Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ਼੍ਰੋਮਣੀ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ ਮਨਾਇਆ ਮੈਡੀਕਲ ਕੈਂਪ ਵਿੱਚ ਸੈਂਕੜੇ ਸ਼ਰਧਾਲੂਆਂ ਦਾ ਚੈੱਕਅਪ, ਮੁਫ਼ਤ ਦਵਾਈਆਂ ਦਿੱਤੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਪਰੈਲ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਭਗਤ ਧੰਨਾ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜਥੇ ਨੇ ਸ਼੍ਰੋਮਣੀ ਭਗਤ ਧੰਨਾ ਦਾ ਪੂਰਾ ਜੀਵਨ ਬ੍ਰਿਤਾਂਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਉਨ੍ਹਾਂ ਦੁਆਰਾ ਉਚਾਰਣ ਕੀਤੀ ਧੁਰ ਕੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂ ਕਰਵਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਭਗਤ ਧੰਨਾ ਦੇ ਜੀਵਨ ਬ੍ਰਿਤਾਂਤ, ਭਗਤ ਜੀ ਦੁਆਰਾ ਰਚਿਤ ਬਾਣੀ ਅਤੇ ਉਨ੍ਹਾਂ ਦੁਆਰਾ ਪ੍ਰਮਾਤਮਾ ਤੋਂ ਆਪਣੀ ਭਗਤੀ ਨਾਲ ਸਾਰੇ ਕੰਮ ਕਰਵਾਉਣ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਦੱਸਿਆ। ਭਾਈ ਗੁਰਵਿੰਦਰ ਸਿੰਘ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਤੋਂ ਇਲਾਵਾ ਸ਼ੇਰ-ਏ-ਪੰਜਾਬ ਕਵੀਸ਼ਰੀ ਜੱਥਾ, ਭਾਈ ਸੁਰਜੀਤ ਸਿੰਘ ਦਾ ਕਵੀਸ਼ਰੀ ਜਥਾ, ਭਾਈ ਗੁਰਦੇਵ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਰਾਗੀ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਬਾਖ਼ੂਬੀ ਨਾਲ ਨਿਭਾਈ। ਇਸ ਮੌਕੇ ਵੱਖ ਵੱਖ ਬਿਮਾਰੀਆਂ ਦੇ ਮਾਹਰ ਡਾਕਟਰਾਂ ਦੀ ਅਗਵਾਈ ਹੇਠ ਮੈਡੀਕਲ ਕੈਂਪ ਵੀ ਲਗਾਇਆ ਗਿਆ। ਕੈਂਪ ਵਿੱਚ ਸੈਂਕੜੇ ਸ਼ਰਧਾਲੂਆਂ ਦਾ ਚੈੱਕਅਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ। ਗੁਰੂ ਕਾ ਲੰਗਰ ਅਤੁੱਟ ਵਰਤਿਆ। (ਬਾਕਸ ਆਈਟਮ) ਇਸ ਮੌਕੇ ਪ੍ਰਬੰਧਕ ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 28 ਅਪਰੈਲ ਨੂੰ ਸੱਚ ਖੰਡ ਵਾਸੀ, ਕਾਰ ਸੇਵਾ ਦੇ ਪੁੰਜ ਬਾਬਾ ਹਰਬੰਸ ਸਿੰਘ ਜੀ ਦਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਸਾਰਾ ਦਿਨ ਉੱਚ ਕੋਟੀ ਦੇ ਰਾਗੀ, ਇੰਟਰਨੈਸ਼ਨਲ ਪੰਥਕ ਢਾਡੀ ਜਥੇ ਅਤੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਕਥਾ, ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ