾਸਕੀ ਅਫ਼ਸਰ ਆਦਰਸ਼ ਕੁਮਾਰ ਸੂਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਹਸਪਤਾਲ ਕੰਪਲੈਕਸ ਵਿੱਚ ਮੌਕ ਡਰਿੱਲ ਦੌਰਾਨ ਅੱਗ ਬੁਝਾਉਣ ਬਾਰੇ ਮੁੱਢਲੀ ਜਾਣਕਾਰੀ ਦਿੱਤੀ ਗਈ ਅਤੇ ਹਸਪਤਾਲ ਵਿੱਚ ਅੱਗ ਤੋਂ ਬਚਾਅ ਲਈ ਲਗਾਏ ਗਏ ਉਪਰਕਨਾਂ ਨੂੰ ਚਲਾਉਣ ਬਾਰੇ ਦੱਸਿਆ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਇਹ ਵੀ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਕਦੋਂ ਅਤੇ ਕਿਵੇਂ ਪਾਣੀ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ ਅਤੇ ਕਦੋਂ ਪਾਣੀ ਦੀ ਵਰਤੋਂ ਨਹੀਂ ਕੀਤੀ ਜਾਣੀ ਚਾਹੀਦੀ। ਫਾਇਰ ਬ੍ਰਿਗੇਡ ਦੀ ਟੀਮ ਨੇ ਹਸਪਤਾਲ ਦੇ ਸਟਾਫ਼ ਨੂੰ ਅੱਗ ਬੁਝਾਉਣ ਦੇ ਢੰਗ ਤਰੀਕੇ ਦੱਸੇ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ