Nabaz-e-punjab.com

ਗਿਆਨ ਜਯੋਤੀ ਇੰਸਟੀਚਿਊਟ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ

ਮਿਸਟਰ ਐਂਡ ਮਿਸ ਗਿਆਨ ਜਯੋਤੀ ਪ੍ਰਤੀਯੋਗਤਾ ਵਿਦਿਆਰਥੀਆਂ ਦੀ ਖਿੱਚ ਦਾ ਕੇਂਦਰ ਰਿਹਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਦੇ ਐਮਬੀਏ, ਐਮਸੀਏ, ਬੀਬੀਏ ਅਤੇ ਬੀਸੀਏ ਦੇ ਵਿਦਿਆਰਥੀਆਂ ਨੇ ਫਾਈਨਲ ਯੀਅਰ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਪ੍ਰਭਾਵਸ਼ਾਲੀ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਜੇਕਰ ਉਹ ਸਫਲਤਾ ਦੀ ਪੌੜੀ ਚੜ੍ਹਦੇ ਹੋਏ ਉਹ ਕਾਮਯਾਬੀ ਦੀਆਂ ਬੁਲੰਦੀਆਂ ਨੂੰ ਛੂਹਣਾ ਚਾਹੁੰਦੇ ਹਨ ਤਾਂ ਪੂਰੀ ਲਗਨ ਨਾਲ ਪੜ੍ਹਾਈ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨਵੀਂ ਪੀੜੀ ਨੂੰ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਸਫਲਤਾ ਦੇ ਰਾਹ ’ਤੇ ਲਿਜਾ ਸਕਦੀ ਹੈ। ਉਨ੍ਹਾਂ ਨੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਨੁਸ਼ਾਸਨ, ਸਮੇਂ ਦੇ ਪਾਬੰਦ ਅਤੇ ਦੂਰ-ਦਰਸ਼ੀ ਹੋਣ ਦੇ ਗੁਣ ਅਪਣਾਉਣ ਲਈ ਪ੍ਰੇਰਿਆ।
ਇਸ ਮੌਕੇ ਮਿਸਟਰ ਐਂਡ ਮਿਸ ਗਿਆਨ ਜਯੋਤੀ ਪ੍ਰਤੀਯੋਗਤਾ ਵਿਦਿਆਰਥੀਆਂ ਦੀ ਖਿੱਚ ਦਾ ਕੇਂਦਰ ਰਿਹਾ। ਜਿਸ ਵਿੱਚ ਵਿਦਿਆਰਥੀਆਂ ਨੇ ਖ਼ੂਬਸੂਰਤ ਪਹਿਰਾਵੇ ਵਿੱਚ ਆਪਣੀ ਕਲਾ ਦੇ ਜੌਹਰ ਦਿਖਾਏ। ਜੂਨੀਅਰ ਵਿੰਗ ’ਚੋਂ ਅਰੂਸ਼ੀ ਮਹਾਜਨ ਨੂੰ ਮਿਸ ਫੀਅਰਵੈਲ ਅਤੇ ਆਯੂਬ ਨਾਜ਼ੀ ਨੂੰ ਮਿਸਟਰ ਫੀਅਰਵੈਲ ਐਲਾਨਿਆ ਗਿਆ, ਜਦਕਿ ਸੰਨੀ ਸਿੰਘ ਨੂੰ ਮਿਸਟਰ ਹੈਂਡਸਮ ਅਤੇ ਕਲਪਨਾ ਮਿਸ ਇਟੈਲੀਜ਼ੈਂਟ ਐਲਾਨਿਆ ਗਿਆ। ਇਸੇ ਤਰ੍ਹਾਂ ਸੀਨੀਅਰ ਵਿੰਗ ਦੇ ਮੁਕਾਬਲੇ ਵਿੱਚ ਨਿਕਿਤਾ ਲਾਲ ਨੂੰ ਮਿਸ ਫੀਅਰਵੈਲ ਅਤੇ ਮਨਪ੍ਰੀਤ ਸਿੰਘ ਨੂੰ ਮਿਸਟਰ ਫੀਅਰਵੈਲ ਐਲਾਨਿਆ ਗਿਆ। ਮਿਸਟਰ ਇੰਟੈਲੀਜੈਂਟ ਦਾ ਖਿਤਾਬ ਸ਼ਿਵਾਨੀ ਨਾਗੀ ਅਤੇ ਮਿਸਟਰ ਹੈੱਡਸਮ ਦਾ ਖਿਤਾਬ ਰਾਹੁਲ ਸ਼ਰਮਾ ਨੂੰ ਦਿੱਤਾ ਗਿਆ। ਅਖੀਰ ਵਿੱਚ ਗਿਆਨ ਜਯੋਤੀ ਦੀ ਡਾਇਰੈਕਟਰ ਡਾ. ਅਨੀਤ ਬੇਦੀ ਨੇ ਜੇਤੂ ਵਿਦਿਆਰਥੀਆਂ ਨੂੰ ਜਿੱਤ ਦੇ ਤਾਜ ਪਹਿਨਾਏ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…