Nabaz-e-punjab.com

ਮੁੱਖ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਏ ਪੋਲਿੰਗ ਸਟਾਫ਼: ਸਹਿਗਲ

ਮੁਹਾਲੀ, ਖਰੜ ਤੇ ਡੇਰਾਬੱਸੀ ਵਿੱਚ ਪੋਲਿੰਗ ਸਟਾਫ਼ ਨੂੰ ਈਵੀਐਮ ਤੇ ਵੀਵੀ ਪੈਟ ਮਸ਼ੀਨਾਂ ਦਿੱਤੀ ਤਕਨੀਕੀ ਸਿਖਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਪਰੈਲ:
ਪੰਜਾਬ ਵਿੱਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਐਤਵਾਰ ਨੂੰ ਐਸ.ਏ.ਐਸ. ਨਗਰ (ਮੁਹਾਲੀ), ਡੇਰਾਬੱਸੀ ਅਤੇ ਖਰੜ ਵਿਧਾਨ ਸਭਾ ਹਲਕਿਆਂ ਵਿੱਚ ਪੋਲਿੰਗ ਸਟਾਫ਼ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇੱਥੇ ਫੇਜ਼-3ਬੀ1 ਦੇ ਸਰਕਾਰੀ ਸਕੂਲ ਵਿੱਚ ਮੁਹਾਲੀ ਦੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਜਗਦੀਪ ਸਹਿਗਲ ਦੀ ਅਗਵਾਈ ਹੇਠ ਪੋਲਿੰਗ ਸਟਾਫ਼ ਇਹ ਸਿਖਲਾਈ ਦਿੱਤੀ ਗਈ। ਇਸ ਦੌਰਾਨ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਨੂੰ ਈਵੀਐਮ ਅਤੇ ਵੀਵੀ ਪੈਟ ਮਸ਼ੀਨਾਂ ਦੀ ਕਾਰਜ਼ਪ੍ਰਣਾਲੀ ਅਤੇ ਪੋਲਿੰਗ ਤੋਂ ਬਾਅਦ ਇਨ੍ਹਾਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਬਾਰੇ ਦੱਸਿਆ ਗਿਆ।
ਸ੍ਰੀ ਸਹਿਗਲ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੇ 50-50 ਦੇ ਗਰੁੱਪ ਬਣਾ ਕੇ ਇਹ ਸਿਖਲਾਈ ਦਿੱਤੀ ਗਈ ਅਤੇ ਉਨ੍ਹਾਂ ਨੂੰ ਸਾਰੇ ਲੋੜੀਂਦੇ ਫਾਰਮ ਭਰਨ ਬਾਰੇ ਵੀ ਦੱਸਿਆ ਗਿਆ ਤਾਂ ਕਿ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਐਸਡੀਐਮ ਨੇ ਦੱਸਿਆ ਕਿ ਇਸੇ ਤਰ੍ਹਾਂ ਖਰੜ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਵਿੱਚ ਵੀ ਪੋਲਿੰਗ ਸਟਾਫ਼ ਨੂੰ ਸਿਖਲਾਈ ਦਿੱਤੀ ਗਈ। ਉਨ੍ਹਾਂ ਪੋਲਿੰਗ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਮੁੱਖ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਚੋਣਾਂ ਦੇ ਪ੍ਰਬੰਧਾਂ ਅਤੇ ਮਤਦਾਨ ਦੌਰਾਨ ਪੋਲਿੰਗ ਸਟਾਫ਼ ਦੀ ਅਣਗਹਿਲੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…