Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਜਬਰ ਜਨਾਹ ਦੇ ਮਾਮਲੇ ਵਿੱਚ ਮੁਲਜ਼ਮ ਗ੍ਰਿਫ਼ਤਾਰ, ਜੇਲ੍ਹ ’ਚ ਕਰਵਾਈ ਜਾਵੇਗੀ ਸ਼ਨਾਖ਼ਤੀ ਪਰੇਡ ਮਹਿਲਾ ਕਮਿਸ਼ਨ ਦੀ ਮੁਖੀ ਨੇ ਵੀ ਪੁਲੀਸ ਨੂੰ ਮੁਲਜ਼ਮ ਦੀ ਗ੍ਰਿਫ਼ਤਾਰੀ ਤੇ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਸੀ ਹੁਕਮ ਮੁਲਜ਼ਮ ਕਾਰ ਚਾਲਕ ਦਾ ਸਕੈਚ ਜਾਰੀ ਹੋਣ ਤੋਂ ਬਾਅਦ ਪੁਲੀਸ ਦੇ ਹੱਥ ਲੱਗੀ ਸਫਲਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ: ਆਪਣੇ ਮਾਪਿਆਂ ਦੀ ਮਰਜ਼ੀ ਦੇ ਖ਼ਿਲਾਫ਼ ਪ੍ਰੇਮ ਵਿਆਹ ਕਰਵਾ ਕੇ ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਨੌਜਵਾਨ ਮੁਟਿਆਰ ਨਾਲ ਬੀਤੀ 15 ਅਪਰੈਲ ਨੂੰ ਹੋਏ ਜਬਰ ਜਨਾਹ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਰੂਪਨਗਰ ਰੇਂਜ ਦੀ ਆਈਜੀ ਸ੍ਰੀਮਤੀ ਵੀ ਨੀਰਜਾ ਨੇ ਵੀਰਵਾਰ ਦੇਰ ਸ਼ਾਮ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਇਸ ਸਬੰਧੀ ਸੋਹਾਣਾ ਥਾਣੇ ਵਿੱਚ ਕੇਸ ਦਰਜ ਕਰਕੇ ਮੁਹਾਲੀ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਅਤੇ ਐਸਪੀ (ਡੀ) ਵਰੁਣ ਸ਼ਰਮਾ, ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ, ਡੀਐਸਪੀ (ਸਿਟੀ-2) ਰਮਨਦੀਪ ਸਿੰਘ, ਡੀਐਸਪੀ (ਡੀ) ਗੁਰਦੇਵ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਜ਼ਿਲ੍ਹਾ ਸਖੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਅਤੇ ਸਬ ਇੰਸਪੈਕਟਰ ਸੁਖਦੀਪ ਕੌਰ ਨੂੰ ਜਾਂਚ ਸੌਂਪੀ ਗਈ ਸੀ। ਆਈਜੀ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਦੀਪ ਕੌਰ ਵੱਲੋਂ ਮੁਖਬਰ ਦੀ ਸੂਚਨਾ ’ਤੇ ਮੁਲਜ਼ਮ ਨੂੰ ਉਕਤ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਜਿਸ ਦਾ ਨਾਂਅ ਪਤਾ ਸ਼ਨਾਖ਼ਤ ਪਰੇਡ ਕਰਵਾਉਣ ਲਈ ਫਿਲਹਾਲ ਗੁਪਤ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸਆਈ ਸੁਖਦੀਪ ਕੌਰ ਵੱਲੋਂ ਅੱਜ ਆਪਣੀ ਪੁਲੀਸ ਪਾਰਟੀ ਨਾਲ ਟੀਡੀਆਈ ਸਿਟੀ ਨੇੜੇ ਬਲੌਂਗੀ ਏਰੀਆ ’ਚੋਂ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਮੁਲਜ਼ਮ ਵੱਲੋਂ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਗਈ ਈਟੀਓਸ ਲੀਵਾ ਕਾਰ ਵੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਅਨੁਸਾਰ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਵੱਖ ਵੱਖ ਵਾਰਦਾਤਾਂ ਕਰਨੀਆਂ ਮੰਨੀਆਂ ਹੈ। ਜਿਨ੍ਹਾਂ ਵਿੱਚ 4 ਕੇਸ ਲੜਕੀਆਂ ਨਾਲ ਛੇੜਛਾੜ ਅਤੇ 4 ਹੋਰ ਲੜਕੀਆਂ ਨਾਲ ਬਲਾਤਕਾਰ ਕਰਨ ਦਾ ਜੁਰਮ ਕਬੂਲਿਆ ਹੈ। ਪ੍ਰੰਤੂ ਉਕਤ ਸਾਰੇ ਮਾਮਲੇ ਪੁਲੀਸ ਕੋਲ ਰਿਪੋਰਟ ਨਹੀਂ ਹੋਏ ਹਨ। ਜਿਨ੍ਹਾਂ ਦੀ ਹੁਣ ਪੜਤਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਲਜ਼ਮ ਨੇ ਪਿਛਲੇ ਸਾਲ 12 ਤੇ 13 ਅਕਤੂਬਰ 2018 ਦੀ ਰਾਤ ਨੂੰ ਇਕ 13 ਸਾਲ ਦੀ ਨਾਬਾਲਗ ਲੜਕੀ ਨੂੰ ਇੱਥੋਂ ਦੇ ਫੇਜ਼-5 ’ਚੋਂ ਅਗਵਾ ਕਰਨਾ ਵੀ ਮੰਨਿਆ ਹੈ। ਇਸ ਸਬੰਧੀ 13 ਅਕਤੂਬਰ 2018 ਨੂੰ ਧਾਰਾ 363, 366ਏ ਤਹਿਤ ਸਥਾਨਕ ਥਾਣਾ ਫੇਜ਼-1 ਵਿੱਚ ਕੇਸ ਦਰਜ ਹੈ। ਮੁਲਜ਼ਮ ਨੂੰ ਭਲਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦੀ ਸ਼ਨਾਖ਼ਤ ਪਰੇਡ ਕਰਵਾਈ ਜਾਵੇਗੀ। ਜਾਣਕਾਰੀ ਅਨੁਸਾਰ ਉਕਤ ਮਾਮਲੇ ਵਿੱਚ ਪੁਲੀਸ ਅਧਿਕਾਰੀ ਦੀ ਕਥਿਤ ਅਣਗਹਿਲੀ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਮੁਖੀ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਪਿਛਲੇ ਦਿਨੀਂ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਮੁੱਚੇ ਘਟਨਾਕ੍ਰਮ ਦਾ ਜਾਇਜ਼ਾ ਲਿਆ ਸੀ ਅਤੇ ਪੀੜਤ ਲੜਕੀ ਨਾਲ ਵੀ ਗੱਲ ਕੀਤੀ। ਮਹਿਲਾ ਕਮਿਸ਼ਨ ਦੀ ਮੁਖੀ ਨੇ ਪੁਲੀਸ ਨੂੰ ਮੁਅੱਤਲ ਥਾਣੇਦਾਰ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕਰਨ ਸਮੇਤ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਂਦੇ ਹੋਏ ਮੁਲਜ਼ਮ ਕਾਰ ਚਾਲਕ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਸਨ। ਇਸ ਸਬੰਧੀ ਪੀੜਤ ਲੜਕੀ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਮੁਲਜ਼ਮ ਨੇ ਬੀਤੀ 15 ਅਪਰੈਲ ਦੀ ਸਵੇਰ ਨੂੰ ਉਸ ਨੂੰ ਲਿਫ਼ਟ ਦੇਣ ਦੇ ਬਹਾਨੇ ਸੈਕਟਰ-68 ’ਚੋਂ ਆਪਣੀ ਕਾਰ ਵਿੱਚ ਬਿਠਾਇਆ ਅਤੇ ਉਹ ਉਸ ਨੂੰ ਸੈਕਟਰ-67 ਵਿੱਚ ਲੈ ਗਿਆ, ਜਿੱਥੇ ਉਸ ਨਾਲ ਜਬਰ ਜਨਾਹ ਕੀਤਾ ਗਿਆ। ਇਸ ਤੋਂ ਬਾਅਦ ਮੁਲਜ਼ਮ ਉਸ ਨੂੰ ਸੈਕਟਰ-79 ਅਤੇ ਸੈਕਟਰ-80 ਵਿਚਕਾਰ ਇਕ ਸੁੰਨਸਾਨ ਥਾਂ ’ਤੇ ਲੈ ਗਿਆ, ਜਿੱਥੇ ਵੀ ਕਾਰ ਚਾਲਕ ਨੇ ਉਸ ਨਾਲ ਦੁਬਾਰਾ ਜਬਰ ਜਨਾਹ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਹ ਕਿਸੇ ਤਰ੍ਹਾਂ ਕਾਰ ’ਚੋਂ ਬਾਹਰ ਨਿਕਲਣ ਵਿੱਚ ਕਾਮਯਾਬ ਹੋ ਗਈ ਅਤੇ ਉੱਚੀ ਉੱਚੀ ਰੌਲਾ ਪਾ ਦਿੱਤਾ। ਇਸ ਮਗਰੋਂ ਪੀੜਤ ਲੜਕੀ ਨੇ ਪੁਲੀਸ ਕੰਟਰੋਲ ਰੂਮ ਵਿੱਚ ਫੋਨ ਕਰਕੇ ਆਪਬੀਤੀ ਦੱਸੀ ਅਤੇ ਉਨ੍ਹਾਂ ਨੇ ਸੋਹਾਣਾ ਥਾਣੇ ਵਿੱਚ ਪਹੁੰਚ ਕੇ ਪੁਲੀਸ ਨੂੰ ਸਾਰੀ ਗੱਲ ਦੱਸੀ ਗਈ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ