Share on Facebook Share on Twitter Share on Google+ Share on Pinterest Share on Linkedin ਵਿਸ਼ਵ ਧਰਤੀ ਦਿਵਸ: ਆਈਵੀਵਾਈ ਹਸਪਤਾਲ ਦੇ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਨੇ ਕੱਢੀ ਸਾਈਕਲ ਰੈਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ: ਇੱਥੋਂ ਦੇ ਆਈਵੀਵਾਈ ਸੁਪਰ ਸਪੈਸਲਿਟੀ ਹਸਪਤਾਲ ਸੈਕਟਰ-71 ਦੇ 100 ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੇ ਸੋਮਵਾਰ ਸਵੇਰੇ ਵਿਸ਼ਵ ਪ੍ਰਿਥਵੀ ਦਿਵਸ ਦੇ ਮੌਕੇ ’ਤੇ ਵਿਸ਼ੇਸ਼ ਤੌਰ ’ਤੇ ਆਯੋਜਿਤ ਇਕ ਸਾਇਕਲ ਰੈਲੀ ‘ਰਾਈਡ ਟੂ ਵਰਕ ਡੇ’ ਵਿਚ ਹਿੱਸਾ ਲਿਆ। ਇਸ ਰੈਲੀ ਨੂੰ ਅਰਜੁਨ ਐਵਾਰਡ ਅਤੇ ਰੂਪਨਗਰ ਦੇ ਐਸਪੀ (ਐੱਚ) ਜਗਜੀਤ ਸਿੰਘ ਜੱਲ੍ਹਾ ਅਤੇ ਆਈਵੀਵਾਈ ਹਸਪਤਾਲ ਦੀ ਡਾਇਰੈਕਟਰ ਡਾ. ਅਰੁਣ ਭੌਏ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਖ਼ੁਦ ਵੀ ਸਾਈਕਲ ਚਲਾਇਆ। ਇਹ ਸਾਈਕਲ ਰੈਲੀ ਆਈਵੀਵਾਈ ਹਸਪਤਾਲ ਤੋਂ ਸ਼ੁਰੂ ਹੋ ਕੇ ਐਸਸੀਐਲ ਚੌਂਕ ਤੋਂ ਹੁੰਦੀ ਹੋਈ ਹੋਮਲੈਂਡ ਹਾਈਟਸ, ਨਾਈਪਰ, ਪੀਸੀਐਲ ਚੌਕ ਤੋਂ ਹੋ ਕੇ ਵਾਪਸ ਹਸਪਤਾਲ ਕੈਂਪਸ ਪਹੁੰਚ ਕੇ ਸਮਾਪਤ ਹੋਈ। ਇਸ ਦੌਰਾਨ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦਾ ਹੋਕਾ ਦਿੰਦਿਆਂ ਆਮ ਲੋਕਾਂ ਨੂੰ ਰੋਜ਼ਾਨਾ ਵੱਧ ਤੋਂ ਵੱਧ ਸਾਈਕਲ ਚਲਾਉਣ ਲਈ ਪ੍ਰੇਰਿਆ। ਇਸ ਮੌਕੇ ਆਈਵੀਵਾਈ ਗਰੁੱਪ ਆਫ਼ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ. ਕੰਵਲਦੀਪ ਕੌਰ ਨੇ ਕਿਹਾ ਕਿ ਸਾਈਕਲ ਚਲਾਉਣ ਲਈ ਜਿੱਥੇ ਵਾਤਾਵਰਨ ਵੀ ਪ੍ਰਦੂਸ਼ਿਤ ਹੋਣ ਤੋਂ ਬਚਿਆ ਰਹਿੰਦਾ ਹੈ, ਉੱਥੇ ਹਰੇਕ ਵਿਅਕਤੀ ਅਤੇ ਅੌਰਤ ਸਿਹਤ ਪੱਖੋਂ ਵੀ ਤੰਦਰੁਸਤ ਰਹਿੰਦੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ