Share on Facebook Share on Twitter Share on Google+ Share on Pinterest Share on Linkedin ਬਡਾਲਾ ਸਕੂਲ ਵਿਵਾਦ: ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵੱਲੋਂ ਮਸਲੇ ਦੇ ਹੱਲ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਪ੍ਰਿੰਸੀਪਲਾਂ ’ਤੇ ਸਿੱਖ ਬੱਚਿਆਂ ਦੇ ਕਕਾਰਾਂ ’ਤੇ ਪਾਬੰਦੀ ਲਗਾਉਣ ਦਾ ਮਾਮਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ: ਸਰਕਾਰੀ ਸਕੂਲ ਪਿੰਡ ਬਡਾਲਾ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਅਤੇ ਸਿੱਖ ਜਥੇਬੰਦੀ ਦੇ ਨੁਮਾਇੰਦਿਆਂ ਵਿੱਚ ਟਕਰਾਅ ਦੀ ਸਥਿਤੀ ਨੂੰ ਦੇਖਦੇ ਹੋਏ ਆਖਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਚੁੱਪੀ ਤੋੜਦਿਆਂ ਇਸ ਮਸਲੇ ਦੇ ਹੱਲ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪ੍ਰਿੰਸੀਪਲ ’ਤੇ ਕਥਿਤ ਤੌਰ ’ਤੇ ਸਿੱਖ ਬੱਚਿਆਂ ਦੇ ਕਕਾਰਾਂ ’ਤੇ ਪਾਬੰਦੀ ਲਗਾਉਣ ਦਾ ਦੋਸ਼ ਹੈ। ਐਸਜੀਪੀਸੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਂਚ ਕਮੇਟੀ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਤੇ ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਖਰੜ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਚਰਨਜੀਤ ਸਿੰਘ ਕਾਲੇਵਾਲ ਅਤੇ ਐਸਜੀਪੀਸੀ ਦੇ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਸੋਮਵਾਰ ਨੂੰ ਸਵੇਰੇ 11 ਵਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਆਂ ਸ਼ਹਿਰ ਬਡਾਲਾ ਦਾ ਦੌਰਾ ਕਰਕੇ ਪੂਰੇ ਘਟਨਾਕ੍ਰਮ ਦਾ ਜਾਇਜ਼ਾ ਲਵੇਗੀ ਅਤੇ ਮੌਕੇ ’ਤੇ ਪੜਤਾਲ ਕਰੇਗੀ। ਉਨ੍ਹਾਂ ਸਿੱਖ ਜਥੇਬੰਦੀਆਂ ਦੇ ਆਗੂਆਂ, ਪੀੜਤ ਬੱਚਿਆਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਬੀਬੀ ਲਾਂਡਰਾਂ ਅਤੇ ਸ੍ਰੀ ਕਾਲੇਵਾਲ ਨੇ ਦੱਸਿਆ ਕਿ ਜਾਂਚ ਉਪਰੰਤ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਅਗਰੇਲੀ ਕਾਰਵਾਈ ਲਈ ਭੇਜੀ ਜਾਵੇਗੀ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪੀੜਤ ਸਕੂਲੀ ਬੱਚਿਆਂ ਅਤੇ ਸਿੱਖ ਜਥੇਬੰਦੀ ਦੇ ਪ੍ਰਧਾਨ ਭਾਈ ਜਸਵਿੰਦਰ ਸਿੰਘ ਸਮੇਤ ਹੋਰਨਾਂ ਨੁਮਾਇੰਦਿਆਂ ਅਤੇ ਕੁਝ ਪਿੰਡ ਵਾਸੀਆਂ ਨੇ ਮੁਹਾਲੀ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੀਨੀਅਰ ਸੈਕੰਡਰੀ) ਹਿੰਮਤ ਸਿੰਘ ਹੁੰਦਲ ਦੇ ਦਫ਼ਤਰ ਵਿੱਚ ਪ੍ਰਿੰਸੀਪਲ ਦੇ ਖ਼ਿਲਾਫ਼ ਆਪਣੇ ਬਿਆਨ ਦਰਜ ਕਰਵਾਏ ਸਨ। ਉਨ੍ਹਾਂ ਆਪਣੇ ਬਿਆਨਾਂ ਵਿੱਚ ਕਿਹਾ ਸੀ ਕਿ ਪ੍ਰਿੰਸੀਪਲਾਂ ਵੱਲੋਂ ਸਿੱਖ ਬੱਚਿਆਂ ਦੇ ਕਕਾਰਾਂ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਸ ਸਬੰਧੀ ਬਕਾਇਦਾ ਰਜਿਸਟਰ ਵਿੱਚ ਬੱਚਿਆਂ ਤੋਂ ਕੜੇ ਲੁਹਾ ਕੇ ਅੱਗੇ ਤੋਂ ਕੜੇ ਨਾ ਪਹਿਨਣ ਬਾਰੇ ਰਜਿਸਟਰ ’ਤੇ ਦਸਖ਼ਤ ਵੀ ਕਰਵਾਏ ਜਾਂਦੇ ਹਨ। ਪੀੜਤਾਂ ਨੇ ਆਪਣੇ ਬਿਆਨਾਂ ਵਿੱਚ ਪ੍ਰਿੰਸੀਪਲ ’ਤੇ ਮਾੜਾ ਵਿਵਹਾਰ ਕਰਨ ਦਾ ਵੀ ਦੋਸ਼ ਲਾਇਆ ਹੈ। ਉਧਰ, ਪ੍ਰਿੰਸੀਪਲ ਮਲਕਤੀ ਸਿੰਘ ਪਹਿਲਾਂ ਹੀ ਉਕਤ ਸਾਰੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਮਨਘੜਤ ਦੱਸ ਚੁੱਕੇ ਹਨ। ਪ੍ਰਿੰਸੀਪਲ ਦਾ ਕਹਿਣਾ ਹੈ ਕਿ ਉਹ ਸਕੂਲ ਵਿੱਚ ਅਨੁਸ਼ਾਸਨ ਕਾਇਮ ਕਰਨਾ ਚਾਹੁੰਦੇ ਹਨ ਜੋ ਕੁਝ ਲੋਕਾਂ ਅਤੇ ਬੱਚਿਆਂ ਨੂੰ ਮਨਜ਼ੂਰ ਨਹੀਂ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ